Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮਲੂਕਾ ਦੇ ਘਰ ਪੁੱਜੇ ਸੁਖਬੀਰ ਬਾਦਲ, ਕੀਤਾ ਚੋਣਾਂ ਨੂੰ ਲੈ ਕੇ ਇਹ ਵੱਡਾ ਐਲਾਨ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨਾਰਾਜ਼ਗੀ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਬਾਦਲ ਨੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੇ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਨਾਲ ਬੰਦ ਕਮਰਾ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ। ਮੀਟਿੰਗ ਦੌਰਾਨ ਇਹ ਫ਼ੈਸਲਾ ਹੋਇਆ ਹੈ ਕਿ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਸੁਖਬੀਰ ਸਿੰਘ ਬਾਦਲ ਨੇ ਇੱਕ ਅਹਿਮ ਐਲਾਨ ਕਰਦਿਆਂ ਨੌਜਵਾਨ ਆਗੂ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਐਲਾਨਿਆ। ਇਸ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂ ਸਤਨਾਮ ਸਿੰਘ ਭਾਈਰੂਪਾ ਅਤੇ ਰਾਮਪੂਰਾ ਫੂਲ ਤੋਂ ਨਰੇਸ਼ ਕੁਮਾਰ ਸੀ.ਏ ਨੂੰ ਪਾਰਟੀ ਦੀ ਪੀ.ਏ.ਸੀ ਦਾ ਮੈਂਬਰ ਬਣਾਉਣ ਦਾ ਫੈਸਲਾ ਕੀਤਾ।

ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਵੀ ਸਿਕੰਦਰ ਮਲੂਕਾ ਨਾਲ ਮੀਟਿੰਗ ਕਰ ਚੁੱਕੇ ਹਨ। ਸਾਬਕਾ ਮੰਤਰੀ ਮਲੂਕਾ ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਪਾਰਟੀ ਦੀ ਟਿਕਟ ‘ਤੇ ਚੋਣ ਲੜਨ ਦੇ ਚਾਹਵਾਨ ਸਨ ਪਰ ਅਕਾਲੀ ਦਲ ਨੇ ਉਕਤ ਹਲਕੇ ਤੋਂ ਜਗਮੀਤ ਸਿੰਘ ਬਰਾੜ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਮਲੂਕਾ ਨੂੰ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਇਸ ਹਲਕੇ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਸੀ। ਮਲੂਕਾ ਵੱਲੋਂ ਲਏ ਗਏ ਇਸ ਸਟੈਂਡ ਤੋਂ ਬਾਅਦ ਅਕਾਲੀ ਦਲ ਅੰਦਰ ਸਿਆਸੀ ਭੂਚਾਲ ਆ ਗਿਆ ਸੀ ਜਿਸ ਤੋਂ ਬਾਅਦ ਮਲੂਕਾ ਨੂੰ ਲਗਾਤਾਰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ। ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮਲੂਕਾ ਨਾਲ ਫੋਨ ‘ਤੇ ਸੰਪਰਕ ਸਾਧਿਆ ਸੀ ਅਤੇ ਉਨ੍ਹਾਂ ਨੂੰ ਪਾਰਟੀ ਦੇ ਨਾਲ ਰਹਿਣ ਲਈ ਆਖਿਆ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੁਝ ਦੇਰ ਪਹਿਲਾਂ ਹੀ ਮਲੂਕਾ ਦੇ ਨਿਵਾਸ ਸਥਾਨ ‘ਤੇ ਪੁੱਜੇ ਤੇ ਉਨ੍ਹਾਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਚਾਹੁੰਦਾ ਹੈ ਕਿ ਸਿਕੰਦਰ ਸਿੰਘ ਮਲੂਕਾ ਖ਼ੁਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਣ। ਸੁਖਬੀਰ ਸਿੰਘ ਬਾਦਲ ਦੀ ਮਲੂਕਾ ਨਾਲ ਹੋ ਰਹੀ ਇਸ ਮੀਟਿੰਗ ਨੂੰ ਸਿਆਸੀ ਪੱਖਾਂ ਤੋਂ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਹਰਿਆਣਾ ਸਰਕਾਰ ਵਲੋਂ ਮਨੀਸ਼ ਨਰਵਾਲ ਨੂੰ 6 ਕਰੋੜ ਅਤੇ ਸਿੰਘਰਾਜ ਅਧਾਨਾ ਨੂੰ 4 ਕਰੋੜ ਰੁਪਏ ਦਾ ਇਨਾਮ ਦੇਣ ਦਾ ਐਲਾਨ

Read Next

ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ