Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਉਧਾਰ ਦਿੱਤੇ 50 ਹਜ਼ਾਰ ਵਾਪਸ ਮੰਗੇ ਤਾਂ ਘਰ ‘ਤੇ ਕਰ ਦਿੱਤਾ ਹਮਲਾ, ਸੁੱਟੇ ਪੱਥਰ, ਬੇਸਬਾਲ ਤੇ ਦਾਤ ਦੀ ਖੁੱਲ੍ਹ ਕੇ ਕੀਤੀ ਵਰਤੋੋਂ

ਲੁਧਿਆਣਾ : ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋਏ ਕੁਝ ਵਿਅਕਤੀਆਂ ਨੇ ਸਤਿਗੁਰੂ ਨਗਰ ਦੀ ਗਲੀ ਨੰਬਰ ਚਾਰ ਦੇ ਇਕ ਘਰ ਉਪਰ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਘਰ ‘ਤੇ ਪੱਥਰ ਚਲਾਏ ਅਤੇ ਹਿਮਾਂਸ਼ੂ, ਰਾਹੁਲ, ਪ੍ਰਿਯੰਸ਼ੂ ਤੇ ਉਨ੍ਹਾਂ ਦੀ ਮਾਤਾ ਰੂਬੀ ਦੇਵੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰੀਆਂ। ਇਸ ਮਾਮਲੇ ‘ਚ ਥਾਣਾ ਡਾਬਾ ਦੀ ਪੁਲਿਸ ਸਤਿਗੁਰੂ ਨਗਰ ਦੀ ਰਹਿਣ ਵਾਲੀ ਰੂਬੀ ਦੇਵੀ ਦੇ ਬਿਆਨਾਂ ਉੱਪਰ ਸਤਿਗੁਰੂ ਨਗਰ ਗਲੀ ਨੰਬਰ ਚਾਰ ਦੇ ਵਾਸੀ ਹਰਪ੍ਰੀਤ ਸਿੰਘ , ਹਰਚਰਨ ਸਿੰਘ , ਹਰਸਿਮਰਤ ਸਿੰਘ, ਜਗਰੂਪ ਸਿੰਘ, ਪੰਮਾ, ਗੁਰਪ੍ਰੀਤ ਸਿੰਘ, ਸ਼ਿੰਦਰ ਕੌਰ ਤੇ ਪਰਮਜੀਤ ਕੌਰ ਖਿਲਾਫ ਮੁਕੱਦਮਾ ਦਰਜ ਕਰ ਕੇ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਰੂਬੀ ਦੇਵੀ ਨੇ ਦੱਸਿਆ ਕਿ ਮੁਲਜ਼ਮ ਉਨ੍ਹਾਂ ਦੇ ਪੁਰਾਣੇ ਵਾਕਫ਼ ਹਨ। ਕੁਝ ਸਮਾਂ ਪਹਿਲਾਂ ਰੂਬੀ ਦੇਵੀ ਨੇ ਮੁਲਜ਼ਮਾਂ ਨੂੰ 50 ਹਜ਼ਾਰ ਰੁਪਏ ਉਧਾਰ ਦਿੱਤੇ ਸਨ। ਰੂਬੀ ਦੇਵੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹੁਣ ਜਦ ਮੁਲਜ਼ਮਾਂ ਕੋਲੋਂ ਰਕਮ ਵਾਪਸ ਮੰਗੀ ਤਾਂ ਉਨ੍ਹਾਂ ਵਿਚਕਾਰ ਤਕਰਾਰ ਹੋ ਗਿਆ। ਪ੍ਰੈੱਸ ਤੋਂ ਬਾਅਦ ਸਾਰੇ ਮੁਲਜ਼ਮਾਂ ਨੇ ਰੂਬੀ ਦੇਵੀ ਦੇ ਘਰ ‘ਤੇ ਹਮਲਾ ਕਰ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਘਰ ‘ਤੇ ਪੱਥਰ ਚਲਾਏ। ਰੂਬੀ ਦੇਵੀ ਨੇ ਦੋਸ਼ ਲਗਾਏ ਕਿ ਮੁਲਜ਼ਮਾਂ ਨੇ ਬੇਸਬਾਲ ਦੇ ਡੰਡਿਆਂ ਨਾਲ ਘਰ ਦਾ ਸਾਮਾਨ ਤੋੜ ਕੇ ਉਨ੍ਹਾਂ ਉੱਪਰ ਦਾਤਰ ਅਤੇ ਬੇਸਬਾਲ ਦੇ ਡੰਡਿਆਂ ਨਾਲ ਵਾਰ ਕੀਤੇ। ਇਸ ਮਾਮਲੇ ‘ਚ ਥਾਣਾ ਡਾਬਾ ਦੀ ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮੁਕੱਦਮਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਭਾਰਗੋ ਕੈਂਪ ‘ਚ ਨੌਜਵਾਨ ਨੇ ਫਾਹਾ ਲਾ ਕੇ ਦਿੱਤੀ ਜਾਨ

Read Next

ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ, ਬਠਿੰਡਾ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ’ਚ ਭਾਰੀ ਮੀਂਹ