Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਮਾਲ ਪਟਵਾਰੀ ਮਹਿਲਾ ਤੇ ਉਸਦੇ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਬਾਜੇਵਾਲਾ ਵਿਖੇ ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਨੇ ਇਕ ਮਾਲ ਪਟਵਾਰੀ ਤੇ ਉਸਦੇ ਸਹਾਇਕ-ਕਮ-ਡਰਾਈਵਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਵਿਜੀਲੈਂਸ ਬਿਊਰੋ ਯੂਨਿਟ ਮਾਨਸਾ ਦੇ ਉਪ ਕੁਪਤਾਨ ਪੁਲਿਸ ਕੁਲਵੰਤ ਸਿੰਘ ਨੇ ਦੱਸਿਆ ਕਿ ਮੁਦੱਈ ਰਾਜਾ ਸਿੰਘ ਵਾਸੀ ਪਿੰਡ ਬਾਜੇਵਾਲਾ ਨੇ ਦਫ਼਼ਤਰ ਵਿਜੀਲੈਂਸ ਬਿਊਰੋ ਮਾਨਸਾ ਵਿਖੇ ਅਮਨਦੀਪ ਕੌਰ ਮਾਲ ਪਟਵਾਰੀ ਅਤੇ ਉਸ ਦੇ ਸਹਾਇਕ-ਕਮ-ਡਰਾਈਵਰ ਹਰਜੀਤ ਸਿੰਘ ਦੇ ਖਿਲਾਫ਼ ਦੋਸ਼ ਲਗਾਇਆ ਕਿ ਉਕਤ ਪਟਵਾਰੀ ਵਲੋਂ ਜ਼ਮੀਨ ਤਬਾਦਲੇ ਦਾ ਇੰਤਕਾਲ ਦਰਜ ਕਰਨ ਅਤੇ ਮਨਜੂਰ ਕਰਾਉਣ ਬਦਲੇ 12000/- ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਅਤੇ ਸੌਦਾ 10000/- ਰੁਪਏ ਵਿੱਚ ਤੈਅ ਹੋਇਆ। ਉਸਨੇ ਦੱਸਿਆ ਕਿ ਉਕਤ ਮਹਿਲਾ ਪਟਵਾਰੀ ਨੇ ਉਸਤੋਂ 4000/- ਰੁਪਏ ਪਹਿਲਾਂ ਹੀ ਰਿਸ਼ਵਤ ਹਾਸਲ ਕਰ ਲਈ ਸੀ ਅਤੇ ਰਿਸ਼ਵਤ ਦੀ ਬਾਕੀ ਰਕਮ 6000/- ਰੁਪਏ ਅੱਜ ਦਿੱਤੀ ਜਾਣ ਸੀ।

ਡੀਐਸਪੀ ਵਿਜੀਲੈਂਸ ਕੁਲਵੰਤ ਸਿੰਘ ਦੱਸਿਆ ਕਿ ਵਿਭਾਗ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਉਪਰੰਤ ਉਕਤ ਪਟਵਾਰੀ ਮਾਲ ਅਮਨਦੀਪ ਕੌਰ ਅਤੇ ਉਸਦੇ ਸਹਾਇਕ-ਕਮ-ਡਰਾਈਵਰ ਹਰਜੀਤ ਸਿੰਘ ਵਿਰੁੱਧ ਮੁਕਦਮਾ ਨੰਬਰ 11, ਮਿਤੀ 07-09-2021, ਅਧੀਨ ਧਾਰਾ 7, 7ਏ, ਪੀ.ਸੀ.ਐਕਟ 1988 ਐਜ ਅਮੈਡਿਡ ਬਾਏ ਐਕਟ-2018 ਅਤੇ 120-ਬੀ, ਆਈਪੀਸੀ ਥਾਣਾ ਵਿਜੀਲੈਂਸ ਬਿਊਰੋ ਬਠਿੰਡਾ ਵਿਖੇ ਦਰਜ ਕਰਕੇ ਕਸੂਰਵਾਰਾਂ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 6000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ। ਉਨ੍ਹਾਂ ਦੱਸਿਆ ਕਿ ਮੁਕਦਮੇ ਦੀ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਮਹਿੰਗਾਈ ਨੇ ਦਿੱਤਾ ਵੱਡਾ ਝਟਕਾ! ਸਾਬਣ, ਸਰਫ ਸਮੇਤ ਇਹ ਸਾਮਾਨ ਹੋਏ ਮਹਿੰਗੇ, ਚੈੱਕ ਕਰੋ ਨਵੇਂ ਰੇਟ

Read Next

ਇੰਡੋਨੇਸ਼ੀਆ ਦੀ ਇਕ ਜੇਲ੍ਹ ਵਿਚ ਲੱਗੀ ਭਿਆਨਕ ਅੱਗ, 41 ਕੈਦੀਆਂ ਦੀ ਮੌਤ