Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਨਸ਼ਾ ਤਸਕਰਾਂ ਕੋਲੋਂ 21 ਕਿੱਲੋ ਹੈਰੋਇਨ ਤੇ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ, ਦੋ ਗ੍ਰਿਫ਼ਤਾਰ ; ਤੀਜੇ ਦੀ ਭਾਲ ਜਾਰੀ

ਚੰਡੀਗੜ੍ਹ /ਅੰਮਿ੍ਤਸਰ : ਪੰਜਾਬ ਪੁਲਿਸ ਤੋਂ ਮਿਲੀ ਪੁਖਤਾ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਜੰਮੂ-ਕਸ਼ਮੀਰ ਪੁਲਿਸ ਅਤੇ ਭਾਰਤੀ ਫੌਜ ਵੱਲੋਂ ਚਲਾਏ ਸਾਂਝੇ ਆਪ੍ਰੇਸ਼ਨ ਤਹਿਤ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਤੋਂ 1.64 ਕਰੋੜ ਰੁਪਏ ਦੀ ਡਰੱਗ ਮਨੀ ਨਾਲ ਭਰੇ ਦੋ ਬੈਗ ਬਰਾਮਦ ਕੀੇਤੇ ਗਏ ।

ਇਹ ਡਰੱਗ ਮਨੀ ਕਥਿਤ ਤੌਰ ’ਤੇ ਅੰਮਿ੍ਤਸਰ ਦਿਹਾਤੀ ਪੁਲਿਸ ਵਲੋਂ 26 ਅਗਸਤ, 2021 ਨੂੰ ਜ਼ਬਤ ਕੀਤੀ 17 ਕਿਲੋ ਹੈਰੋਇਨ ਨਾਲ ਸਬੰਧਤ ਦੱਸੀ ਜਾਂਦੀ ਹੈ । ਪੁਲਿਸ ਵਲੋਂ ਇਹ ਬਰਾਮਦਗੀ ਅੰਮਿ੍ਤਸਰ ਆਧਾਰਤ ਰਣਜੀਤ ਸਿੰਘ ਉਰਫ ਸੋਨੂੰ, ਜੋ ਆਪਣੀ ਟੋਇਓਟਾ ਇਨੋਵਾ ਕੈਬ ਤੇ ਹੇਠਲੇ ਭਾਗ ਵਿੱਚ ਵਿਸ਼ੇਸ਼ ਤੌਰ ’ਤੇ ਫਿੱਟ ਕੀਤੇ ਕੰਪਾਰਟਮੈਂਟ ਰਾਹੀਂ ਤਸਕਰੀ ਕਰ ਰਿਹਾ ਸੀ, ਕੋਲੋਂ ਕੀਤੀ ਗਈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਜਾਂਚ ਦੌਰਾਨ ਸੋਨੂੰ ਨੇ ਖੁਲਾਸਾ ਕੀਤਾ ਕਿ ਉਸਨੇ ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਇਲਾਕੇ ਦੇ ਨਸ਼ਾ ਤਸਕਰਾਂ ਤੋਂ ਨਸ਼ੇ ਦੀ ਖੇਪ ਪ੍ਰਾਪਤ ਕੀਤੀ ਸੀ, ਜਿਹਨਾਂ ਦੀ ਪਛਾਣ ਸਿਕੰਦਰ ਹਯਾਤ ਅਤੇ ਜ਼ਫ਼ਰ ਹੁਸੈਨ ਵਜੋਂ ਕੀਤੀ ਗਈ ਹੈ।

ਡੀਜੀਪੀ ਨੇ ਕਿਹਾ ਕਿ ਸੋਨੂੰ ਵਲੋਂ ਦਿੱਤੀ ਜਾਣਕਾਰੀ ’ਤੇ ਪੰਜਾਬ ਤੋਂ ਇੱਕ ਪੁਲਿਸ ਟੀਮ ਨੌਸ਼ਹਿਰਾ ਭੇਜੀ ਗਈ, ਜੋ 29 ਅਗਸਤ, 2021 ਨੂੰ ਸਿਕੰਦਰ ਅਤੇ ਜਫਰ ਨੂੰ ਗਿ੍ਫਤਾਰ ਕਰਨ ਵਿੱਚ ਕਾਮਯਾਬ ਰਹੀ। ਬਾਅਦ ਵਿੱਚ ਸਿਕੰਦਰ ਅਤੇ ਜਫਰ ਦੇ ਖੁਲਾਸਿਆਂ ਤੇ, ਪੰਜਾਬ ਦੀਆਂ ਪੁਲਿਸ ਟੀਮਾਂ ਨੇ, ਨੌਸ਼ਹਿਰਾ ਸਥਿਤ ਉਨਾਂ ਦੇ ਘਰ ਤੋਂ 29.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਉਨਾਂ ਕਿਹਾ ਸਿਕੰਦਰ ਅਤੇ ਜਫਰ ਵਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਨੀਵਾਰ ਨੂੰ 4 ਕਿਲੋ ਹੋਰ ਹੈਰੋਇਨ ਬਰਾਮਦ ਕੀਤੀ ਸੀ, ਜੋ ਕਿ ਬੜੀ ਚਲਾਕੀ ਨਾਲ ਉਸੇ ਇਨੋਵਾ ਕਾਰ ਦੇ ਦਰਵਾਜ਼ਿਆਂ ਵਿੱਚ ਛੁਪਾਈ ਗਈ ਸੀ।

ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਹੋਰ ਜਾਂਚ ਦੌਰਾਨ ਦੋਵਾਂ ਨੇ ਡਰੱਗ ਮਨੀ ਬਾਰੇ ਖੁਲਾਸਾ ਕੀਤਾ, ਜੋ ਉਨਾਂ ਦੇ ਤੀਜੇ ਸਾਥੀ ਮੰਜੂਰ ਹੁਸੈਨ ਨੇ ਆਪਣੇ ਘਰ ਛੁਪਾਈ ਹੋਈ ਸੀ। ਅੰਮਿ੍ਤਸਰ (ਦਿਹਾਤੀ) ਪੁਲਿਸ ਦੁਆਰਾ ਮੁਹੱਈਆ ਕਰਵਾਈ ਗਈ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਜੰਮੂ-ਕਸ਼ਮੀਰ ਪੁਲਿਸ ਨੇ ਫੌਜ ਦੇ ਨਾਲ ਇੱਕ ਜਾਂਚ ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਪੁਲਿਸ ਦੋ ਬੈਗਾਂ ਵਿੱਚੋਂ 1,64,70,600 ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਵਿੱਚ ਕਾਮਯਾਬ ਰਹੀ।

ਐੱਸਐੱਸਪੀ ਗੁਲਨੀਤ ਸਿੰਘ ਨੇ ਦੱਸਿਆ ਕਿ ਜੰਮੂ -ਕਸ਼ਮੀਰ ਪੁਲਿਸ ਨੇ ਥਾਣਾ ਨੌਸ਼ਹਿਰਾ ਵਿਖੇ ਧਾਰਾ 17, 21 ਗੈਰਕਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ ਐੱਫਆਈਆਰ ਨੰਬਰ 184/2021 ਦਰਜ ਕੀਤੀ ਹੈ ਅਤੇ ਹੈਰੋਇਨ ਦੀ ਸਮਗਲਿੰਗ ਅਤੇ ਵੰਡ ਨਾਲ ਸਬੰਧਤ ਪੂਰੇ ਨੈੱਟਵਰਕ ਦਾ ਭਾਂਡਾ ਭੰਨਣ ਲਈ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਸੋਨੂੰ ਨੇ ਪਹਿਲਾਂ ਜੇਲ੍ਹ-ਲਿੰਕ ਬਾਰੇ ਖੁਲਾਸਾ ਕੀਤਾ ਸੀ ਅਤੇ ਇਹ ਵੀ ਦੱਸਿਆ ਸੀ ਕਿ ਉਸਨੇ ਇਹ ਖੇਪ ਤਰਨਤਾਰਨ ਪੱਟੀ ਦੇ ਰਣਜੀਤ ਸਿੰਘ ਉਰਫ ਰਾਣਾ (ਇਸ ਵੇਲੇ ਫਰੀਦਕੋਟ ਜੇਲ੍ਹ ਵਿੱਚ ਬੰਦ) ਅਤੇ ਮਲਕੀਤ ਸਿੰਘ ਉਰਫ ਲੱਡੂ (ਮੁਕਤਸਰ ਜੇਲ੍ਹ ਵਿੱਚ ਬੰਦ) ਦੇ ਨਿਰਦੇਸ਼ਾਂ ‘ਤੇ ਚੁੱਕੀ ਸੀ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ਵੱਲੋ ਕਿਸਾਨ ਅੰਦੋਲਨ ਨੂੰ ਲੈ ਕੇ ਗਠਿਤ ਕਮੇਟੀ ਦੇ ਮੈਂਬਰਾਂ ਨੇ ਲਿਖਿਆ ਚੀਫ਼ ਜਸਟਿਸ ਨੂੰ ਪੱਤਰ, ਰਿਪੋਰਟ ਨੂੰ ਕਰੋ ਜਨਤਕ

Read Next

ਮਹਿੰਗਾਈ ਨੇ ਦਿੱਤਾ ਵੱਡਾ ਝਟਕਾ! ਸਾਬਣ, ਸਰਫ ਸਮੇਤ ਇਹ ਸਾਮਾਨ ਹੋਏ ਮਹਿੰਗੇ, ਚੈੱਕ ਕਰੋ ਨਵੇਂ ਰੇਟ