Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਪੰਜਾਬ ’ਚ ਬਦਲਿਆ ਮੌਸਮ ਦਾ ਮਿਜਾਜ਼, ਜਲੰਧਰ, ਬਠਿੰਡਾ ਤੇ ਲੁਧਿਆਣਾ ਸਣੇ ਕਈ ਸ਼ਹਿਰਾਂ ’ਚ ਭਾਰੀ ਮੀਂਹ

ਜਲੰਧਰ : ਸ਼ੁੱਕਰਵਾਰ ਦੁਪਹਿਰ 12 ਵਜੇ ਦੇ ਕਰੀਬ ਅਚਾਨਕ ਸ਼ੁਰੂ ਹੋਈ ਬਾਰਸ਼ ਤੋਂ ਬਾਅਦ ਮੌਸਮ ਦੇ ਮਿਜਾਜ਼ ਬਦਲ ਗਏ ਹਨ। 24 ਘੰਟੇ ਪਹਿਲਾਂ ਵਧੋ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਚਲ ਰਿਹਾ ਸੀ। ਬਾਰਸ਼ ਹੁੰਦੇ ਹੀ 5 ਡਿਗਰੀ ਪਾਰਾ ਡਿੱਗ ਕੇ 29 ਡਿਗਰੀ ਰਹਿ ਗਿਆ। ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤਕ ਰਿਹਾ। ਮੌਸਮ ਵਿਭਾਗ ਦੇ ਪੂਰਵਅਨੁਮਾਨ ਮੁਤਾਬਕ ਆਉਣ ਵਾਲੇ 24 ਘੰਟਿਆਂ ਦੌਰਾਨ ਮੌਸਮ ਇੰਝ ਹੀ ਰਹੇਗਾ। ਵਿਭਾਗ ਨੇ ਵੀਰਵਾਰ ਨੂੰ ਹੀ ਅਗਲੇ 24 ਘੰਟਿਆਂ ਵਿਚ ਬਾਰਸ ਦੀ ਸੰਭਾਵਨਾ ਪ੍ਰਗਟਾਈ ਸੀ।

ਦਰਅਸਲ ਹਫ਼ਤੇ ਦੇ ਸ਼ੁਰੂ ਤੋਂ ਲੈ ਕੇ ਲਗਪਗ ਰੋਜ਼ਾਨਾ ਪਾਕੇਟ ਰੇਨ ਹੋ ਰਹੀ ਸੀ। ਇਸ ਕਾਰਨ ਗਰਮੀ ਨਾਲ ਹੁੰਮਸ ਦਾ ਇਜਾਫਾ ਵੀ ਹੋਇਆ ਸੀ। ਇਹੀ ਕਾਰਨ ਹੈ ਕਿ ਹਵਾ ਵਿਚ ਨਮੀ ਦੀ ਮਾਤਰਾ ਵੀ 90 ਫੀਸਦ ਤੋਂ ਜ਼ਿਆਦਾ ਰਹੀ। ਦੂਜੇ ਪਾਸੇ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਕਾਰਨ ਹਫਤੇ ਦੇ ਆਖਰੀ ਦਿਨਾਂ ਵਿਚ ਬਦਲਾਅ ਦੇ ਸੰਕੇਤ ਦਿੱਤੇ ਸਨ। ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੇ 24 ਘੰਟਿਆਂ ਦੌਰਾਨ ਬੱਦਲਵਾਈ, ਤੇਜ਼ ਹਵਾਵਾਂ ਅਤੇ ਬੂੰਦਾਬਾਂਦੀ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿਚ ਗਿਰਾਵਟ ਦਾ ਦੌਰ ਜਾਰੀ ਰਹੇਗਾ।

ਲੁਧਿਆਣਾ, ਮੋਗਾ ਤੇ ਨਵਾਂਸ਼ਹਿਰ ‘ਚ ਸਵੇਰ ਤੋਂ ਪੈ ਰਿਹੈ ਮੀਂਹ

ਜਲੰਧਰ ਤੋਂ ਇਲਾਵਾ ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਨਵਾਂਸ਼ਹਿਰ ਵਿੱਚ ਵੀ ਮੀਂਹ ਪੈ ਰਿਹਾ ਹੈ। ਮੋਗਾ ਵਿੱਚ ਸਵੇਰੇ 9.30 ਵਜੇ ਤੋਂ ਰੁਕ -ਰੁਕ ਕੇ ਬੂੰਦਾਬਾਂਦੀ ਜਾਰੀ ਹੈ। ਨੀਵੇਂ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਭਰ ਜਾਣ ਕਾਰਨ ਵਾਹਨ ਚਾਲਕਾਂ ਅਤੇ ਪੈਦਲ ਚੱਲਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਤਹਿਗੜ੍ਹ ਸਾਹਿਬ ਵਿੱਚ ਸਵੇਰੇ ਹਲਕੀ ਬੂੰਦਾਬਾਂਦੀ ਹੋਈ। ਹੁਣ ਬੱਦਲਵਾਈ ਹੈ।

ਬਠਿੰਡਾ ਚ ਤੇਜ਼ ਮੀਂਹ, ਸੜਕਾਂ ਤੇ ਖੜ੍ਹੇ ਪਾਣੀ

ਹਰਕ੍ਰਿਸ਼ਨ ਸ਼ਰਮਾ, ਬਠਿੰਡਾ : ਬਠਿੰਡਾ ਤੇ ਆਸ ਪਾਸ ਦੇ ਖੇਤਰਾਂ ਚ ਬਰਸਾਤ ਦੇ ਚਲਦਿਆਂ ਸ਼ਹਿਰ ਦੀਆਂ ਸੜਕਾਂ ਪਾਣੀ ਪਾਣੀ ਹੋ ਗਈਆਂ। ਹਾਲਾਂਕਿ ਵੀਰਵਾਰ ਨੂੰ ਪਏ ਮੀਂਹ ਦੇ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਸੀ ਅਜੇ ਕੋਈ ਖੜ੍ਹੇ ਸੜਕਾਂ ਤੇ ਪਾਣੀ ਨਿਕਲ ਗਿਆ ਸੀ। ਪਰ ਅੱਜ ਸ਼ੁੱਕਰਵਾਰ ਨੂੰ ਸਵੇਰ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਲਗਪਗ ਹਰ ਸੜਕ ਤੇ ਕਈ ਕਈ ਫੁੱਟ ਪਾਣੀ ਖੜ੍ਹ ਗਿਆ ਹੈ । ਪਰਸਰਾਮ ਨਗਰ ਸਿਰਕੀ ਬਾਜ਼ਾਰ , ਪਾਵਰ ਹਾਊਸ ਰੋਡਦੇ ਇਲਾਵਾ ਹੋਰ ਕਈ ਇਲਾਕਿਆਂ ਚ ਪਾਣੀ ਖਡ਼੍ਹਨ ਦੇ ਕਾਰਨ ਲੋਕਾਂ ਨੂੰ ਆਉਣ ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੈਦਲ ਜਾਣ ਵਾਲੇ ਲੋਕਾਂ ਨੂੰ ਹੋਰ ਵੀ ਦਿੱਕਤਾਂ ਖੜ੍ਹੀਆਂ ਹੋ ਗਈਆਂ ਹਨ ਜਦੋਂ ਕਿ ਦੋ ਪਹੀਆ ਵਾਹਨ ਵੀ ਜ਼ਿਆਦਾਤਰ ਪਾਣੀ ਵਿੱਚ ਰੁਕ ਗਏ ਹਨ। ਸਕੂਲ ਵਿੱਚ ਜਾਣ ਵਾਲੇ ਬੱਚਿਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੀਂਹ ਨਾਲ ਖਡ਼੍ਹੇ ਪਾਣੀ ਦੇ ਕਾਰਨ ਲੋਕ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕੋਸਦੇ ਨਜ਼ਰ ਆ ਰਹੇ ਹਨ। ਵੀਰ ਕਲੋਨੀ ਦੇ ਮੁਕੇਸ਼ ਸ਼ਰਮਾ ਦਾ ਆਖਣਾ ਹੈ ਕਿ ਲਗਾਤਾਰ ਹੋ ਰਹੀਆਂ ਬਰਸਾਤਾਂ ਦੇ ਕਾਰਨ ਸ਼ਹਿਰ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਸਿਆਸੀ ਲੀਡਰਾਂ ਵੱਲੋਂ ਹਰ ਵਾਰ ਪਾਣੀ ਦੀ ਨਿਕਾਸੀ ਦੇ ਮੁੱਦੇ ਤੇ ਵੋਟਾਂ ਲੈਣ ਬਾਅਦ ਚੁੱਪੀ ਧਾਰ ਲਈ ਜਾਂਦੀ ਹੈ। ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਲੋਕਾਂ ਨੂੰ ਕਾਫ਼ੀ ਸਮੱਸਿਆਵਾਂ ਆਉਂਦੀਆਂ ਹਨ ਅਤੇ ਘਰਾਂ ਦਾ ਘਰਾਂ ਅਤੇ ਦੁਕਾਨਾਂ ਚ ਨੁਕਸਾਨ ਹੁੰਦਾ ਹੈ।

ਹਫਤੇ ਦੇ ਅੰਤ ਤਕ ਮੌਸਮ ਰਹੇਗਾ ਸੁਹਾਵਣਾ

ਹਾਲਾਂਕਿ, ਬੁੱਧਵਾਰ ਨੂੰ ਪਏ ਭਾਰੀ ਮੀਂਹ ਤੋਂ ਬਾਅਦ, ਲੋਕਾਂ ਨੂੰ ਨਾ ਸਿਰਫ ਗਰਮੀ ਅਤੇ ਨਮੀ ਤੋਂ ਰਾਹਤ ਮਿਲੀ, ਬਲਕਿ ਸ਼ਹਿਰ ਵਿੱਚ ਪਾਣੀ ਭਰਨ ਕਾਰਨ ਵੀ ਮੁਸੀਬਤ ਪੈਦਾ ਹੋਈ। ਮੌਸਮ ਵਿਗਿਆਨੀ ਡਾ: ਵਿਨੀਤ ਸ਼ਰਮਾ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਨੂੰ ਮੌਸਮ ਸੁਹਾਵਣਾ ਹੋਣ ਦਾ ਪ੍ਰਭਾਵ ਨਿਸ਼ਚਤ ਤੌਰ ਤੇ ਹਫਤੇ ਦੇ ਅੰਤ ਤੱਕ ਰਹੇਗਾ। ਇਸ ਸਮੇਂ ਦੌਰਾਨ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।

Vinkmag ad
Share Our Daily Posts

News Desk

Read Previous

ਉਧਾਰ ਦਿੱਤੇ 50 ਹਜ਼ਾਰ ਵਾਪਸ ਮੰਗੇ ਤਾਂ ਘਰ ‘ਤੇ ਕਰ ਦਿੱਤਾ ਹਮਲਾ, ਸੁੱਟੇ ਪੱਥਰ, ਬੇਸਬਾਲ ਤੇ ਦਾਤ ਦੀ ਖੁੱਲ੍ਹ ਕੇ ਕੀਤੀ ਵਰਤੋੋਂ

Read Next

ਗੱਡੀ ’ਤੇ ਫਾਇਰਿੰਗ ਕਰਨ ਦੇ ਦੋਸ਼ ’ਚ ਚੰਡੀਗੜ੍ਹ ਪੁਲਿਸ ਦਾ ਸਿਪਾਹੀ ਗ੍ਰਿਫ਼ਤਾਰ