Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੁਲਿਸ ਮੁਲਾਜ਼ਮਾਂ ਲਈ ਖ਼ੁਸ਼ਖਬਰੀ ! ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਨਹੀਂ ਕਰਨਗੇ ਡਿਊਟੀ

ਜਲੰਧਰ : ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ‘ਚ ਸਖ਼ਤ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਛੁੱਟੀ ਦਿੱਤੀ ਜਾ ਰਹੀ ਹੈ। ਡਿਊਟੀ ਤੋਂ ਦੂਰ ਰਹਿ ਕੇ ਉਹ ਸਾਰਾ ਦਿਨ ਆਪਣੇ ਪਰਿਵਾਰ ਦੇ ਨਾਲ ਗੁਜ਼ਾਰ ਸਕਣਗੇ। ਇਹ ਹੁਕਮ ਨਵੇਂ ਨਿਯੁਕਤ ਪੁਲਿਸ ਕਮਿਸ਼ਨਰ ਵਿਕਰਮਜੀਤ ਸਿੰਘ ਦੁੱਗਲ ਨੇ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦਿਨ-ਰਾਤ ਲਗਾਤਾਰ 14 ਤੋਂ 16 ਘੰਟੇ ਇਕ ਵਿਅਕਤੀ ਲਈ ਕੰਮ ਕਰਨਾ ਕਾਫੀ ਮੁਸ਼ਕਲ ਹੈ ਪਰ ਵਰ੍ਹੇਗੰਢ ਤੇ ਜਨਮਦਿਨ ਵਾਲੇ ਦਿਨ ਮੁਲਾਜ਼ਮਾਂ ਨੂੰ ਪਰਿਵਾਰ ਦੇ ਨਾਲ ਸਮਾਂ ਗੁਜ਼ਾਰਨਾ ਜ਼ਰੂਰੀ ਹੈ। ਇਸ ਲਈ ਉਨ੍ਹਾਂ ਨੂੰ ਸਾਲਗਿਰਾ ਤੇ ਜਨਮਦਿਨ ‘ਤੇ ਛੁੱਟੀ ਦਿੱਤੀ ਜਾ ਰਹੀ ਹੈ। ਇਸ ਫ਼ੈਸਲੇ ਦਾ ਪੁਲਿਸ ਫੋਰਸ ਨੇ ਦਿਲੋਂ ਸਵਾਗਤ ਕੀਤਾ ਹੈ।

ਦੱਸ ਦੇਈਏ ਕਿ ਨਫ਼ਰੀ ਦੀ ਕਮੀ ਦੇ ਚੱਲਦੇ ਅੰਮ੍ਰਿਤਸਰ ਕਮਿਸ਼ਨਰੇਟ ਦੀ 5000 ਤੋਂ ਜ਼ਿਆਦਾ ਪੁਲਿਸ ਫੋਰਸ ਲਗਾਤਾਰ ਡਿਊਟੀ ਕਰ ਕੇ ਤਣਾਅ ਗ੍ਰਸਤ ਹੋ ਚੁੱਕੀ ਹੈ। ਜ਼ਿਆਦਾਤਰ ਪੁਲਿਸ ਮੁਲਾਜ਼ਮਾਂ ਦੀ ਨੀਂਦ ਤਕ ਪੂਰੀ ਨਹੀਂ ਹੁੰਦੀ। ਬਾਕੀ ਜ਼ਿਲ੍ਹਿਆਂ ਤੋਂ ਆਉਣ ਵਾਲੇ ਕੁਝ ਮੁਲਾਜ਼ਮ ਤਾਂ ਹਫ਼ਤਾ ਭਰ ਆਪਣੇ ਘਰ ਨਹੀਂ ਜਾਂਦੇ। ਪਰਿਵਾਰ ਤੋਂ ਦੂਰੀ ਕਾਰਨ ਬਹੁਤ ਸਾਰੇ ਮੁਲਾਜ਼ਮ ਤਣਾਅ ਦਾ ਸ਼ਿਕਾਰ ਹੋ ਜਾਂਦੇ ਹਨ। ਪੁਲਿਸ ਮੁਲਾਜ਼ਮਾਂ ਦੀ ਲੰਬੀ ਡਿਊਟੀ ਨੂੰ ਦੇਖਦੇ ਹੋਏ ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ ਨੇ ਉਨ੍ਹਾਂ ਨੂੰ ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਛੁੱਟੀ ਦੇਣ ਦਾ ਹੁਕਮ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵੇਂ ਨਿਯੁਕਤ CP ਆਉਣ ਵਾਲੇ ਦਿਨਾਂ ਵਿਚ ਪੁਲਿਸ ਮੁਲਾਜ਼ਮਾਂ ਦੇ ਹੱਕ ਵਿਚ ਕੁਝ ਹੋਰ ਹੁਕਮ ਵੀ ਜਾਰੀ ਕਰਨ ਵਾਲੇ ਹਨ।

 

Vinkmag ad
Share Our Daily Posts

News Desk

Read Previous

ਪਾਕਿਸਤਾਨ ਨੇ ਮੁੜ ਭੇਜਿਆ ਭਾਰਤ ਵਾਲੇ ਪਾਸੇ ਡਰੋਨ, BSF ਨੇ ਚਲਾਈਆਂ ਗੋਲ਼ੀਆਂ

Read Next

ਤਾਲਿਬਾਨ ਨੇ ਔਰਤਾਂ ਨੂੰ ਦਿੱਤੀ ਯੂਨੀਵਰਸਿਟੀ ਜਾਣ ਦੀ ਇਜਾਜ਼ਤ, ਨਾਲ ਹੀ ਰੱਖ ਦਿੱਤੀ ਇਹ ਸ਼ਰਤ