Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਕਿਸਾਨ ਦਿੱਲੀ ਜੰਗ ਜ਼ਰੂਰ ਫ਼ਤਹਿ ਕਰਨਗੇ : ਚੜੂਨੀ

ਸ੍ਰੀ ਮੁਕਤਸਰ ਸਾਹਿਬ : ‘‘ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਕੰਮ ਕਰ ਰਹੀ। ਕਾਰਪੋਰੇਟ ਰਾਜ ਹੋ ਗਿਆ ਹੈ ਉੱਥੇ ਜੇ ਚੰਗੇ ਵਿਅਕਤੀ ਰਾਜਨੀਤੀ ਵਿਚ ਆਉਣਗੇ ਤਾਂ ਮੁੜ ਲੋਕਾਂ ਦਾ ਰਾਜ ਆ ਸਕੇਗਾ।” ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਵੱਲੋਂ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਚ ਇਕੱਤਰ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਤੇ ਆੜ੍ਹਤੀਆਂ ਨੂੰ ਮੋਬਾਈਲ ਜ਼ਰੀਏ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਨੇ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਲੋਕਾਂ ਨੂੰ ਸੰਬੋਧਨ ਕਰਨ ਲਈ ਆਉਣਾ ਸੀ ਪਰ ਕਰਨਾਲ ਵਿਚ ਚੱਲ ਰਹੇ ਮੋਰਚੇ ਦੇ ਚਲਦਿਆਂ ਉਹ ਇੱਥੇ ਨਹੀਂ ਪੁੱਜ ਸਕੇ। ਪਰ ਮੋਬਾਈਲ ਜ਼ਰੀਏ ਲੋਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਪੰਚਾਇਤੀ ਜਾਂ ਆਪਣੇ ਵਿੱਚੋਂ ਚੰਗੇ ਵਿਅਕਤੀ ਨੂੰ ਰਾਜਨੀਤੀ ਵਿਚ ਭੇਜੋ। ਜਦੋਂ ਅਜਿਹੇ ਵਿਅਕਤੀ ਸੱਤਾ ’ਚ ਹੋਣਗੇ ਤਾਂ ਲੋਕ ਮਾਰੂ ਕਾਨੂੰਨ ਨਹੀਂ ਬਣਨਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਇਕੱਲਾ ਕਿਸਾਨਾਂ ਦਾ ਨਹੀਂ ਸਾਰੇ ਲੋਕਾਂ ਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਦਿੱਲੀ ਜੰਗ ਜ਼ਰੂਰ ਜਿੱਤਣਗੇ। ਇਸ ਮੌਕੇ ਨਵਜੋਤ ਕੌਰ ਲੰਬੀ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ-ਪੱਖੀ ਹੈ। ਢਿੱਡ ਦਾ ਭੁੱਖਾ ਤਾਂ ਰੱਜ ਜਾਂਦਾ ਹੈ ਪਰ ਨੀਅਤ ਦਾ ਭੁੱਖਾ ਕਦੇ ਨਹੀਂ ਰੱਜਦਾ। ਉਨ੍ਹਾਂ ਸੱਦਾ ਦਿੱਤਾ ਕਿ 18 ਸਤੰਬਰ ਤੋਂ ਦਿੱਲੀ ਨੂੰ ਮੁਕਤਸਰ ਤੋਂ ਰਵਾਨਾ ਹੋ ਰਹੇ ਕਾਫਲੇ ’ਚ ਸ਼ਾਮਲ ਹੋਵੋ। ਇਸ ਮੌਕੇ ਭਾਰਤੀ ਕਿਸਾਨ-ਮਜ਼ਦੂਰ ਏਕਤਾ ਯੂਨੀਅਨ ਦੇ ਆਗੂ ਪਰਮਜੀਤ ਸਿੰਘ ਸਿੱਧੂ ‘ਬਿੱਲੂ’ ਤੇ ਬੋਹੜ ਸਿੰਘ ਜਟਾਣਾ ਨੇ ਵਿਚਾਰ ਰੱਖੇ। ਇਸ ਦੌਰਾਨ ਰਛਪਾਲ ਸਿੰਘ ਜਨਰਲ ਜੌੜਾ ਮਾਜਰਾ, ਰਛਪਾਲ ਰਾਜੂ, ਬ੍ਰਿਗੇਡੀਅਰ ਇੰਦਰਮੋਹਨ ਸਿੰਘ, ਰੇਸ਼ਮ ਸਿੰਘ, ਹਰਸ਼ਰਨ ਸਿੰਘ, ਜਗਤਾਰ ਸਿੰਘ ਬਰਾੜ, ਵਿਨਰ ਸਿੰਘ ਖ਼ਾਲਸਾ ਨੇ ਵੀ ਸੰਬੋਧਨ ਕੀਤਾ।

 

Vinkmag ad
Share Our Daily Posts

News Desk

Read Previous

ਕਰਨਾਲ ਵਿਚ ਮੋਬਾਈਲ ਇੰਟਰਨੈੱਟ ਸੇਵਾ ਕੀਤੀ ਗਈ ਠੱਪ

Read Next

ਜਲੰਧਰ ‘ਚ ਅੱਜ ਵੀ ਛਾਏ ਰਹਿਣਗੇ ਬੱਦਲ, ਬਾਰਿਸ਼ ਦੀ ਸੰਭਾਵਨਾ