Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਚੰਡੀਗੜ੍ਹ ’ਚ ਅਧਿਆਪਕਾਂ ਦੀ ਮਹਾਰੈਲੀ, 7ਵੇਂ ਪੇਅ ਕਮਿਸ਼ਨ ਦੀ ਮੰਗ ਨੂੰ ਲੈ ਕੇ ਇਕਜੁੱਟ ਹੋਏ ਪੀਯੂ ਤੇ ਕਾਲਜਾਂ ਦੇ ਸੈਂਕੜੇ ਪ੍ਰੋਫੈਸਰ

ਚੰਡੀਗਡ਼੍ਹ : ਪੰਜਾਬ ਯੂਨੀਵਰਸਿਟੀ ਚੰਡੀਗਡ਼੍ਹ ਅਤੇ ਸ਼ਹਿਰ ਦੇ ਐਫੀਲੇਟਿਡ ਕਾਲਜਾਂ ਦੇ ਸੈਂਕਡ਼ੇ ਅਧਿਆਪਕਾਂ ਨੇ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਨਾ ਕੀਤੇ ਜਾਣ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਸਰਕਾਰ ਖਿਲਾਫ਼ ਇਸ ਅੰਦੋਲਨ ਵਿਚ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਐਫੀਲੇਟਿਡ ਕਾਲਜ ਵੀ ਸ਼ਾਮਲ ਹੋਏ। ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਤੋਂ ਇਲਾਵਾ ਆਲ ਇੰਡੀਆ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਅਤੇ ਪੰਜਾਬ ਫੈਡਰੇਸ਼ਨ ਆਫ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜੇਸ਼ਨ ਵੀ ਪੰਜਾਬ ਸਰਕਾਰ ਤੋਂ ਸੱਤਵੇਂ ਪੇਅ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਵਿਚ ਸ਼ਾਮਲ ਹੋਏ ਹਨ।

ਸ਼ੁੱਕਰਵਾਰ ਨੂੰ ਸੈਕਟਰ 25 ਸਥਿਤ ਰੈਲੀ ਗ੍ਰਾਉਂਡ ਵਿਚ ਚੰਡੀਗਡ਼੍ਹ ਦੇ ਨਾਲ ਹੀ ਪੰਜਾਬ ਦੇ ਵੱਖ ਵੱਖ ਕਾਲਜਾਂ ਤੋਂ ਸੈਂਕਡ਼ੇ ਅਧਿਆਪਕ ਆਪਣੀਆਂ ਮੰਗਾਂ ਲਈ ਇਕਜੁਟ ਹੋਏ ਹਨ। ਪੁਟਾ ਪ੍ਰੈਜ਼ੀਡੈਂਟ ਡਾ. ਮ੍ਰਿਤੂੰਜਯ ਕੁਮਾਰ ਅਤੇ ਪੀਫੈਕਟੋ ਸੈਕਟਰੀ ਡਾ. ਜਗਵੰਤ ਸਿੰਘ ਸਣੇ ਵੱਖ ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰ ਵੀ ਇਸ ਮੌਕੇ ਮੌਜੂਦ ਰਹੇ।

ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਟੀਚਰਜ਼ ਐਸੋਸੀਏਸ਼ਨ ਅਹੁਦੇਦਾਰਾਂ ਨੇ ਕਿਹਾ ਕਿ ਹੁਣ ਜਦੋਂ ਤਕ ਪੰਜਾਬ ਸਰਕਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਉਚਿਤ ਫੈਸਲਾ ਨਹੀਂ ਲੈਂਦੀ ਉਦੋਂ ਤਕ ਇਹ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ। ਡਾ. ਮ੍ਰਿਤੂੰਜਯ ਕੁਮਾਰ ਨੇ ਕਿਹਾ ਕਿ ਹੋਰ ਸਾਰੇ ਸੂਬਿਆਂ ਵਿਚ 7ਵਾਂ ਪੇਅ ਕਮਿਸ਼ਨ ਲਾਗੂ ਕੀਤਾ ਜਾ ਚੁੱਕਾ ਹੈ ਪਰ ਪੰਜਾਬ ਸਰਕਾਰ ਵੱਲੋਂ 7ਵੇਂ ਪੇਅ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਤੋਂ ਲੈ ਕੇ ਸਪੀਕਰ ਅਤੇ ਇਥੋਂ ਤਕ ਕਿ ਮੁੱਖ ਮੰਤਰੀ ਸਾਹਮਣੇ ਵੀ ਮੁੱਦਾ ਚੁੱਕਿਆ ਗਿਆ ਹੈ ਪਰ ਅਜੇ ਤਕ ਸਰਕਾਰ ਤੋਂ ਭਰੋਸੇ ਤੋਂ ਬਿਨਾਂ ਕੁਝ ਨਹੀਂ ਮਿਲਿਆ। ਬੀਤੇ ਦਿਨੀਂ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵੀ ਅਧਿਆਪਕਾਂ ਦੇ ਇਕ ਪ੍ਰਤੀਨਿਧੀ ਮੰਡਲ ਨੇ ਸਪੀਕਰ ਨੂੰ ਮਿਲ ਕੇ ਆਪਣੀ ਗੱਲ ਰੱਖ ਸੀ,ਜਿਸ ਵਿਚ ਅਧਿਆਪਕਾਂ ਦੀਆਂ ਮੰਗਾਂ ’ਤੇ ਤੁਰੰਤ ਕਾਰਵਾਈ ਦੀ ਗੱਲ ਕੀਤੀ ਗਈ। ਪੁਟਾ ਅਤੇ ਪੀਫੈਕਟੋ ਵੱਲੋਂ ਯੂਜੀਸੀ ਸਕੇਲ ਨੂੰ ਡੀਲਿੰਕ ਕੀਤੇ ਜਾਣ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨਾਲ ਨਵੇਂ ਅਸਿਸਟੈਂਟ ਪ੍ਰੋਫੈਸਰ ਦੀ ਨਿਯੁਕਤੀ ਨਾਲ ਵੀ ਨੌਜਵਾਨਾਂ ਨੂੰ ਨੁਕਸਾਨ ਹੋਵੇਗਾ।

ਸ਼ੁੱਕਰਵਾਰ ਨੂੰ ਰੈਲੀ ਗਰਾਊਂਡ ਵਿਖੇ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮਹਾਨ ਰੈਲੀ ਵਿੱਚ ਭਾਗ ਲੈਣ ਲਈ ਪੰਜਾਬ ਭਰ ਤੋਂ ਅਧਿਆਪਕਾਂ ਦੀਆਂ ਟੀਮਾਂ ਪਹੁੰਚੀਆਂ ਸਨ। ਮਹਾਂਰਿਲੀ ਦੀਆਂ ਤਿਆਰੀਆਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਸਨ। ਪੰਜਾਬ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਰੈਲੀ ਦੀ ਮੇਜ਼ਬਾਨੀ ਕਰ ਰਹੀ ਹੈ। ਮੰਚ ਤੋਂ ਅਧਿਆਪਕ ਆਗੂਆਂ ਨੇ ਕਿਹਾ ਕਿ ਹੁਣ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਸ਼ਾਂਤੀਪੂਰਵਕ ਸਰਕਾਰ ਦੇ ਸਾਹਮਣੇ ਰੱਖਿਆ ਜਾ ਰਿਹਾ ਸੀ, ਪਰ ਹੁਣ ਜੇਕਰ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਨਾ ਪਿਆ ਤਾਂ ਅਧਿਆਪਕ ਪਿੱਛੇ ਨਹੀਂ ਹਟਣਗੇ। ਪੰਜਾਬ ਸਰਕਾਰ ਵੱਲੋਂ ਸੱਤਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਾ ਕਰਨ ਕਾਰਨ, ਵੀਹ ਹਜ਼ਾਰ ਤੋਂ ਵੱਧ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ, ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੈਮੋਰੰਡਮ ਦੇਣ ਲਈ ਮੁੱਖ ਮੰਤਰੀ ਭਵਨ ਜਾਣਗੇ। ਅਧਿਆਪਕਾਂ ਦੇ ਵਿਰੋਧ ਦੇ ਮੱਦੇਨਜ਼ਰ ਰੈਲੀ ਮੈਦਾਨ ਦੇ ਨੇੜੇ ਵੱਡੀ ਗਿਣਤੀ ਵਿੱਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਪਾਵਰਕਾਮ ਨੂੰ ਰਾਹਤ, ਬਿਜਲੀ ਦੀ ਮੰਗ ਘਟੀ

Read Next

ਖ਼ਬਰਾਂ ਤਾਲਿਬਾਨ ਨੇ ਸੰਕੇਤ ਦਿੱਤਾ ਕਿ ਉਹ ਭਾਰਤੀ ਚਿੰਤਾਵਾਂ ਨੂੰ ਹੱਲ ਕਰਨ ‘ਚ ਵਾਜਬ ਹੋਣਗੇ – ਵਿਦੇਸ਼ ਸਕੱਤਰ ਸ਼ਰਿੰਗਲਾ