Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕਾਰ ਸਵਾਰ ਨੌਜਵਾਨਾਂ ‘ਤੇ ਹਮਲਾ ਕਰ ਕੇ ਬਦਮਾਸ਼ਾਂ ਨੇ ਲੁੱਟੀ ਨਕਦੀ, ਰਾਡ ਮਾਰ ਕੇ ਭੰਨੀ ਕਾਰ, ਮੋਬਾਈਲ ਵੀ ਲੈ ਗਏ ਨਾਲ

ਲੁਧਿਆਣਾ : ਜੰਮੂ ਕਸ਼ਮੀਰ ਦੇ ਕਾਰੋਬਾਰੀ ਕੋਲੋਂ ਨਕਦੀ ਲੈ ਕੇ ਲੁਧਿਆਣਾ ਪਰਤੇ ਦੋ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਤਿੰਨ ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ਭੰਨ ਦਿੱਤੀ ਅਤੇ 60 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟ ਲਿਆ।ਇਸ ਮਾਮਲੇ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਪਿੰਡ ਸ਼ੇਰਪੁਰ ਕਲਾਂ ਦੇ ਰਹਿਣ ਵਾਲੇ ਸਲਮਾਨ ਦੇ ਬਿਆਨਾਂ ਉਪਰ ਅਣਪਛਾਤੇ ਤਿੰਨ ਬਦਮਾਸ਼ਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।ਪੁਲਿਸ ਨੂੰ ਜਾਣਕਾਰੀ ਦਿੰਦਿਆਂ ਸਲਮਾਨ ਨੇ ਦੱਸਿਆ ਕਿ ਉਹ ਡਰਾਈਵਰ ਹੈ। ਉਸ ਦੇ ਦੋਸਤ ਰਫਜਾਤ ਨੇ ਕਾਰੋਬਾਰ ਸਬੰਧੀ ਜੰਮੂ ਦੀ ਇੱਕ ਪਾਰਟੀ ਕੋਲੋਂ ਪੇਮੈਂਟ ਲੈਣੀ ਸੀ। ਲਿਹਾਜ਼ਾ ਦੋਵੇਂ ਆਰਟਿਕਾ ਕਾਰ ‘ਚ ਸਵਾਰ ਹੋ ਕੇ ਜੰਮੂ ਕਸ਼ਮੀਰ ਚਲੇ ਗਏ। ਨਕਦੀ ਹਾਸਲ ਕਰਨ ਤੋਂ ਬਾਅਦ ਰਾਤ ਪੌਣੇ ਇਕ ਵਜੇ ਦੇ ਕਰੀਬ ਉਹ ਜਿਸ ਤਰ੍ਹਾਂ ਹੀ ਜੀਟੀ ਰੋਡ ‘ਤੇ ਪੈਂਦੇ ਕੇਬੀ ਟਾਇਰ ਦੇ ਸਾਹਮਣੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਅੱਗੇ ਤਿੰਨ ਨੌਜਵਾਨਾਂ ਨੇ ਆਪਣਾ ਮੋਟਰਸਾਈਕਲ ਲਗਾ ਲਿਆ। ਮੋਟਰਸਾਈਕਲ ਤੋਂ ਹੇਠਾਂ ਉਤਰਦੇ ਸਾਰ ਹੀ ਇੱਕ ਨੌਜਵਾਨ ਨੇ ਲੋਹੇ ਦੀ ਰਾਡ ਨਾਲ ਗੱਡੀ ਭੰਨਣੀ ਸ਼ੁਰੂ ਕਰ ਦਿੱਤੀ। ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਨੌਜਵਾਨਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਉਨ੍ਹਾਂ ਕੋਲੋਂ 60 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫੋਨ ਲੁੱਟ ਲਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਤਿੰਨੋਂ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਜਾਣਕਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਅਣਪਛਾਤੇ ਬਦਮਾਸ਼ਾਂ ਖਿਲਾਫ਼ ਕੇਸ ਦਰਜ ਕੀਤਾ। ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਦਾ ਕਹਿਣਾ ਹੈ ਕਿ ਇਲਾਕੇ ਵਿੱਚ ਲਗੇ ਸੀਸੀਟੀਵੀ ਕੈਮਰਿਆ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਜਲਦੀ ਹੀ ਬਦਮਾਸ਼ ਗ੍ਰਿਫ਼ਤਾਰ ਕਰ ਲਏ ਜਾਣਗੇ।

 

Vinkmag ad
Share Our Daily Posts

News Desk

Read Previous

6 ਵਿਅਕਤੀਆਂ ਨੇ ਘਰ ‘ਚ ਵਾੜ ਕੇ ਕੀਤੀ ਔਰਤ ਤੇ ਉਸ ਦੇ ਪਤੀ ਦੀ ਕੁੱਟਮਾਰ, ਮਾਮਲਾ ਦਰਜ

Read Next

ਪੰਜਾਬ ‘ਚ ਅੱਜ ਨਹੀਂ ਚੱਲਣਗੀਆਂ 2000 ਸਰਕਾਰੀ ਬੱਸਾਂ, 5 ਸੂਬਿਆਂ ਦੇ ਰੂਟ ਪ੍ਰਭਾਵਿਤ