Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕਿਸਾਨਾਂ ਦੀ ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ, ਸਰਕਾਰ ਨੇ ਨਹੀਂ ਮੰਨੀ ਮੰਗ ਤਾਂ 7 ਸਤੰਬਰ ਤੋਂ ਕਰਨਗੇ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਹਰਿਆਣਾ ’ਚ ਸੋਮਵਾਰ ਨੂੰ ਕਿਸਾਨਾਂ ਦੀ ਮਹਾ ਪੰਚਾਇਤ (Kisan Mahapanchayat) ਕਰਵਾਈ ਗਈ। ਮਹਾ ਪੰਚਾਇਤ ’ਚ ਤਿੰਨ ਵੱਡੇ ਫ਼ੈਸਲੇ ਲਏ ਗਏ ਹਨ। ਇਨ੍ਹਾਂ ’ਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਵਾਲੇ ਅਧਿਕਾਰੀਆਂ ’ਤੇ ਮੁਕਦਮਾ ਦਰਜ ਕਰਨ ਦੀ ਮੰਗ ਵੀ ਸ਼ਾਮਲ ਹੈ। ਨਾਲ ਹੀ ਕਿਸਾਨ ਮਹਾ ਪੰਚਾਇਤ ’ਚ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਲਾਠੀਚਾਰਜ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਰਾਸ਼ੀ ਤੇ ਇਕ ਵਿਅਕਤੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਕਿਸਾਨਾਂ ਨੇ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ 6 ਸਤੰਬਰ ਤਕ ਦਾ ਸਮਾਂ ਦਿੱਤਾ ਹੈ। ਇਸ ’ਤੇ ਐਕਸ਼ਨ ਨਾ ਹੋਣ ਦੀ ਸਥਿਤੀ ’ਤੇ ਕਿਸਾਨਾਂ ਨੇ ਅੰਦੋਲਨ ਦੀ ਚੇਤਾਵਨੀ ਦਿੱਤੀ ਹੈ।

ਕਿਸਾਨਾਂ ’ਤੇ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ’ਤੇ ਕਿਸਾਨਾਂ ਦਾ ਗੁੱਸਾ ਘੱਟ ਨਹੀਂ ਰਿਹਾ ਹੈ। ਮਹਾ ਪੰਚਾਇਤ ’ਚ ਕਿਸਾਨਾਂ ਨੇ ਸਰਕਾਰ ਨੂੰ ਲਾਠੀਚਾਰਜ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਕਿਹਾ ਕਿ ਹੁਕਮ ਦੇਣ ਵਾਲੇ ਅਧਿਕਾਰੀਆਂ ’ਤੇ ਮੁਕਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ।

ਨਾਲ ਹੀ ਮਹਾਪੰਚਾਇਤ ’ਚ ਸਰਕਾਰ ਨੂੰ ਲਾਠੀਚਾਰਜ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਦੀ ਰਾਸ਼ੀ ਮੁਆਵਜ਼ੇ ਦੇ ਤੌਰ ’ਤੇ ਦੇਣ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਵੀ ਮੰਗ ਕੀਤੀ ਗਈ ਹੈ। ਨਾਲ ਹੀ ਕਿਹਾ ਕਿ ਜ਼ਖ਼ਮੀਆਂ ਨੂੰ ਵੀ ਸਰਕਾਰ ਵੱਲੋਂ ਦੋ-ਦੋ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ।

ਮਹਾ ਪੰਚਾਇਤ ’ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਹਰਿਆਣਾ ਦੇ ਸਾਰੇ ਕਿਸਾਨ ਸੰਗਠਨ ਆਪਣੀਆਂ ਮੰਗਾਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਅੱਗੇ ਰੱਖਿਆ, ਜਿਸ ਨਾਲ ਕੋਈ ਸਖ਼ਤ ਫ਼ੈਸਲਾ ਲਿਆ ਜਾ ਸਕੇ ਤੇ ਕਿਸਾਨਾਂ ’ਤੇ ਕੋਈ ਅਤਿਆਚਾਰ ਨਾ ਹੋਵੇ।

ਕਿਸਾਨਾਂ ਨੇ ਮੰਗਾਂ ਨੂੰ ਪੂਰਾ ਕਰਨ ਲਈ 6 ਸਤੰਬਰ ਤਕ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ 6 ਸਤੰਬਰ ਤਕ ਜੇ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਕਿਸਾਨ 7 ਸਤੰਬਰ ਨੂੰ ਕਰਨਾਲ ਅਨਾਜ਼ ਮੰਡੀ ’ਚ ਵੱਡੀ ਮਹਾ ਪੰਚਾਇਤ ਕਰਨਗੇ ਤੇ ਅਣਮਿੱਥੇ ਸਮੇਂ ਲਈ ਸੈਕਟਰੀ ਦਾ ਘੇਰਾਵ ਕੀਤਾ ਜਾਵੇਗਾ।

 

Vinkmag ad
Share Our Daily Posts

News Desk

Read Previous

ਸਿਧਾਰਥ ਸ਼ੁਕਲਾ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

Read Next

ਪਾਕਿਸਤਾਨ ਤੋਂ ਆਈ ਹਥਿਆਰਾਂ ਦੀ ਇਕ ਹੋਰ ਖੇਪ ਕੀਤੀ ਜ਼ਬਤ, ਤਰਨਤਾਰਨ ‘ਚ 4 ਪਿਸਤੌਲ, 3 ਮੈਗਜ਼ੀਨ ਤੇ 2 ਕਿੱਲੋ ਹੈਰੋਇਨ ਬਰਾਮਦ