Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 30, 2026

ਸੁਪਰੀਮ ਕੋਰਟ ਵੱਲੋ ਕਿਸਾਨ ਅੰਦੋਲਨ ਨੂੰ ਲੈ ਕੇ ਗਠਿਤ ਕਮੇਟੀ ਦੇ ਮੈਂਬਰਾਂ ਨੇ ਲਿਖਿਆ ਚੀਫ਼ ਜਸਟਿਸ ਨੂੰ ਪੱਤਰ, ਰਿਪੋਰਟ ਨੂੰ ਕਰੋ ਜਨਤਕ

ਚੰਡੀਗੜ੍ਹ : ਚੰਡੀਗੜ੍ਹ ਖੇਤੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸ਼ਾਂਤ ਕਰਨ ਲਈ ਸੁਪਰੀਮ ਕੋਰਟ ਵੱਲੋਂ ਜੋ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਦੇ ਮੈਂਬਰ ਅਨਿਲ ਘਣਵਤ ਜੋ ਸ਼ੇਤਕਾਰੀ ਸੰਗਠਨ ਦੇ ਪ੍ਰਧਾਨ ਵੀ ਹਨ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਕਮੇਟੀ ਦੀ ਰਿਪੋਰਟ ਨੂੰ ਜਨਤਕ ਕੀਤਾ ਜਾਵੇ। ਨਾਲ ਹੀ ਇਸ ਰਿਪੋਰਟ ਦੀਆਂ ਸਿਫਾਰਿਸ਼ਾਂ ’ਤੇ ਅਮਲ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਕਿਹਾ ਜਾਵੇ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਲਿਖੇ ਪੱਤਰ ’ਚ ਅਨਿਲ ਘਣਵਤ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਨੂੰ ਦੇਖਦੇ ਹੋਏ 12 ਜਨਵਰੀ ਨੂੰ ਜੋ ਚਾਰ ਮੈਂਬਰੀ ਕਮੇਟੀ ਬਣਾਈ ਸੀ ਨੇ ਆਪਣੀ ਰਿਪੋਰਟ 19 ਮਾਰਚ ਨੂੰ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਸੀ ਪਰ ਮੈਨੂੰ ਮਹਿਸੂਸ ਹੋ ਰਿਹਾ ਹੈ ਕਿ ਸੁਪਰੀਮ ਕੋਰਟ ਨੇ ਇਸ ਰਿਪੋਰਟ ’ਤੇ ਕੋਈ ਧਿਆਨ ਹੀ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਮੇਟੀ ਨੇ ਵੱਖ-ਵੱਖ ਕਿਸਾਨ ਸੰਗਠਨਾਂ, ਅਰਥ ਸ਼ਾਸ਼ਤਰੀ ਤੇ ਖੇਤੀ ਮਹਿਾਰਾਂ ਦੇ ਨਾਲ ਗੱਲਬਾਤ ਕਰਕੇ ਦੋ ਮਹੀਨਿਆਂ ’ਚ ਇਹ ਰਿਪੋਰਟ ਤਿਆਰ ਕੀਤੀ ਹੈ। ਸੁਪਰੀਮ ਕੋਰਟ ਨੇ ਪੰਜ ਮਹੀਨਿਆਂ ’ਚ ਨਾ ਤਾਂ ਇਸ ਨੂੰ ਜਨਤਕ ਕੀਤਾ ਹੈ ਤੇ ਨਾ ਹੀ ਕੇਂਦਰ ਸਰਕਾਰ ਨੂੰ ਭੇਜੀ ਹੈ।

ਦੈਨਿਕ ਜਾਗਰਣ ਨਾਲ ਗੱਲਬਾਤ ਕਰਦੇ ਹੋਏ ਅਨਿਲ ਘਣਵਤ ਨੇ ਸੁਪਰੀਮ ਕੋਰਟ ਨੂੰ ਪੱਤਰ ਲਿਖੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਏਨੇ ਲੰਬੇ ਸਮੇਂ ਤਕ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖ ਕੇ ਉਹ ਦੁਖੀ ਹੈ। ਉਨ੍ਹਾਂ ਨੇ ਰਿਪੋਰਟ ਦੇ ਅੰਸ਼ ਦੱਸਣ ਤੋਂ ਇਨਕਾਰ ਕਰਦੇ ਹੋਏ ਕਿਹਾ ਅਸੀਂ ਸਾਰੇ ਲੋਕਾਂ ਨਾਲ ਇਸ ’ਤੇ ਗੱਲ ਕੀਤੀ ਹੈ ਤੇ ਮੈਨੂੰ ਪੂਰੀ ਉਮੀਦ ਹੈ ਕਿ ਜੇ ਇਸ ਰਿਪੋਰਟ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਕਰ ਦਿੱਤਾ ਜਾਵੇ ਤਾਂ ਕਿਸਾਨਾਂ ਦੀ ਜ਼ਿਆਦਾਤਰ ਮੰਗਾਂ ਪੂਰੀਆਂ ਹੋ ਜਾਣਗੀਆਂ। ਉਨ੍ਹਾਂ ਨੇ ਮੰਨਿਆ ਹੈ ਕਿ ਕਿਸੇ ਵੀ ਖੇਤਰ ’ਚ ਮੋਨਾਪਲੀ ਠੀਕ ਨਹੀਂ ਹੈ ਪਰ ਹਰ ਗੱਲ ਨੂੰ ਕਾਪੋਰੇਟ ਨਾਲ ਜੋੜਨਾ ਵੀ ਸਹੀ ਨਹੀਂ ਹੈ।

ਕਿ ਜੋ ਕਿਸਾਨ ਟ੍ਰੈਕਟਰ, ਮੋਟਰਾਂ ਆਦਿ ਖ਼ਰੀਦਦੇ ਹਨ ਉਹ ਕਾਪੋਰੇਟ ਕੰਪਨੀਆਂ ਨਹੀਂ ਹਨ, ਜੇ ਇਸ ਤਰ੍ਹਾਂ ਦੀਆਂ ਵੱਡੀਆਂ ਕੰਪਨੀਆਂ ਅਨਾਜ ਦੀ ਖ਼ਰੀਦ ’ਚ ਵੀ ਆ ਜਾਣ ਤਾਂ ਉਨ੍ਹਾਂ ਨੂੰ ਕੀ ਦਿੱਕਤ ਹੈ। ਬਲਕਿ ਉਨ੍ਹਾਂ ਦੀ ਫਸਲ ਦਾ ਜ਼ਿਆਦਾ ਵਧੀਆ ਰੇਟ ਮਿਲੇਗਾ। ਅਨਿਲ ਘਣਵਤ ਨੇ ਕਿਹਾ ਕਿ ਉਹ ਖੁਦ ਕਿਸਾਨ ਪਰਿਵਾਰ ਤੋਂ ਹਨ ਤੇ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ। ਅਸੀਂ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੂੰ ਵੀ ਕਮੇਟੀ ਦੇ ਨਾਲ ਚਰਚਾ ’ਚ ਸ਼ਾਮਲ ਹੋਣ ਦਾ ਕਈ ਵਾਰ ਸੱਦਾ ਵੀ ਦਿੱਤਾ ਸੀ ਪਰ ਉਹ ਨਹੀਂ ਆਏ।

Vinkmag ad
Share Our Daily Posts

News Desk

Read Previous

ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 9 ਲੱਖ ਦੀ ਠੱਗੀ, ਟ੍ਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ

Read Next

ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਤੇ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ, ਦੋ ਗ੍ਰਿਫ਼ਤਾਰ ; ਤੀਜੇ ਦੀ ਭਾਲ ਜਾਰੀ