Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਲਗਰ ਕੀਰਤਨ ਸਜਾਇਆ

ਸੁਲਤਾਨਪੁਰ ਲੋਧੀ : ਜਗਤ ਗੁਰੁੂ ਸ੍ਰੀ ਗੁਰੁੂ ਨਾਨਕ ਦੇਵ ਜੀ ਮਹਾਰਾਜ ਦੇ ਵਿਆਹ ਪੁਰਬ ਦੀ ਯਾਦ ਵਿੱਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਸਤਿਕਰਤਾਰੀਆ ਬਟਾਲਾ ਤੱਕ ਵਿਸ਼ਾਲ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਇਲਾਕੇ ਭਰ ਦੀਆਂ ਸੇਵਾ ਸੁਸਾਇਟੀਆਂ ਦੇ ਭਰਪੂਰ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੁੰਦਰ ਪਾਲਕੀ ਵਿੱਚ ਸਸ਼ੋਬਿਤ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸੁਲਤਾਨਪੁਰ ਲੋਧੀ ਤੋਂ ਅਰੰਭ ਹੋਇਆ, ਜੋ ਵੱਖ ਵੱਖ ਨਗਰਾਂ ਤਲਵੰਡੀ ਚੌਧਰੀਆਂ, ਮੁੰਡੀ ਮੋੜ, ਫੱਤੂਢੀਂਗਾ, ਰੱਤੜਾ, ਉੱਚਾ, ਸੈਫਲਾਬਾਦ, ਘਣੀਕੇ, ਖੈੜਾ ਬੇਟ, ਸੁਰਖ ਪੁਰ, ਸੰਗੋਜਲਾ, ਜਾਤੀਕੇ, ਭੰਡਾਲ ਬੇਟ, ਧਾਲੀਵਾਲ ਬੇਟ, ਅੱਡਾ ਮਿਆਣੀ ਬਾਕਰਪੁਰ (ਢਿਲਵਾਂ), ਬਿਆਸ, ਬਾਬਾ ਬਕਾਲਾ, ਅੱਚਲ ਸਾਹਿਬ, ਬਟਾਲਾ ਸ਼ਹਿਰ, ਲੱਕੜ ਮੰਡੀ, ਹੰਸਲੀਪੁਲ ਤੋਂ ਹੁੰਦਾ ਹੋਇਆ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਸਮਾਪਤ ਹੋਇਆ। ਗੁਰਦੁਆਰਾ ਸਰੀ ਬੇਰ ਸਾਹਿਬ ਵਿਖੇ ਅਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਨੇ ਕੀਤੀ। ਇਸ ਮੌਕੇ ਵੱਖ ਵੱਖ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਵਿੱਚ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਮਾਤਾ ਸੁਲੱਖਣੀ ਜੀ ਸੇਵਾ ਸੇਵਾ ਸੁਸਾਇਟੀ, ਸ੍ਰੀ ਗੁਰੁ ਨਾਨਕ ਸੇਵਕ ਜਥਾ, ਭਾਈ ਬਾਲਾ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸ੍ਰੀ ਗੁਰੁ ਸਿੰਘ ਸਭਾ ਮਹੱਲਾ ਸਿੱਖਾਂ, ਗੁਰੁ ਨਾਨਕ ਮਿਸ਼ਨ ਸੇਵਾ ਸੁਸਾਇਟੀ, ਰਾਮਗੜ੍ਹੀਆ ਨੌਜਵਾਨ ਸਭਾ, ਗੁਰੁ ਤੇਗ ਬਹਾਦਰ ਨੌਜਵਾਨ ਸਭਾ, ਬਾਬਾ ਜੀਵਨ ਸਿੰਘ ਨੌਜਵਾਨ ਸਭਾ, ਸ੍ਰੀ ਨਿਰਵੈਰ ਖਾਲਸਾ ਸੇਵਾ ਸੁਸਾਇਟੀ, ਦਸ਼ਮੇਸ਼ ਪਿਤਾ ਨੌਜਵਾਨ ਸਭਾ, ਗੁਰੁ ਰਾਮਦਾਸ ਨੌਜਵਾਨ ਸਭਾ, ਬੇਬੇ ਨਾਨਕੀ ਸਿੱਖ ਮਿਸ਼ਨਰੀ ਕਾਲਜ, ਗੁਰੁ ਨਾਨਕ ਦੇਵ ਸੇਵਾ ਸੁਸਾਇਟੀ ਆਦਿ ਵਲੋਂ ਪੂਰਨ ਰੂਪ ਵਿੱਚ ਸਹਿਯੋਗ ਦਿੱਤਾ ਗਿਆ। ਨਗਰ ਕੀਰਤਨ ਸਮੇਂ ਵੱਖ ਵੱਖ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਵੱਡੀ ਗਿਣਤੀ ਵਿੱਚ ਸੰਗਤਾਂ ਬੱਸਾਂ, ਕਾਰਾਂ, ਟਰੈਕਟਰ ਟਰਾਲੀਆਂ ਅਤੇ ਮੋਟਰ ਸਾਈਕਲਾਂ ਰਾਹੀਂ ਨਗਰ ਕੀਰਤਨ ਵਿੱਚ ਸ਼ਾਮਲ ਹੋਈਆਂ। ਨਗਰ ਕੀਰਤਨ ਮੌਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਸੰਗਤਾਂ ਵਲੋਂ ਅਥਾਹ ਸ਼ਰਧਾ ਭਾਵਨਾ ਨਾਲ ਸਤਿਕਾਰ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਨਗਰ ਕੀਰਤਨ ਵਾਲੀਆਂ ਸੰਗਤਾਂ ਦਾ ਵੱਖ ਵੱਖ ਸਥਾਨਾਂ ‘ਤੇ ਚਾਹ ਪਕੌੜੇ, ਪਾਣੀ ਤੇ ਮਠਿਆਈਆਂ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।

Vinkmag ad
Share Our Daily Posts

News Desk

Read Previous

ਸ਼੍ਰੋਮਣੀ ਅਕਾਲੀ ਦਲ (ਬ) 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਦਿੱਲੀ ‘ਚ ਕਰੇਗਾ ਵਿਰੋਧ ਪ੍ਰਦਰਸ਼ਨ, ਪਿਛਲੇ ਸਾਲ ਇਸ ਦਿਨ ਪਾਸ ਹੋਏ ਸਨ ਤਿੰਨ ਖੇਤੀ ਕਾਨੂੰਨ

Read Next

ਪਾਕਿਸਤਾਨ ਨੇ ਮੁੜ ਭੇਜਿਆ ਭਾਰਤ ਵਾਲੇ ਪਾਸੇ ਡਰੋਨ, BSF ਨੇ ਚਲਾਈਆਂ ਗੋਲ਼ੀਆਂ