Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ, ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ : ਪੰਜਾਬ ਦੇ ਦੋ ਸੀਨੀਅਰ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਇਤਿਹਾਸਕ ਤੇ ਵਿਰਾਸਤੀ ਸ਼ਹਿਰ ਬਟਾਲਾ ਨੂੰ ਸੂਬੇ ਦਾ 24ਵਾਂ ਜ਼ਿਲ੍ਹਾ ਬਣਾਇਆ ਜਾ ਸਕੇ ਤਾਂ ਕਿ ਇਸ ਅਹਿਮ ਸ਼ਹਿਰ ਦਾ ਢੁਕਵਾਂ ਵਿਕਾਸ ਹੋ ਸਕੇ।

ਦੋਹਾਂ ਕੈਬਨਿਟ ਮੰਤਰੀਆਂ ਨੇ ਇਹ ਵੀ ਮੰਗ ਕੀਤੀ ਕਿ ਇਸ ਦੇ ਨਾਲ ਹੀ ਇਤਿਹਾਸਕ ਕਸਬਿਆਂ ਫਤਹਿਗੜ੍ਹ ਚੂੜੀਆਂ ਅਤੇ ਸ੍ਰੀ ਹਰਗੋਬਿੰਦਪੁਰ ਜਾਂ ਘੁਮਾਣ ਨੂੰ ਇਸ ਨਵੇਂ ਜ਼ਿਲੇ ਦੀਆਂ ਨਵੀਆਂ ਸਬ-ਡਵੀਜ਼ਨਾਂ ਬਣਾਈਆਂ ਜਾਣ।

ਮੁੱਖ ਮੰਤਰੀ ਨੂੰ ਇਸ ਸਬੰਧ ਵਿਚ ਲਿਖੇ ਇੱਕ ਪੱਤਰ ‘ਚ ਦੋਹਾਂ ਮੰਤਰੀਆਂ ਨੇ ਕਿਹਾ ਹੈ ਕਿ ਬਟਾਲਾ ਪੰਜਾਬ ਦਾ ਉਹ ਅਹਿਮ ਸ਼ਹਿਰ ਹੈ ਜਿਸ ਨਾਲ ਸਾਡੀ ਅਮੀਰ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਸਾਹਿਤਕ ਵਿਰਾਸਤ ਜੁੜੀ ਹੋਈ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬਾਅਦ ਬਟਾਲਾ ਪੰਜਾਬ ਦਾ ਸਭ ਤੋਂ ਪੁਰਾਣਾ ਸ਼ਹਿਰ ਹੈ ਜਿਸ ਦੀ ਨੀਂਹ 1465 ਵਿਚ ਰੱਖੀ ਗਈ ਸੀ। ਆਬਾਦੀ ਪੱਖੋਂ ਵੀ ਇਹ ਪੰਜਾਬ ਦਾ ਅੱਠਵਾਂ ਸਭ ਤੋਂ ਵੱਡਾ ਸ਼ਹਿਰ ਹੈ ਜਿੱਥੇ ਪਿਛਲੇ ਸਾਲ ਨਗਰ ਨਿਗਮ ਵੀ ਬਣਾਈ ਗਈ ਹੈ।

ਬਾਜਵਾ ਤੇ ਰੰਧਾਵਾ ਨੇ ਇਸ ਅਹਿਮ ਮਾਮਲੇ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਮੁੱਖ ਮੰਤਰੀ ਤੋਂ ਸਮਾਂ ਵੀ ਮੰਗਿਆ ਹੈ।

ਬਟਾਲਾ ਸ਼ਹਿਰ ਦੇ ਇਤਿਹਾਸਕ ਵਿਰਸੇ ਬਾਰੇ ਉਹਨਾਂ ਕਿਹਾ, ”ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਇਸੇ ਸ਼ਹਿਰ ਵਿਚ ਮਾਤਾ ਸੁਲੱਖਣੀ ਜੀ ਨਾਲ 8 ਜੁਲਾਈ 1487 ਵਿਚ ਹੋਇਆ ਸੀ।ਉਹਨਾਂ ਦੀ ਯਾਦ ਵਿਚ ਇਥੇ ਗੁਰਦੁਆਰਾ ਡੇਰਾ ਸਾਹਿਬ ਅਤੇ ਗੁਰਦੁਆਰਾ ਕੰਧ ਸਾਹਿਬ ਸੁਸ਼ੋਭਤ ਹਨ। ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਜੀ ਆਪਣੇ ਪੁੱਤਰ ਬਾਬਾ ਗੁਰਦਿੱਤਾ ਜੀ ਨੂੰ ਵਿਆਹੁਣ ਵੀ ਬਟਾਲਾ ਹੀ ਆਏ ਸਨ ਅਤੇ ਉਹਨਾਂ ਦੀ ਯਾਦ ਵਿਚ ਸ਼ਹਿਰ ਦੇ ਵਿਚਕਾਰ ਗੁਰਦੁਆਰਾ ਸਤਿ ਕਰਤਾਰੀਆ ਸੁਸ਼ੋਭਤ ਹੈ।’

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਲਾਹੌਰ ਅਤੇ ਅੰਮ੍ਰਿਤਸਰ ਤੋਂ ਬਾਅਦ ਬਟਾਲਾ ਸਿੱਖ ਰਾਜ ਦਾ ਇੱਕ ਅਹਿਮ ਸ਼ਹਿਰ ਸੀ। ਇਸ ਰਾਜ ਵੇਲੇ ਦੀਆਂ ਵਿਰਾਸਤੀ ਇਮਾਰਤਾਂ ਅੱਜ ਵੀ ਮੌਜੂਦ ਹਨ ਜਿਨ੍ਹਾਂ ਵਿਚੋਂ ਮਹਾਰਾਜਾ ਸ਼ੇਰ ਸਿੰਘ ਦਾ ਮਹੱਲ ਅਤੇ ਜਲ ਮਹੱਲ (ਬਾਰਾਂਦਰੀ) ਵਿਸ਼ੇਸ਼ ਹਨ।

ਉਨ੍ਹਾਂ ਕਿਹਾ ਕਿ ਇਤਿਹਾਸਕ ਕਾਲੀ ਦਵਾਰਾ ਮੰਦਰ ਅਤੇ ਸਤੀ ਲਕਸ਼ਮੀ ਦੇਵੀ ਸਮਾਧ ਤੋਂ ਬਿਨਾਂ ਇਸ ਸ਼ਹਿਰ ਦੇ ਨਜ਼ਦੀਕ ਹੀ ਅੱਚਲ ਸਾਹਿਬ ਦਾ ਉਹ ਇਤਿਹਾਸਕ ਅਸਥਾਨ ਹੈ ਜਿੱਥੇ ਭਗਵਾਨ ਸ਼ਿਵ ਜੀ ਦੇ ਪੁੱਤਰ ਦੇਵਤਾ ਕਾਰਤਿਕ ਦੀ ਯਾਦ ਵਿਚ ਅਚਲੇਸ਼ਵਰ ਧਾਮ ਸੁਸ਼ੋਭਤ ਹੈ। ਅੱਚਲ ਸਾਹਿਬ ਜੀ ਦੇ ਅਸਥਾਨ ਉੱਤੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਧਾਂ ਨਾਲ ਗੋਸ਼ਟ ਕੀਤੀ ਸੀ।

ਕੈਬਨਿਟ ਮੰਤਰੀਆਂ ਨੇ ਕਿਹਾ, ”ਸਭਿਆਚਾਰਕ ਅਤੇ ਸਾਹਿਤਕ ਪੱਖ ਤੋਂ ਵੇਖਿਆ ਜਾਵੇ ਤਾਂ ਦੁਨੀਆਂ ਭਰ ਵਿਚ ਵਸਦਾ ਕੋਈ ਪੰਜਾਬੀ ਅਜਿਹਾ ਨਹੀਂ ਹੋਣਾ ਜਿਸ ਨੇ ਮਹਾਨ ਪੰਜਾਬੀ ਕਵੀ ਸ਼ਿਵ ਕੁਮਾਰ ਬਟਾਲਵੀ ਦਾ ਨਾਂ ਨਾ ਸੁਣਿਆ ਹੋਵੇ। ਦੁਨੀਆਂ ਭਰ ਵਿਚ ਬਟਾਲੇ ਦਾ ਨਾਂ ਮਸ਼ਹੂਰ ਕਰਨ ਵਾਲੇ ਅਤੇ ਜੋਬਨ ਰੁੱਤੇ ਤੁਰ ਜਾਣ ਵਾਲੇ ਇਸ ਕਵੀ ਨੂੰ ਸਾਹਿਤਕ ਖੇਤਰ ਵਿਚ ਬਿਰਹਾ ਦੇ ਕਵੀ ਅਤੇ ਪੰਜਾਬੀ ਦੇ ਕੀਟਸ ਵਜੋਂ ਜਾਣਿਆ ਜਾਂਦਾ ਹੈ।”

Vinkmag ad
Share Our Daily Posts

News Desk

Read Previous

ਮਲੂਕਾ ਦੇ ਘਰ ਪੁੱਜੇ ਸੁਖਬੀਰ ਬਾਦਲ, ਕੀਤਾ ਚੋਣਾਂ ਨੂੰ ਲੈ ਕੇ ਇਹ ਵੱਡਾ ਐਲਾਨ

Read Next

ਸੁਖਬੀਰ ਬਾਦਲ ਦੀ ਆਮਦ ਉਪਰੰਤ ਸਿਕੰਦਰ ਸਿੰਘ ਮਲੂਕਾ ਰਾਮਪੁਰਾ ਫੂਲ ਤੋਂ ਚੋਣ ਲੜਨ ਲਈ ਹੋਏ ਤਿਆਰ