Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕੇਂਦਰ ਸਰਕਾਰ ਝੋਨੇ ਦੇ ਖਰੀਦ ਨਿਯਮਾਂ ‘ਚ ਬਦਲਾਅ ਦੀ ਤਿਆਰੀ ‘ਚ, ਵਿਰੋਧ ‘ਚ ਕੈਪਟਨ ਅਮਰਿੰਦਰ ਸਿੰਘ ਦਾ PM ਨੂੰ ਪੱਤਰ

ਚੰਡੀਗੜ੍ਹ : ਕੇਂਦਰ ਸਰਕਾਰ ਝੋਨਾ ਤੇ ਕਣਕ ਦੇ ਖ਼ਰੀਦ ਨਿਯਮਾਂ ’ਚ ਤਬਦੀਲੀ ਦੀ ਤਿਆਰੀ ਕਰ ਰਹੀ ਹੈ। ਕੇਂਦਰ ਸਰਕਾਰ ਨੇ ਖੇਤੀ ਵਿਗਿਆਨੀਆਂ ਦੇ ਇਕ ਗਰੁੱਪ ਦਾ ਗਠਨ ਕੀਤਾ ਹੈ ਜਿਸ ਨੇ ਝੋਨੇ ਤੋਂ ਮਿਲਿੰਗ ਕਰਨ ਪਿੱਛੋਂ ਨਿਕਲੇ ਚੌਲ ਤੇ ਕਣਕ ਖ਼ਰੀਦ ਲਈ ਪਹਿਲਾਂ ਤੈਅ ਮਾਪਦੰਡਾਂ ਵਿਚ ਤਬਦੀਲੀ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਪੰਜਾਬ ਸਮੇਤ ਕਈ ਸੂਬੇ ਇਸ ਦੇ ਵਿਰੋਧ ਵਿਚ ਹਨ ਪਰ ਭਾਜਪਾ ਸ਼ਾਸਤ ਸੂਬੇ ਇਹ ਵਿਰੋਧ ਜ਼ਿਆਦਾ ਖੁੱਲ੍ਹ ਕੇ ਨਹੀਂ ਕਰ ਰਹੇ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੂੰ ਇਕ ਪੱਤਰ ਲਿਖ ਕੇ ਇਨ੍ਹਾਂ ਮਾਪਦੰਡਾਂ ਵਿਰੁੱਧ ਖੁੱਲ੍ਹ ਕੇ ਵਿਰੋਧ ਪ੍ਰਗਟਾਇਆ ਹੈ। ਖ਼ੁਰਾਕ ਤੇ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਦੀ ਇਕ ਮੀਟਿੰਗ ਪਿਛਲੇ ਹਫ਼ਤੇ ਹੋਈ ਹੈ। ਪੰਜਾਬ ਸਮੇਤ ਉਨ੍ਹਾਂ ਸਾਰੇ ਸੂਬਿਆਂ ਨੇ ਇਸ ਦਾ ਵਿਰੋਧ ਕੀਤਾ ਹੈ ਜਿੱਥੇ ਭਾਰੀ ਮਾਤਰਾ ਵਿਚ ਝੋਨੇ ਤੇ ਕਣਕ ਦੀ ਖ਼ਰੀਦ ਕੀਤੀ ਜਾਂਦੀ ਹੈ। ਪੰਜਾਬ ਦੇ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੇ ਕਿਹਾ ਕਿ ਇਨ੍ਹਾਂ ਮਾਪਦੰਡਾਂ ਨੂੰ ਦੇਖ ਕੇ ਸਾਫ਼ ਪਤਾ ਲੱਗਦਾ ਹੈ ਜਿਨ੍ਹਾਂ ਖੇਤੀ ਵਿਗਿਆਨੀਆਂ ਨੇ ਇਸ ਦੇ ਮਾਪਦੰਡ ਤੈਅ ਕੀਤੇ ਹਨ ਉਨ੍ਹਾਂ ਨੂੰ ਖ਼ਰੀਦ ਦੀ ਜ਼ਮੀਨੀ ਹਕੀਕਤ ਦਾ ਪਤਾ ਨਹੀਂ।

ਮੁੱਖ ਮੰਤਰੀ ਨੇ ਵੀ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਮਾਪਦੰਡ ਤੈਅ ਕਰਨ ਲਈ ਬਣਾਈ ਗਈ ਕਮੇਟੀ ਵਿਚ ਕੇਂਦਰੀ ਅਧਿਕਾਰੀ, ਕੇਂਦਰੀ ਸੰਸਥਾਵਾਂ ਦੇ ਵਿਗਿਆਨੀਆਂ ਨੂੰ ਹੀ ਸ਼ਾਮਲ ਕੀਤਾ ਗਿਆ। ਨਾ ਤਾਂ ਸੂਬਿਆਂ ਦੀਆਂ ਖ਼ਰੀਦ ਏਜੰਸੀਆਂ ਨੂੰ ਇਸ ਵਿਚ ਨੁਮਾਇੰਦਗੀ ਦਿੱਤੀ ਗਈ ਤੇ ਨਾ ਹੀ ਸਭ ਤੋਂ ਵੱਡੇ ਹਿੱਸੇਦਾਰ ਕਿਸਾਨਾਂ ਤੇ ਮਿੱਲ ਵਾਲਿਆਂ ਨੂੰ। ਨਾ ਹੀ ਕਮੇਟੀ ਨੇ ਕੋਈ ਫੀਲਡ ਅਸੈੱਸਮੈਂਟ ਕੀਤੀ ਹੈ। ਕੇਂਦਰੀ ਪੂਲ ਵਿਚ 50 ਫ਼ੀਸਦੀ ਹਿੱਸੇਦਾਰੀ ਦੇਣ ਵਾਲੇ ਪੰਜਾਬ ਨੂੰ ਵੀ ਪੁੱਛਿਆ ਤਕ ਨਹੀਂ ਗਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਿਲਿੰਗ ਦੇ ਮਾਪਦੰਡਾਂ ਨੂੰ ਜ਼ਿਆਦਾ ਸਖ਼ਤ ਕੀਤਾ ਜਾ ਰਿਹਾ ਹੈ, ਉਸ ਨਾਲ ਮਿਲਿੰਗ ਇੰਡਸਟਰੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ।

ਝੋਨੇ ’ਚ ਨਮੀ ਦੀ ਮਾਤਰਾ ਘੱਟ ਕਰਨ ਦੀ ਤਿਆਰੀ

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਤੋੋਂ ਬਾਅਦ ਪੰਜਾਬ ਦੀਆਂ ਏਜੰਸੀਆਂ ਇਸ ਦੀ ਮਿਲਿੰਗ ਕਰਵਾਉਂਦੀਆਂ ਹਨ, ਉਦੋਂ ਤਕ ਤਾਪਮਾਨ ਵੱਧ ਜਾਂਦਾ ਹੈ, ਜਿਸ ਕਾਰਨ ਚੌਲ ਟੱੁਟਣ ਲੱਗਦਾ ਹੈ। ਨਵੇਂ ਪ੍ਰਸਤਾਵਿਤ ਮਾਪਦੰਡਾਂ ਵਿਚ ਟੁੱਟ ਦੇ ਮਾਪਦੰਡਾਂ ਨੂੰ 25 ਫ਼ੀਸਦੀ ਤੋਂ ਘੱਟ ਕਰਕੇ 20 ਫ਼ੀਸਦੀ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਝੋਨੇ ਵਿਚ ਨਮੀ ਦੀ ਮਾਤਰਾ ਨੂੰ 17 ਫ਼ੀਸਦੀ ਤੋਂ ਘੱਟ ਕਰਨ ਦੀ ਤਜਵੀਜ਼ ਹੈ ਜਿਸ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੌਣ-ਪਾਣੀ ਤਬਦੀਲੀ ਦੇ ਚੱਲਦਿਆਂ ਅਕਤੂਬਰ ਵਿਚ ਵੀ ਮੌਸਮ ਵਿਚ ਕਾਫ਼ੀ ਨਮੀ ਰਹਿੰਦੀ ਹੈ। ਅਜਿਹੇ ਵਿਚ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਘੱਟ ਕਰਨਾ ਸਹੀ ਨਹੀਂ ਹੈ। ਝੋਨੇ ਦੀ ਕਟਾਈ ਵੇਲੇ ‘ਇਨਆਰਗੈਨਿਕ ਮੈਟਰ’ (ਅਕਾਰਬਨਿਕ ਪਦਾਰਥ) ਵੀ ਆ ਜਾਂਦਾ ਹੈ। ਇਨ੍ਹਾਂ ਵਿਚ ਉਹ ਪਦਾਰਥ ਵੀ ਸ਼ਾਮਲ ਹਨ ਜੋ ਊਰਜਾ ਦੇ ਸਰੋਤ ਨਹੀਂ ਹੁੰਦੇ। ਇਸ ਦੀ ਮਾਤਰਾ ਤਿੰਨ ਫ਼ੀਸਦੀ ਯਕੀਨੀ ਕੀਤੀ ਹੋਈ ਹੈ। ਕਮੇਟੀ ਨੇ ਇਸ ਨੂੰ ਵੀ ਤਿੰਨ ਫ਼ੀਸਦੀ ਤੋਂ ਘੱਟ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਮਿਲਿੰਗ ਤੋਂ ਬਾਅਦ ਰੈੱਡ ਗਰੀਨ ਦੀ ਇਕ ਫ਼ੀਸਦੀ ਤਕ ਪ੍ਰਵਾਨਗੀ ਹੈ ਜਿਸ ਵਿਚ ‘ਸਿਫ਼ਰ’ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ ਕਿਉਂ ਕਿ ਇਸ ਲਈ ਲਾਈ ਗਈ ਮਸ਼ੀਨਰੀ ਨੂੰ ਵੱਡੇ ਪੱਧਰ ’ਤੇ ਬਦਲਣਾ ਪਵੇਗਾ ਤੇ ਅਜਿਹਾ ਅਚਾਨਕ ਨਹੀਂ ਕੀਤਾ ਜਾ ਸਕਦਾ। ਇਸ ਲਈ ਹਿੱਸੇਦਾਰਾਂ ਨੂੰ ਗੱਲਬਾਤ ਵਿਚ ਸ਼ਾਮਲ ਕਰਕੇ ਹੀ ਕਰਨਾ ਹੀ ਸਹੀ ਹੋਵੇਗਾ।

Vinkmag ad
Share Our Daily Posts

News Desk

Read Previous

Ration Card ਦੇ ਨਿਯਮਾਂ ‘ਚ ਹੋਇਆ ਵੱਡਾ ਬਦਲਾਅ! ਜਾਣ ਲਓ ਵਰਨਾ ਰਾਸ਼ਨ ਮਿਲਣ ‘ਚ ਹੋ ਸਕਦੀ ਹੈ ਪਰੇਸ਼ਾਨੀ

Read Next

ਹੱਕਾਨੀ ਗੁੱਟ ਦੀ ਫਾਇਰਿੰਗ ’ਚ ਤਾਲਿਬਾਨ ਦਾ ਪੀਐੱਮ ਕੈਂਡੀਡੇਟ ਅਬਦੁੱਲ ਗਨੀ ਬਰਾਦਰ ਜ਼ਖ਼ਮੀ, ਪਾਕਿਸਤਾਨ ’ਚ ਚੱਲ ਰਿਹਾ ਇਲਾਜ