Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਰਖੜ ਖੇਡਾਂ : ਇਨ੍ਹਾਂ ਦਿਨਾਂ ‘ਚ ਹੋਵੇਗਾ ਕਬੱਡੀ ਤੇ ਹਾਕੀ ਦਾ ਹੋਵੇਗਾ ਮਹਾਂਕੁੰਭ, ਪਹਿਲੀ ਵਾਰ ਹੋਵੇਗੀ ਮੁੱਕੇਬਾਜ਼ੀ, ਕਰਨ ਔਜਲਾ ਦਾ ਲੱਗੇਗਾ ਅਖਾੜਾ

ਲੁਧਿਆਣਾ : ਜੇਕਰ ਕੋਰੋਨਾ ਮਹਾਮਾਰੀ ਦੇ ਹਾਲਾਤ ਠੀਕ ਰਹੇ ਤਾਂ ਇਸ ਵਾਰ ਦੀਆਂ ਕਿਸਾਨ ਅੰਦੋਲਨ ਨੂੰ ਸਮਰਪਿਤ 35ਵੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 17-18 ਅਤੇ 19 ਦਸੰਬਰ 2021 ਨੂੰ ਹੋਣਗੀਆਂ । ਜਰਖੜ ਖੇਡਾਂ ਸਬੰਧੀ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਜਰਖੜ ਦੀ ਜ਼ਰੂਰੀ ਮੀਟਿੰਗ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇੰਗਲੈਂਡ ਤੋਂ ਹੰਸਲੋ ਦੇ ਸਾਬਕਾ ਮੇਅਰ ਪ੍ਰੀਤਮ ਸਿੰਘ ਗਰੇਵਾਲ, ਪ੍ਰਧਾਨ ਐਡਵੋਕੇਟ ਹਰਕਮਲ ਸਿੰਘ, ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ, ਇੰਸਪੈਕਟਰ ਬਲਵੀਰ ਸਿੰਘ ,ਨਿਰਮਲ ਸਿੰਘ ਨਿੰਮਾ ਡੇਹਲੋਂ , ਸਾਹਿਬਜੀਤ ਸਿੰਘ ਜਰਖੜ, ਤੇਜਿੰਦਰ ਸਿੰਘ ਜਰਖੜ ,ਗੁਰਸਤਿੰਦਰ ਸਿੰਘ ਪਰਗਟ, ਤਰਨ ਜੋਧਾਂ ,ਰਾਣਾ ਜੋਧਾਂ ਯਾਦਵਿੰਦਰ ਸਿੰਘ ਤੂਰ ਆਦਿ ਪ੍ਰਮੁੱਖ ਮੈਂਬਰਾਂ ਨੇ ਹਿੱਸਾ ਲਿਆ ।

ਮੀਟਿੰਗ ਦੀ ਕਾਰਵਾਈ ਬਾਰੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ ਤੇ ਪ੍ਰੀਤਮ ਸਿੰਘ ਗਰੇਵਾਲ ਨੇ ਦੱਸਿਆ ਇਸ ਵਾਰ ਕਬੱਡੀ ਅਤੇ ਹਾਕੀ ਦਾ ਵੱਡੇ ਪੱਧਰ ਤੇ ਮਹਾਕੁੰਭ ਕਰਵਾਇਆ ਜਾਵੇਗਾ । ਆਲ ਓਪਨ ਕਬੱਡੀ ਕੱਪ ਨਾਇਬ ਸਿੰਘ ਗਰੇਵਾਲ ਜੋਧਾਂ ਦੀ ਯਾਦ ਵਿੱਚ ਹੋਵੇਗਾ ਜਦਕਿ ਹਾਕੀ ਕੱਪ ਮਹਿੰਦਰਪ੍ਰਤਾਪ ਸਿੰਘ ਗਰੇਵਾਲ ਦੀ ਯਾਦ ਵਿੱਚ ਕਰਵਾਇਆ ਜਾਵੇਗਾ। ਹਾਕੀ ਵਿੱਚ ਅੰਡਰ 12 ਸਾਲ ਮੁੰਡੇ , ਹਾਕੀ ਲੜਕੀਆਂ ਅਤੇ ਮਰਦਾਂ ਦੇ ਸੀਨੀਅਰ ਵਰਗ ਦੇ ਮੁਕਾਬਲੇ ਹੋਣਗੇ । ਇਸ ਤੋਂ ਇਲਾਵਾ ਵਾਲੀਬਾਲ ਸ਼ੂਟਿੰਗ ਕੱਪ ਅਮਰਜੀਤ ਗਰੇਵਾਲ ਅਤੇ ਬਾਬਾ ਸੁਰਜਨ ਸਿੰਘ ਸਰੀਹ ਦੀ ਯਾਦ ਨੂੰ ਸਮਰਪਿਤ ਹੋਵੇਗਾ । ਇਸ ਵਾਰ ਜਰਖੜ ਖੇਡਾਂ ਵਿੱਚ ਪਹਿਲੀ ਵਾਰ ਮੁੱਕੇਬਾਜ਼ੀ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਜਾਵੇਗੀ । ਹਾਕੀ ਮੁਕਾਬਲੇ ਮਹਿੰਦਰਪ੍ਰਤਾਪ ਗਰੇਵਾਲ ਟਰੱਸਟ ਵੱਲੋਂ ਸਪਾਂਸਰ ਹੋਣਗੇ ਜਦਕਿ ਕਬੱਡੀ ਕੱਪ ਪੰਜਾਬ ਸਪੋਰਟਸ ਕਬੱਡੀ ਕਲੱਬ ਸਿਆਟਲ ਮੋਹਣਾਂ ਜੋਧਾਂ ਹੋਰਾਂ ਦੀ ਪੂਰੀ ਟੀਮ ਵੱਲੋਂ ਸਪੋਂਸਰ ਹੋਵੇਗਾ। ਇਸ ਵਰ੍ਹੇ ਦੀਆਂ ਖੇਡਾਂ ਕਬੱਡੀ ਸਟਾਰ ਮਾਣਕ ਜੋਧਾ, ਉੱਘੇ ਕੁਮੈਂਟੇਟਰ ਡਾ ਦਰਸ਼ਨ ਬੜੀ ਅਤੇ ਹਰਬੰਸ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਹੋਣਗੀਆਂ । ਇਸ ਵਾਰ ਅਖਾੜਾ ਲਾਉਣ ਦੀ ਵਾਰੀ ਉੱਘੇ ਲੋਕ ਗਾਇਕ ਕਰਨ ਔਜਲਾ ਦੀ ਰਹੇਗੀ । ਫਾਈਨਲ ਸਮਾਰੋਹ ਤੇ ਇਲਾਕੇ ਦੀਆਂ ਉੱਘੀਆਂ 6 ਸ਼ਖ਼ਸੀਅਤਾਂ ਦਾ ਸਨਮਾਨ ਹੋਵੇਗਾ ।

 

Vinkmag ad
Share Our Daily Posts

News Desk

Read Previous

ਕੱਲ੍ਹ ਕਿਸਾਨਾਂ ਦੇ ਇਕੱਠ ‘ਤੇ ਪਾਬੰਦੀ ਲਾਉਂਦੇ ਹੋਏ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ, ਕਰਨਾਲ ‘ਚ ਇੰਟਰਨੈੱਟ ਸੇਵਾਵਾਂ ਠੱਪ, ਧਾਰਾ 144 ਲਾਗੂ

Read Next

Loan ਦਿਵਾਉਣ ਬਹਾਨੇ ਔਰਤ ਦੇ ਨਾਂ ‘ਤੇ ਫਾਈਨਾਂਸ ਕਰਵਾਈਆਂ 3 ਐਕਟਿਵਾ, ਜਲੰਧਰ ‘ਚ ਮੋਟਰਸਾਈਕਲ ਏਜੰਸੀ ਮੈਨੇਜਰ ਦੀ ਕਰਤੂਤ