Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਕਰਨਾਲ ’ਚ ਕਿਸਾਨਾਂ ਦਾ ਧਰਨਾ ਸਮਾਪਤ, ਬਣੀ ਸਹਿਮਤੀ, ਪ੍ਰਸ਼ਾਸਨ ਨੇ ਮੰਗਾਂ ਮੰਨੀਆਂ

ਕਰਨਾਲ, ਜੇਐੱਨਐੱਨ : ਕਰਨਾਲ ਦੇ ਮਿੰਨੀ ਸਕੱਤਰੇਤ ’ਚ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਪੰਜਵੇਂ ਦਿਨ ਸਮਾਪਤ ਹੋ ਗਿਆ ਹੈ। ਕਿਸਾਨ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਗੱਲਬਾਤ ਸਫ਼ਲ ਰਹੀ। ਦੋਵਾਂ ਧਿਰਾਂ ਨੇ ਸਾਹਮਣੇ ਆ ਕੇ ਸਹਿਮਤੀ ਜਤਾਈ। ਉੱਥੇ ਹੀ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਬੈਠਕ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂਆਂ ਨਾਲ ਗੱਲਬਾਤ ਹੋ ਚੁੱਕੀ ਸੀ। ਮੰਗ ਮੰਨ ਲਈ ਗਈ ਹੈ।

ਕਰਨਾਲ ’ਚ ਕਿਸਾਨਾਂ ਦਾ ਧਰਨਾ ਸਮਾਪਤ ਹੋ ਗਿਆ ਹੈ। ਕਰਨਾਲ ਕਿਸਾਨ ਅੰਦੋਲਨ ਦਾ ਪੰਜਵਾਂ ਦਿਨ ਅਹਿਮ ਸਾਬਿਤ ਹੋਇਆ। ਸਿੰਚਾਈ ਵਿਭਾਗ ਦੇ ਏਸੀਐੱਸ ਦੇਵੇਂਦਰ ਸਿੰਘ, ਡੀਸੀ ਨਿਸ਼ਾਂਤ ਕੁਮਾਰ ਯਾਦਵ ਤੇ ਐੱਸਪੀ ਗੰਗਾਰਾਮ ਪੂਨੀਆ ਦੇ ਨਾਲ ਕਿਸਾਨ ਆਗੂਆਂ ਦੀ ਗੱਲਬਾਤ ਹੋਈ। ਕਿਸਾਨ ਆਗੂਆਂ ’ਚ ਮੁੱਖ ਰੂਪ ਨਾਲ ਗੁਰਨਾਮ ਸਿੰਘ ਚੜੂਨੀ ਨੇ ਅਗਵਾਈ ਕੀਤੀ। ਗੱਲਬਾਤ ਸਫ਼ਲ ਰਹੀ। ਇਸ ਤੋਂ ਬਾਅਦ ਦੋਵੇਂ ਧਿਰ ਮੀਡੀਆ ਦੇ ਸਾਹਮਣੇ ਆਏ ਤੇ ਸਹਿਮਤੀ ਦੇ ਬਾਰੇ ’ਚ ਦੱਸਿਆ। ਚੜੂਨੀ ਨੇ ਕਿਹਾ, ਮੰਗਾਂ ਮੰਨ ਲਈਆਂ ਗਈਆਂ ਹਨ।

ਜਾਣੋ ਗੱਲਬਾਤ ਦੇ ਮੁੱਖ ਅੰਸ਼

ਏਸੀਐੱਸ ਦੇਵੇਂਦਰ ਸਿੰਘ ਨੇ ਕਿਹਾ ਕਿ ਮੁੱਖ ਰੂਪ ਨਾਲ ਦੋ ਮੰਗਾਂ ’ਤੇ ਸਹਿਮਤੀ ਬਣੀ ਹੈ। ਮਰਹੂਮ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਦੇ ਦੋ ਲੋਕਾਂ ਨੂੰ ਡੀਸੀ ਰੇਟ ’ਤੇ ਨੌਕਰੀ ਦਿੱਤੀ ਜਾਵੇਗੀ। ਇਸ ’ਤੇ ਸਹਿਮਤੀ ਹੋਈ ਹੈ।

ਇਸ ਤੋਂ ਇਲਾਵਾ ਐੱਸਡੀਐੱਮ ਆਯੂਸ਼ ਸਿਨਹਾ ਮਾਮਲੇ ’ਚ ਹਾਈਕੋਰਟ ਦੇ ਰਿਟਾਇਰ ਜੱਜ ਦੇ ਦੁਆਰਾ ਕਾਨੂੰਨੀ ਜਾਂਚ ਦੀ ਕਰਵਾਈ ਕੀਤੀ ਜਾਵੇਗੀ।

ਇਨ੍ਹਾਂ ਦੋਵਾਂ ਮੰਗਾਂ ਦੀ ਮਿਆਦ ਇਕ ਮਹੀਨੇ ਦੀ ਰਹੇਗੀ। ਇਸ ਇਕ ਮਹੀਨੇ ਦੀ ਮਿਆਦ ’ਚ ਐੱਸਡੀਐੱਮ ਆਯੁਸ਼ ਸਿਨਹਾ ਛੁੱਟੀ ’ਤੇ ਰਹਿਣਗੇ।

 

 

ਕਿਸਾਨਾਂ ਦੀਆਂ ਮੁੱਖ ਮੰਗਾਂ

ਮੰਗ : ਮਰਹੂਮ ਕਿਸਾਨ ਸੁਸ਼ੀਲ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ।

ਜਵਾਬ : ਸਰਕਾਰ ਮੰਗ ਪੂਰੀ ਕਰਨ ’ਤੇ ਸਹਿਮਤ।

ਮੰਗ : ਲਾਠੀਚਾਰਜ ’ਚ ਜ਼ਖ਼ਮੀ ਕਿਸਾਨਾਂ ਨੂੰ ਦੋ-ਦੋ ਲੱਖ ਦਾ ਮੁਆਵਜਾ ਦਿੱਤਾ ਜਾਵੇ।

ਜਵਾਬ : ਸਰਕਾਰ ਪੂਰੀ ਕਰਨ ’ਤੇ ਸਹਿਮਤ

ਮੰਗ : ਵਾਇਰਲ ਵੀਡੀਓ ਨੂੰ ਲੈ ਕੇ ਵਿਵਾਦਾਂ ’ਚ ਘਿਰੇ ਆਈਏਐੱਸ ਆਯੁਸ਼ ਸਿਨਹਾ ’ਤੇ ਕਾਰਵਾਈ ਤੇ ਜਾਂਚ।

ਜਵਾਬ : ਇਸ ’ਤੇ ਗੱਲਬਾਤ ਚੱਲ ਰਹੀ ਹੈ।

ਦੱਸਣਯੋਗ ਹੈ ਕਿ ਜ਼ਿਲ੍ਹਾਂ ਸਕੱਤਰੇਤ ਦੇ ਮੁੱਖ ਗੇਟ ਦੇ ਸਾਹਮਣੇ ਪੰਜ ਦਿਨ ਤੋਂ ਜਾਰੀ ਕਿਸਾਨਾਂ ਦਾ ਅੰਦੋਲਨ ਸ਼ਨੀਵਾਰ ਨੂੰ ਸਮਾਪਤ ਹੋ ਗਿਆ ਹੈ।

 

Vinkmag ad
Share Our Daily Posts

News Desk

Read Previous

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਕੇ ਲਾਸ਼ ਖੇਤਾਂ ਵਿਚ ਸੁੱਟੀ

Read Next

ਜਲੰਧਰ ‘ਚ ਪੁੱਤਰ ਨਾਲ ਗ਼ੈਰ-ਕੁਦਰਤੀ ਸੰਬੰਧ ਬਣਾਉਣ ਵਾਲਾ ਵਪਾਰੀ ਗ੍ਰਿਫ਼ਤਾਰ, ਪਤਨੀ ‘ਤੇ ਬਣਾਉਂਦਾ ਸੀ ਸਵੈਪਿੰਗ ਦਾ ਦਬਾਅ, ਪੜ੍ਹੋ ਪੂਰਾ ਮਾਮਲਾ