Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕੰਪਨੀ ਬਾਗ ਤੋਂ ਗੁੰਮ ਹੋਇਆ ਬੱਚਾ ਅੰਮ੍ਰਿਤਸਰੋਂ ਮਿਲਿਆ, ਬਿਨਾਂ ਦੱਸੇ ਆਪਣੀ ਮਾਂ ਨੂੰ ਮਿਲਣ ਗਿਆ ਸੀ

ਜਲੰਧਰ : ਕੰਪਨੀ ਬਾਗ ਦੀ ਪਾਰਕਿੰਗ ‘ਚੋਂ ਬੀਤੇ ਦਿਨੀਂ ਗੁੰਮ ਹੋਇਆ 12 ਸਾਲ ਦਾ ਬੱਚਾ ਥਾਣਾ ਨੰ ਤਿੰਨ ਦੀ ਪੁਲਿਸ ਨੂੰ ਕੜੀ ਮੁਸ਼ੱਕਤ ਤੋਂ ਬਾਅਦ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਦੇ ਬਾਹਰੋਂ ਮਿਲ ਗਿਆ ਜਿਸ ਨੂੰ ਅੱਜ ਉਸ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਪਵਨ ਕੁਮਾਰ ਵਾਸੀ ਪਾਰਕਿੰਗ ਕੰਪਨੀ ਬਾਗ ਨੇ ਥਾਣਾ ਤਿੰਨ ਦੇ ਮੁਖੀ ਮੁਕੇਸ਼ ਕੁਮਾਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ 12 ਸਾਲ ਦਾ ਲੜਕਾ ਸਕਸ਼ਮ ਗਾਇਬ ਹੋ ਗਿਆ ਹੈ ਜਿਸ ਨੂੰ ਕਾਫੀ ਲੱਭਿਆ ਗਿਆ ਪਰ ਇਸ ‘ਚ ਕਾਮਯਾਬ ਨਹੀਂ ਹੋਏ। ਜਿਸ ਤੋਂ ਬਾਅਦ ਥਾਣਾ ਮੁਖੀ ਮੁਕੇਸ਼ ਕੁਮਾਰ ਨੇ ਪਵਨ ਕੁਮਾਰ ਦੇ ਬਿਆਨਾਂ ‘ਤੇ ਧਾਰਾ 363 ਤਹਿਤ ਮਾਮਲਾ ਦਰਜ ਕਰਕੇ ਸਕਸ਼ਮ ਨੂੰ ਲੱਭਣ ਲਈ ਪੁਲਿਸ ਦੀਆਂ ਟੀਮਾਂ ਦਾ ਗਠਨ ਕੀਤਾ। ਜਾਂਚ ਦੌਰਾਨ ਇਹੀ ਗੱਲ ਪਤਾ ਲੱਗੀ ਕਿ ਪਵਨ ਕੁਮਾਰ ਦਾ ਆਪਣੀ ਪਹਿਲੀ ਪਤਨੀ ਨਾਲ ਤਲਾਕ ਹੋ ਚੁੱਕਿਆ ਹੈ ਤੇ ਸਕਸ਼ਮ ਤੋਂ ਇਲਾਵਾ ਦੋ ਕੁੜੀਆਂ ਉਸ ਦੀ ਪਹਿਲੀ ਪਤਨੀ ਤੋਂ ਸਨ। ਪੁਲਿਸ ਨੇ ਇਸ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਤੇ ਇਕ ਪੁਲਿਸ ਪਾਰਟੀ ਨੂੰ ਅੰਮ੍ਰਿਤਸਰ ਲਈ ਰਵਾਨਾ ਕੀਤਾ। ਪੁਲਿਸ ਪਾਰਟੀ ਦੀ ਕੜੀ ਮੁਸ਼ੱਕਤ ਤੋਂ ਬਾਅਦ ਸਕਸ਼ਸ ਪੁਲਿਸ ਨੂੰ ਦੁਰਗਿਆਨਾ ਮੰਦਰ ਦੇ ਬਾਹਰ ਤੋਂ ਮਿਲ ਗਿਆ। ਪੁੱਛਗਿੱਛ ਵਿਚ ਸਕਸ਼ਮ ਨੇ ਦੱਸਿਆ ਕਿ ਉਹ ਆਪਣੀ ਮਾਂ ਨੂੰ ਮਿਲਣ ਬਿਨਾਂ ਕਿਸੇ ਨੂੰ ਦੱਸੇ ਹੋਏ ਬੱਸ ਵਿਚ ਬਹਿ ਕੇ ਅੰਮ੍ਰਿਤਸਰ ਆਇਆ ਸੀ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਲੈ ਕੇ ਜਲੰਧਰ ਪਹੁੰਚ ਗਈ ਤੇ ਸ਼ੁੱਕਰਵਾਰ ਸਵੇਰੇ ਸਕਸ਼ਮ ਨੂੰ ਉਸ ਦੇ ਮਾਂ-ਪਿਓ ਦੇ ਹਵਾਲੇ ਕਰ ਦਿੱਤਾ।

Vinkmag ad
Share Our Daily Posts

News Desk

Read Previous

ਕਰਨਾਲ ‘ਚ ਇੰਟਰਨੈੱਟ ਸੇਵਾ ਬਹਾਲ, ਬੰਦ ਹੋਣ ਨਾਲ 70 ਕਰੋੜ ਦਾ ਵਪਾਰ ਹੋਇਆ ਪ੍ਰਭਾਵਿਤ

Read Next

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਕੋਰੋਨਾ ਵੈਕਸੀਨ ਦੀ ਇਕ ਵੀ ਡੋਜ਼ ਨਾ ਲੈਣ ਵਾਲੇ ਸਰਕਾਰੀ ਮੁਲਾਜ਼ਮਾਂ ਦੀ ਹੋਵੇਗੀ ‘ਛੁੱਟੀ’