Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਬੰਦ ਫਾਟਕ ’ਤੇ ਹੋਇਆ ਜਣੇਪਾ, ਬੱਚੀ ਨੂੰ ਦਿੱਤਾ ਜਨਮ ਪਰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ

ਮੰਡੀ ਗੋਬਿੰਦਗੜ੍ਹ : ਬੀਤੀ ਰਾਤ ਇਕ ਔਰਤ ਦਾ ਰੇਲਵੇ ਫਾਟਕ ਬੰਦ ਹੋਣ ਕਾਰਨ ਟਰੈਕ ਨੇੜੇ ਹੀ ਜਣੇਪਾ ਹੋ ਗਿਆ। ਔਰਤ ਨੇ ਬੱਚੀ ਨੂੰ ਜਨਮ ਦਿੱਤਾ ਪਰ ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਔਰਤ ਦੀ ਮੌਤ ਹੋ ਗਈ।

ਮ੍ਰਿਤਕਾ ਦੇ ਪਤੀ ਧਰਮਿੰਦਰ ਨੇ ਸਿਵਲ ਹਸਪਤਾਲ ਵਿਖੇ ਦੱਸਿਆ ਕਿ ਬੀਤੀ ਰਾਤ ਉਸ ਦੀ ਪਤਨੀ ਦੀ ਤਬੀਅਤ ਖਰਾਬ ਹੋ ਗਈ। ਉਨ੍ਹਾਂ ਹਸਪਤਾਲ ਤੋਂ ਫੋਨ ਕਰ ਕੇ ਐਂਬੂਲੈਂਸ ਦੀ ਮੰਗ ਕੀਤੀ ਪਰ ਐਂਬੂਲੈਂਸ ਨਾ ਪਹੁੰਚਣ ਕਾਰਨ ਉਹ ਪਤਨੀ ਨੂੰ ਆਟੋ ਰਿਕਸ਼ਾ ’ਚ ਹਸਪਤਾਲ ਲਿਜਾ ਰਹੇ ਸਨ ਕਿ ਰਸਤੇ ਵਿੱਚ ਰੇਲਵੇ ਫਾਟਕ ਬੰਦ ਸੀ। ਉਸ ਦੀ ਪਤਨੀ ਨੇ ਉੱਥੇ ਹੀ ਰੇਲਵੇ ਟਰੈਕ ਨੇੜੇ ਇਕ ਬੱਚੀ ਨੂੰ ਜਨਮ ਦੇ ਦਿੱਤਾ। ਕਾਫ਼ੀ ਦੇਰ ਮਗਰੋਂ ਫਾਟਕ ਖੁੱਲ੍ਹਿਆ ਤੇ ਜਦੋਂ ਉਹ ਪਤਨੀ ਨੂੰ ਲੈ ਕੇ ਹਸਪਤਾਲ ਪੁੱਜਾ ਤਾਂ ਡਾਕਟਰ ਨੇ ਉਸ ਦੀ ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ।

ਹਸਪਤਾਲ ਵਿਚ ਹਾਜ਼ਰ ਵਿਵੇਕ ਕੁਮਾਰ ਨਾਮੀ ਵਿਅਕਤੀ ਨੇ ਦੱਸਿਆ ਕਿ ਗਰਭਵਤੀ ਦੀ ਤਬੀਅਤ ਵਧੇਰੇ ਖਰਾਬ ਹੋਣ ਬਾਰੇ ਰੇਲਵੇ ਫਾਟਕ ਆਪਰੇਟਰ ਨਾਲ ਗੱਲ ਵੀ ਕੀਤੀ ਸੀ ਪਰ ਉਸ ਨੇ ਫਾਟਕ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ।

ਇਸ ਘਟਨਾ ’ਤੇ ਦੁੱਖ ਪ੍ਰਗਟ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਡਾ. ਅਮਿਤ ਸੰਦਲ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਵਾਸੀ ਓਵਰਬ੍ਰਿਜ ਦੀ ਮੰਗ ਨੂੰ ਰੱਖਦੇ ਆ ਰਹੇ ਹਨ ਪਰ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਨੀਂਹ ਪੱਥਰ ਰੱਖ ਕੇ ਲੋਕਾਂ ਨੂੰ ਸਿਰਫ ਭਰੋਸਾ ਹੀ ਦਿੰਦੀਆਂ ਰਹੀਆਂ ਹਨ। ਇਸ ਰੇਲਵੇ ਓਵਰਬ੍ਰਿਜ ਦੀ ਉਸਾਰੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Vinkmag ad
Share Our Daily Posts

News Desk

Read Previous

Diamond Ring ਨਾ ਮਿਲਣ ‘ਤੇ ਟੁੱਟੀ ਮੰਗਣੀ, ਹੋਟਲ ‘ਚ ਹੰਗਾਮਾ, ਲਾੜੇ ਧਿਰ ਨੇ ਕੁੜੀ ਦੇ ਵਾਲ ਖਿੱਚ ਕੇ ਕੀਤੀ ਕੁੱਟਮਾਰ

Read Next

ਚੰਡੀਗੜ੍ਹ ਤੋਂ ਫੁੱਲ ਹੋ ਕੇ ਜਲੰਧਰ ਪਹੁੰਚੀਆਂ CTU ਤੇ ਹਰਿਆਣਾ ਦੀਆਂ ਬੱਸਾਂ, ਅੰਮ੍ਰਿਤਸਰ ਤੇ ਬਟਾਲਾ ਰੂਟ ਦੀ ਚਾਂਦੀ