Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

HC ਦਾ ਪੰਜਾਬ ਦੇ ਪ੍ਰੇਮੀ ਜੋੜੇ ਬਾਰੇ ਵੱਡਾ ਫ਼ੈਸਲਾ, ਕਿਹਾ- ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਕਿਸੇ ਹੋਰ ਨਾਲ ਸਬੰਧ ਅਪਰਾਧ ਨਹੀਂ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab & Haryana High Court) ਨੇ ਵਿਆਹ ਤੇ ਪ੍ਰੇਮ ਸੰਬੰਧਾਂ ਨੂੰ ਲੈ ਕੇ ਅਹਿਮ ਫ਼ੈਸਲਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਸ਼ਾਦੀਸ਼ੁਦਾ ਹੋਣ ਦੇ ਬਾਵਜੂਦ ਕਿਸੇ ਹੋਰ ਨਾਲ ਸੰਬੰਧ ਰੱਖਣਾ ਅਪਰਾਧ ਨਹੀਂ ਹੈ। ਅਜਿਹੇ ਵਿਚ ਉਨ੍ਹਾਂ ਨੂੰ ਸੁਰੱਖਿਆ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਇਕ ਪ੍ਰੇਮੀ ਜੋੜੇ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਖੰਨਾ ਦੇ ਐੱਸਐੱਸਪੀ ਨੂੰ ਹੁਕਮ ਜਾਰੀ ਕਰਦੇ ਹੋਏ ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਕਿ ਜੇਕਰ ਜੋੜੇ ਵਿਚੋਂ ਕੋਈ ਇਕ ਪਹਿਲਾਂ ਤੋਂ ਸ਼ਾਦੀਸ਼ੁਦਾ ਹੈ ਤਾਂ ਉਸ ਨੂੰ ਵੀ ਸੁਰੱਖਿਆ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਤੇ ਨਾ ਹੀ ਇਹ ਕੋਈ ਅਪਰਾਧ ਹੈ।

ਜੋੜੇ ਵਿਚੋਂ ਇਕ ਦਾ ਵਿਆਹਿਆ ਹੋਣਾ ਸਾਡੀ ਨਜ਼ਰ ‘ਚ ਨਹੀਂ ਹੋ ਸਕਦਾ ਸੁਰੱਖਿਆ ਤੋਂ ਇਨਕਾਰ ਦਾ ਆਧਾਰ

ਇਸ ਸਬੰਧ ਵਿਚ ਪ੍ਰੇਮੀ ਜੋੜੇ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ‘ਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਜੋੜੇ ਵਿਚੋਂ ਇਕ ਵਿਆਹਿਆ ਹੈ ਤੇ ਉਸ ਦਾ ਤਲਾਕ ਨਾਲ ਜੁੜਿਆ ਮਾਮਲਾ ਹਾਈ ਕੋਰਟ ਵਿਚ ਲੰਬਿਤ ਹੈ। ਦੋਵੇਂ ‘ਸਹਿਮਤੀ ਸੰਬੰਧ’ ‘ਚ ਹਨ। ਪ੍ਰੇਮੀ ਦੀ ਪਤਨੀ ਤੇ ਉਨ੍ਹਾਂ ਦੇ ਘਰ ਵਾਲਿਆਂ ਤੋਂ ਪ੍ਰੇਮੀ ਜੋੜੇ ਨੂੰ ਜਾਨ ਦਾ ਖ਼ਤਰਾ ਹੈ। ਪ੍ਰੇਮੀ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ‘ਤੇ ਲਗਾਤਾਰ ਪ੍ਰੇਮੀ ਜੋੜੇ ਨੂੰ ਸਮਰਾਲਾ ਦੇ ਐੱਸਐੱਚਓ ਵੱਲੋਂ ਲਗਾਤਾਰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹਾਈ ਕੋਰਟ ਸਾਹਮਣੇ ਅਨੀਤਾ ਤੇ ਹੋਰ ਬਨਾਮ ਉੱਤਰ ਪ੍ਰਦੇਸ਼ ਸਰਕਾਰ ਮਾਮਲੇ ‘ਚ ਇਲਾਹਾਬਾਦ ਹਾਈ ਕੋਰਟ ਦਾ ਹੁਕਮ ਰੱਖਿਆ ਗਿਆ ਹੈ ਜਿਸ ਵਿਚ ਹਾਈ ਕੋਰਟ ਨੇ ਕਿਹਾ ਸੀ ਕਿ ਜੇਕਰ ਜੋੜੇ ਵਿਚੋਂ ਇੱਕ ਵੀ ਪਹਿਲਾਂ ਸ਼ਾਦੀਸ਼ੁਦਾ ਹੈ ਤਾਂ ਉਸ ਨੂੰ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਿਹਾ ਕਿ ਉਹ ਹੁਕਮ ਦਾ ਸਨਮਾਨ ਕਰਦੇ ਹਨ ਪਰ ਇਸ ਨਾਲ ਉਹ ਸਹਿਮਤ ਨਹੀਂ ਹਨ। ਸੁਪਰੀਮ ਕੋਰਟ (Supreme Court) ਪਹਿਲਾਂ ਹੀ ਭਾਰਤ ਦੀ ਧਾਰਾ 497 ਨੂੰ ਗ਼ੈਰ-ਸੰਵਿਧਾਨ ਕਰਾਰ ਦੇ ਚੁੱਕਾ ਹੈ ਤੇ ਅਜਿਹੇ ਵਿਚ ਇਸ ਪ੍ਰੇਮੀ ਜੋੜੇ ਨੂੰ ਸੁਰੱਖਿਆ ਤੋਂ ਇਨਕਾਰ ਕਿਵੇਂ ਕੀਤਾ ਜਾ ਸਕਦਾ ਹੈ। ਹਾਈ ਕੋਰਟ ਨੇ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿਚ ਜੋੜੇ ਦਾ ਸਹਿਮਤੀ ਨਾਲ ਸੰਬੰਧਾਂ ‘ਚ ਰਹਿਣਾ ਕਿਸੇ ਵੀ ਸਥਿਤੀ ‘ਚ ਗ਼ੈਰ-ਕਾਨੂੰਨੀ ਨਹੀਂ ਹੈ। ਹਾਈ ਕੋਰਟ ਨੇ ਇਸ ਮਾਮਲੇ ‘ਚ ਪੰਜਾਬ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ-ਤਲਬ ਕਰ ਲਿਆ ਹੈ। ਨਾਲ ਹੀ ਖੰਨਾ ਦੇ ਐੱਸਐੱਸਪੀ ਨੂੰ ਹੁਕਮ ਦਿੱਤਾ ਹੈ ਕਿ ਉਹ ਪ੍ਰੇਮੀ ਜੋੜੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਅਗਲੀ ਸੁਣਵਾਈ ‘ਤੇ ਐੱਸਐੱਸਪੀ ਨੂੰ ਇਸ ਬਾਰੇ ਆਪਣਾ ਹਲਫ਼ਨਾਮਾ ਦੇਣਾ ਪਵੇਗਾ।

 

Vinkmag ad
Share Our Daily Posts

News Desk

Read Previous

ਕਰਨਾਲ ‘ਚ ਵਾਟਰ ਕੈਨਨ ਨਾਲ ਵੀ ਨਹੀਂ ਰੁਕੇ ਕਿਸਾਨ, ਬੈਰੀਕੇਡ ਤੋੜ ਕੇ ਮਿੰਨੀ ਸਕੱਤਰੇਤ ਗੇਟ ‘ਤੇ ਲਾਇਆ ਡੇਰਾ

Read Next

ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 9 ਲੱਖ ਦੀ ਠੱਗੀ, ਟ੍ਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ