ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਬ) ਦਾ ਬੁਲਾਰੇ ਤੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੱਤੀ ਕਿ ਪਾਰਟੀ ਵਲੋਂ 17 ਸਤੰਬਰ ਨੂੰ ਕਾਲਾ ਦਿਵਸ ਮਨਾਉਣ ਤਹਿਤ ਦਿੱਲੀ ਦੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਸੰਸਦ ਤੱਕ ਵੱਡਾ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇਕ ਸਾਲ ਪੂਰੇ ਹੋਣ ਦੇ ਸਬੰਧ ਵਿਚ ਕੱਢਿਆ ਜਾ ਰਿਹਾ ਹੈ। Share Our Daily Posts