Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਭਾਰਗੋ ਕੈਂਪ ‘ਚ ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ

ਜਲੰਧਰ : ਥਾਣਾ ਭਾਰਗੋ ਕੈਂਪ ਦੀ ਹੱਦ ‘ਚ ਪੈਂਦੇ ਭਾਰਗੋ ਕੈਂਪ ‘ਚ ਇਕ ਨੌਜਵਾਨ ਨੇ ਆਪਣੇ ਕਮਰੇ ‘ਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

ਜਾਣਕਾਰੀ ਅਨੁਸਾਰ ਸਰਵਨ ਕੁਮਾਰ ਵਾਸੀ ਬਿਹਾਰ ਹਾਲ ਵਾਸੀ ਭਾਰਗੋ ਕੈਂਪ ਜੋ ਕਿ ਮਾਰਬਲ ਦਾ ਕੰਮ ਕਰਦਾ ਹੈ, ਨੇ ਆਪਣੇ ਕਮਰੇ ‘ਚ ਰੱਸੀ ਨਾਲ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਦਾ ਪਤਾ ਸ਼ੁੱਕਰਵਾਰ ਸਵੇਰੇ ਉਸ ਵੇਲੇ ਲੱਗਿਆ ਜਦ ਉਹ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਉਸ ਦੇ ਨਾਲ ਕੁਆਰਟਰ ‘ਚ ਰਹਿਣ ਵਾਲੇ ਨੌਜਵਾਨ ਨੇ ਉਸ ਦੇ ਕਮਰੇ ‘ਚ ਜਾ ਕੇ ਦੇਖਿਆ ਤਾਂ ਸਰਵਨ ਦੀ ਲਾਸ਼ ਫੰਦੇ ਤੇ ਝੂਲ ਰਹੀ ਸੀ। ਉਸ ਨੇ ਤੁਰੰਤ ਇਸ ਦੀ ਸੂਚਨਾ ਮ੍ਰਿਤਕ ਦੇ ਭਰਾ ਸੁਨੀਲ ਅਤੇ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸਰਵਨ ਦੇ ਪਿਆਰ ਸੁਨੀਲ ਨੇ ਦੱਸਿਆ ਕਿ ਉਸ ਦਾ ਭਰਾ ਮਾਰਬਲ ਦਾ ਕੰਮ ਕਰਦਾ ਹੈ ਤੇ ਉਸ ਦਾ ਕਿਸੇ ਕੁੜੀ ਨਾਲ ਅਫੇਅਰ ਚੱਲ ਰਿਹਾ ਸੀ। ਹੋ ਸਕਦਾ ਹੈ ਕਿ ਕਿਸੇ ਕਾਰਨ ਉਨ੍ਹਾਂ ਵਿਚ ਵਿਵਾਦ ਹੋਇਆ ਹੋਵੇ ਤੇ ਉਸ ਦੇ ਭਰਾ ਨੇ ਇਹ ਖ਼ਤਰਨਾਕ ਕਦਮ ਚੁੱਕ ਲਿਆ ਹੋਵੇ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਰਿਸ਼ਤਾ ਨਹੀਂ ਹੋਇਆ ਤਾਂ ਮੰਦਰ ਦੇ ਪੁਜਾਰੀ ਨਾਲ ਕੀਤੀ ਮਾਰਕੁੱਟ, ਮੰਦਰ ‘ਤੇ ਵੀ ਕੀਤਾ ਹਮਲਾ

Read Next

ਉਧਾਰ ਦਿੱਤੇ 50 ਹਜ਼ਾਰ ਵਾਪਸ ਮੰਗੇ ਤਾਂ ਘਰ ‘ਤੇ ਕਰ ਦਿੱਤਾ ਹਮਲਾ, ਸੁੱਟੇ ਪੱਥਰ, ਬੇਸਬਾਲ ਤੇ ਦਾਤ ਦੀ ਖੁੱਲ੍ਹ ਕੇ ਕੀਤੀ ਵਰਤੋੋਂ