Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਦਿੱਲੀਓਂ ਆਏ ਮੂੰਹ ਬੋਲੇ ਪਤੀ ਦੇ ਜੀਜੇ ਤੇ ਦੋਸਤਾਂ ਨੇ ਬਣਾਇਆ ਹਵਸ ਦਾ ਸ਼ਿਕਾਰ, ਮੁਟਿਆਰ ਦੀ ਆਬਰੂ ਕੀਤੀ ਤਾਰ-ਤਾਰ

ਲੁਧਿਆਣਾ : ਦਿੱਲੀ ਤੋਂ ਲੁਧਿਆਣਾ ਆਏ ਤਿੰਨ ਵਿਅਕਤੀਆਂ ਨੇ ਲੁਧਿਆਣਾ ਦੇ ਧਾਂਦਰਾ ਇਨਕਲੇਵ ਦੀ ਰਹਿਣ ਵਾਲੀ ਮੁਟਿਆਰ ਦੀ ਆਬਰੂ ਲੁੱਟ ਲਈ। ਜਬਰ ਜਨਾਹ ਕਰਨ ਵਾਲਿਆਂ ‘ਚ ਮੁਟਿਆਰ ਦੇ ਮੂੰਹ ਬੋਲੇ ਪਤੀ ਦਾ ਜੀਜਾ ਵੀ ਸੀ। ਇਸ ਸਬੰਧੀ ਜਦ ਲੜਕੀ ਨੇ ਆਪਣੇ ਪਤੀ ਨੂੰ ਦੱਸਿਆ ਤਾਂ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਬਜਾਏ ਉਸ ਨੇ ਲੜਕੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰ ਦਿੱਤੀ। ਲੜਕੀ ਨੇ ਸਾਰਾ ਮਾਮਲਾ ਥਾਣਾ ਸਦਰ ਦੇ ਧਿਆਨ ਵਿੱਚ ਲਿਆਂਦਾ। ਇਸ ਮਾਮਲੇ ਵਿੱਚ ਪੁਲਿਸ ਨੇ ਲੜਕੀ ਨਾਲ ਲਿਵ ਇਨ ਰਿਲੇਸ਼ਨ ‘ਚ ਰਹਿਣ ਵਾਲੇ ਧਾਂਦਰਾ ਇਨਕਲੇਵ ਦੇ ਵਾਸੀ ਮੁਲਜ਼ਮ ਦਾ ਜੀਜਾ ਤੇ ਦਿੱਲੀ ਤੋਂ ਆਏ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਥਾਣਾ ਸਦਰ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਪੀਡ਼ਤ ਲਡ਼ਕੀ ਨੇ ਦੱਸਿਆ ਕਿ ਕੁਝ ਮਹੀਨੇ ਪਹਿਲੋਂ ਉਸ ਦੇ ਮੁਲਜ਼ਮ ਨਾਲ ਪ੍ਰੇਮ ਸਬੰਧ ਬਣ ਗਏ ਸਨ। ਪਿਛਲੇ ਸੱਤ ਮਹੀਨਿਆਂ ਤੋਂ ਉਹ ਰੋਹਿਤ ਦੇ ਘਰ ਧਾਂਦਰਾ ਇਨਕਲੇਵ ਰਹਿ ਰਹੀ ਸੀ। ਲੜਕੀ ਨੇ ਦੱਸਿਆ ਕਿ ਉਨ੍ਹਾਂ ਦੇ ਸਬੰਧਾਂ ਬਾਰੇ ਮੁਲਜ਼ਮ ਦੀ ਪਤਨੀ ਨੂੰ ਸਾਰਾ ਕੁਝ ਪਤਾ ਹੈ। ਉਹ ਘਰ ਵਿਚ ਮੁਲਜ਼ਮ ਨਾਲ ਪਤਨੀ ਦੀ ਤਰ੍ਹਾਂ ਰਹਿ ਰਹੀ ਸੀ। ਇਸ ਸਬੰਧ ਵਿਚ ਮੁਲਜ਼ਮ ਦੀ ਪਤਨੀ ਨੇ ਕਦੇ ਵੀ ਇਤਰਾਜ਼ ਨਹੀਂ ਜਤਾਇਆ। ਪੀੜਤ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਤਕਰੀਬਨ ਇੱਕ ਮਹੀਨਾ ਪਹਿਲੋਂ ਦਿੱਲੀ ਦੇ ਰਹਿਣ ਵਾਲੇ ਮੁਲਜ਼ਮ ਦੇ ਦੋ ਦੋਸਤ ਆਏ ਜੋ ਰਾਤ ਵੇਲੇ ਜ਼ਬਰਦਸਤੀ ਉਸ ਦੇ ਕਮਰੇ ਅੰਦਰ ਵੜ ਆਏ ਅਤੇ ਲੜਕੀ ਦੀ ਆਬਰੂ ਤਾਰ ਤਾਰ ਕਰ ਦਿੱਤੀ । ਮੁਟਿਆਰ ਦੇ ਮੁਤਾਬਕ ਤਕਰੀਬਨ ਇਕ ਹਫ਼ਤਾ ਪਹਿਲੋਂ ਦਿੱਲੀ ਤੋਂ ਮੁਲਜ਼ਮ ਦਾ ਜੀਜਾ ਆਇਆ। ਬੁਰੀ ਤਰ੍ਹਾਂ ਨਸ਼ੇ ਵਿਚ ਟੱਲੀ ਹੋਏ ਮੁਲਜ਼ਮ ਦੇ ਜੀਜੇ ਨੇ ਲੜਕੀ ਦੀ ਮਰਜ਼ੀ ਦੇ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ।

ਇਸ ਸਬੰਧੀ ਜਦ ਲੜਕੀ ਨੇ ਮੁਲਜ਼ਮ ਨੂੰ ਜਾਣਕਾਰੀ ਦਿੱਤੀ ਤਾਂ ਪੁਲਿਸ ਨੂੰ ਸ਼ਿਕਾਇਤ ਕਰਨ ਦੀ ਬਜਾਏ ਮੁਲਜ਼ਮ ਨੇ ਲੜਕੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੜਕੀ ਨੇ ਇਹ ਮਾਮਲਾ ਥਾਣਾ ਸਦਰ ਦੀ ਪੁਲਿਸ ਦੇ ਧਿਆਨ ਵਿੱਚ ਲਿਆਂਦਾ। ਜਾਂਚ ਅਧਿਕਾਰੀ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਮੁਲਜ਼ਮ, ਉਸ ਦੇ ਜੀਜਾ ਅਤੇ ਦੋ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਕੇਸ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੁੱਤਰ ਨਾਲ ਗ਼ੈਰ-ਕੁਦਰਤੀ ਸੰਬੰਧ ਬਣਾਉਣ ਵਾਲਾ ਵਪਾਰੀ ਗ੍ਰਿਫ਼ਤਾਰ, ਪਤਨੀ ‘ਤੇ ਬਣਾਉਂਦਾ ਸੀ ਸਵੈਪਿੰਗ ਦਾ ਦਬਾਅ, ਪੜ੍ਹੋ ਪੂਰਾ ਮਾਮਲਾ

Read Next

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਸ਼ੁਰੂ