Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਰਿਸ਼ਤਾ ਨਹੀਂ ਹੋਇਆ ਤਾਂ ਮੰਦਰ ਦੇ ਪੁਜਾਰੀ ਨਾਲ ਕੀਤੀ ਮਾਰਕੁੱਟ, ਮੰਦਰ ‘ਤੇ ਵੀ ਕੀਤਾ ਹਮਲਾ

ਜਲੰਧਰ : ਸੂਰੀਆ ਐਨਕਲੇਵ ‘ਚ ਸਥਿਤ ਇਕ ਮੰਦਰ ਦੇ ਪੁਜਾਰੀ ਨਾਲ ਇਲਾਕੇ ‘ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ ਇਸ ਲਈ ਮਾਰਕੁੱਟ ਕੀਤੀ ਕਿਉਂਕਿ ਉਸ ਨੂੰ ਸ਼ੱਕ ਸੀ ਕਿ ਪੁਜਾਰੀ ਨੇ ਉਸ ਦੇ ਰਿਸ਼ਤੇ ਬਾਰੇ ਪੁੱਛਣ ਆਏ ਲੋਕਾਂ ਨੂੰ ਉਸ ਬਾਰੇ ਗ਼ਲਤ ਜਾਣਕਾਰੀ ਦਿੱਤੀ ਸੀ। ਪੁਜਾਰੀ ਨਾਲ ਮਾਰਕੁੱਟ ਕਰਨ ਤੋਂ ਇਲਾਵਾ ਉਸ ਨੌਜਵਾਨ ਨੇ ਮੰਦਿਰ ਵੱਲ ਵੀ ਇੱਟਾਂ ਰੋੜੇ ਮਾਰੇ, ਜਿਸ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਮੰਦਰ ਕਮੇਟੀ ਦੇ ਮੈਂਬਰਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਨੂੰ ਦਿੱਤੀ ਜਿਨ੍ਹਾਂ ਨੇ ਇਸ ਦੀ ਜਾਂਚ ਏਸੀਪੀ ਦੇ ਹਵਾਲੇ ਕਰ ਦਿੱਤੀ ਹੈ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀ ਪਰਮਦੇਵਾ ਵੈਸ਼ਨੋ ਮੰਦਰ ਸੂਰਿਆ ਇਨਕਲੇਵ ਦੇ ਪੁਜਾਰੀ ਮਨੋਜ ਕੁਮਾਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਉਸ ਦੇ ਮੰਦਰ ਵਿਚ ਕੁਝ ਲੋਕ ਆਏ ਸਨ ਜਿਨ੍ਹਾਂ ਨੇ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਨਾਲ ਆਪਣੀ ਕੁੜੀ ਦਾ ਰਿਸ਼ਤਾ ਕਰਨਾ ਸੀ, ਉਨ੍ਹਾਂ ਉਸ ਨੌਜਵਾਨ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਨੌਜਵਾਨ ਚੰਗਾ ਹੈ ਤੇ ਉਸ ਦਾ ਪਰਿਵਾਰ ਵੀ ਭਲਾਮਾਣਸ ਹੈ ਪਰ ਕਿਸੇ ਕਾਰਨ ਉਸ ਨੌਜਵਾਨ ਦਾ ਰਿਸ਼ਤਾ ਪੱਕਾ ਨਹੀਂ ਹੋਇਆ ਤਾਂ ਉਸ ਨੌਜਵਾਨ ਨੇ ਇਹੀ ਸਮਝਿਆ ਕਿ ਉਸ ਨੇ ਹੀ ਰਿਸ਼ਤੇ ਵਿਚ ਭਾਨੀ ਮਾਰੀ ਹੈ। ਜਿਸ ਤੋਂ ਬਾਅਦ ਉਸ ਨੌਜਵਾਨ ਨੇ ਮੰਦਿਰ ਵਿਚ ਆ ਕੇ ਉਸ ਨਾਲ ਮਾਰਕੁੱਟ ਕੀਤੀ ਤੇ ਮੰਦਿਰ ਵੱਲ ਵੀ ਇੱਟਾਂ ਰੋੜੇ ਮਾਰੇ। ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ ਮਨੋਜ ਕੁਮਾਰ ਨੇ ਇਸ ਦੀ ਸੂਚਨਾ ਮੰਦਰ ਕਮੇਟੀ ਦੇ ਪ੍ਰਬੰਧਕਾਂ ਨੂੰ ਦਿੱਤੀ ਜਿਨ੍ਹਾਂ ਨੇ ਇਸ ਦੀ ਸ਼ਿਕਾਇਤ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਦਿੱਤੀ। ਪੁਲਿਸ ਵੱਲੋਂ ਉਸ ਨੌਜਵਾਨ ਖਿਲਾਫ ਕੋਈ ਵੀ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸ਼ਿਕਾਇਤ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਦਿੱਤੀ ਗਈ ਜਿਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਲਈ ਏਸੀਪੀ ਬਲਵਿੰਦਰ ਇਕਬਾਲ ਸਿੰਘ ਕਾਹਲੋਂ ਨੂੰ ਕਿਹਾ ਹੈ। ਏਸੀਪੀ ਕਾਹਲੋਂ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 

Vinkmag ad
Share Our Daily Posts

News Desk

Read Previous

ਜਲੰਧਰ ਦੇ ਸਿਵਲ ਹਸਪਤਾਲ ’ਚ ਹੰਗਾਮਾ, 9 ਸਾਲ ਦੀ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਦੀ ਮਹਿਲਾ ਕਾਬੂ

Read Next

ਭਾਰਗੋ ਕੈਂਪ ‘ਚ ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ