Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਥਾਣੇਦਾਰ ਸਣੇ 3 ਪੁਲਿਸ ਮੁਲਾਜ਼ਮਾਂ ’ਤੇ ਹਮਲਾ, ਪਾੜੀ ਵਰਦੀ ; ਪੁਲਿਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਬਚਾਈ ਜਾਨ

ਬਰਨਾਲਾ : ਪੁਲਿਸ ਥਾਣਾ ਸ਼ਹਿਣਾ ਦੇ ਇਕ ਥਾਣੇਦਾਰ ਤੇ ਦੋ ਸਿਪਾਹੀਆਂ ’ਤੇ ਕੁਝ ਲੋਕਾਂ ਵੱਲੋਂ ਜਾਨ ਲੇਵਾ ਹਮਲਾ ਕਰਨ ਤੇ ਵਰਦੀ ਪਾੜੇ ਜਾਣ ਦੀ ਖ਼ਬਰ ਹੈ। ਪੁਲਿਸ ਮੁਲਾਜ਼ਮਾਂ ਨੇ ਘਟਨਾ ਵਾਲੀ ਥਾਂ ਤੋਂ ਭੱਜ ਕੇ ਆਪਣੀ ਜਾਨ ਬਚਾਈ। ਮੁਲਜ਼ਮ ਵਾਰਦਾਤ ਪਿੱਛੋਂ ਫ਼ਰਾਰ ਹੋ ਗਏ। ਏਐੱਸਆਈ ਜਗਦੇਵ ਸਿੰਘ ਨੇ ਬਿਆਨ ਲਿਖਵਾਏ ਕਿ ਉਹ ਸੀਨੀਅਰ ਸਿਪਾਹੀ ਅਮਨਦੀਪ ਸਿੰਘ ਤੇ ਕਮਲਜੀਤ ਸਿੰਘ ਸਮੇਤ ਇਕ ਦਰਖ਼ਾਸਤ ਦੀ ਪੜਤਾਲ ਸਬੰਧੀ ਪਿੰਡ ਸ਼ਹਿਣਾ ਗਿਆ ਸੀ ਜਿੱਥੇ ਉਹ ਜਦੋਂ ਗੁਰਪਾਲ ਸਿੰਘ ਪਾਲਾ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ ਤੇ ਮੌਕੇ ’ਤੇ ਮੌਜੂਦ ਦੋ ਹੋਰ ਅਣਪਛਾਤੇ ਵਿਅਕਤੀਆਂ ਨੂੰ ਸਮਝਾਉਣ ਲੱਗਾ ਕਿ ਤੁਸੀਂ ਦੂਜੀ ਧਿਰਨ ਨਾਲ ਨਹੀ ਲੜਨਾ ਤਾਂ ਉਕਤ ਵਿਅਕਤੀਆਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਪੁਲਿਸ ਟੀਮ ਦੇ ਡੂੰਘੀਆਂ ਸੱਟਾਂ ਲੱਗੀਆਂ। ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਨੇ ਉਸ ਦੀ ਵਰਦੀ ਦੀ ਜੇਬ ਵੀ ਪਾੜ ਦਿੱਤੀ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਡਿਊਟੀ ’ਤੇ ਸੀ, ਮੁਲਜ਼ਮਾਂ ਨੇ ਕੁੱਟਮਾਰ ਕਰਕੇ, ਉਨ੍ਹਾਂ ਦੀ ਸਰਕਾਰੀ ਡਿਊਟੀ ’ਚ ਵੀ ਵਿਘਨ ਪਾਇਆ। ਥਾਣਾ ਸ਼ਹਿਣਾ ਦੇ ਐਸੱਐੱਚਓ ਨਰਦੇਵ ਸਿੰਘ ਨੇ ਦੱਸਿਆ ਕਿ ਏਐੱਸਆਈ ਜਗਦੇਵ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਗੁਰਪਾਲ ਸਿੰਘ ਉਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਮਾਮਲੇ ਦੀ ਪੜਤਾਲ ਏਐੱਸਆਈ ਮੱਖਣ ਸ਼ਾਹ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

Vinkmag ad
Share Our Daily Posts

News Desk

Read Previous

ਨਸ਼ੀਲੇ ਪਦਾਰਥ ਸਮੇਤ ਦੋ ਦੋਸ਼ੀ ਕਾਬੂ

Read Next

ਕਿਸਾਨੀ ਸੰਘਰਸ਼ ਨਸਲਾਂ ਤੇ ਫ਼ਸਲਾਂ ਦਾ ਮਾਮਲਾ, ਰਾਜਨੀਤੀ ਬੰਦ ਕਰੋ : ਦਾਦੂਵਾਲ