Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤਾਲਿਬਾਨ ਨੇ ਔਰਤਾਂ ਨੂੰ ਦਿੱਤੀ ਯੂਨੀਵਰਸਿਟੀ ਜਾਣ ਦੀ ਇਜਾਜ਼ਤ, ਨਾਲ ਹੀ ਰੱਖ ਦਿੱਤੀ ਇਹ ਸ਼ਰਤ

ਕਾਬੁਲ/ਏਪੀ : ਅਫਗਾਨਿਸਤਾਨ ‘ਚ ਤਾਲਿਬਾਨ ਸਰਕਾਰ ਦਾ ਸ਼ਾਸਨ ਸ਼ੁਰੂ ਹੁੰਦਿਆਂ ਹੀ ਉਸ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਉਸ ਨੇ ਔਰਤਾਂ ਦੀ ਸਿੱਖਿਆ ਨਾਲ ਸਬੰਧਿਤ ਨਵੇਂ ਨਿਯਮ ਜਾਰੀ ਕੀਤੇ ਹਨ। ਤਾਲਿਬਾਨ ਸਰਕਾਰ ਨੇ ਉਨ੍ਹਾਂ ਨੂੰ ਸਿੱਖਿਆ ਲੈਣ ਦੀ ਇਜਾਜ਼ਤ ਤਾਂ ਦੇ ਦਿੱਤੀ ਹੈ ਪਰ ਨਾਲ ਹੀ ਕਈ ਸ਼ਰਤਾਂ ਵੀ ਰੱਖੀਆਂ ਹਨ।

ਅਫਗਾਨਿਸਤਾਨ ਦੇ ਉੱਚ ਸਿੱਖਿਆ ਮੰਤਰੀ ਦਾ ਕਹਿਣਾ ਹੈ ਕਿ ਔਰਤਾਂ ਯੂਨੀਵਰਸਿਟੀ ‘ਚ ਜਾ ਕੇ ਗ੍ਰੇਜੂਏਸ਼ਨ ਤੇ ਪੋਸਟ ਗ੍ਰੇਜੂਏਸ਼ਨ ਲੈਵਲ ਦੀ ਪੜ੍ਹਾਈ ਕਰ ਸਕਦੀ ਹੈ ਪਰ ਮੁੰਡੇ ਤੇ ਕੁੜੀਆਂ ਦੀਆਂ ਜਮਾਤਾਂ ਵੱਖ-ਵੱਖ ਹੋਣਗੀਆਂ ਤੇ ਇਸਲਾਮਿਕ ਕੱਪੜੇ ਪਾਉਣਾ ਵੀ ਲਾਜ਼ਮੀ ਹੋਵੇਗਾ।

ਅਫਗਾਨਿਸਤਾਨ ਦੇ ਨਵੇਂ ਸ਼ਾਸਕਾਂ ਵੱਲੋਂ ਇਕ ਆਲ ਮੈਨ ਤਾਲਿਬਾਨ ਸਰਕਾਰ ਦੇ ਗਠਨ ਦੇ ਕਈ ਦਿਨਾਂ ਬਾਅਦ ਐਤਵਾਰ ਨੂੰ ਸੰਵਾਦਦਾਤਾ ਸੰਮੇਲਨ ‘ਚ ਮੰਤਰੀ, ਅਬਦੁਲ ਬਾਕੀ ਹੱਕਾਨੀ ਦੇ ਨਵੀਂ ਨੀਤੀਆਂ ਰੱਖੀਆਂ। ਹੱਕਾਨੀ ਨੇ ਕਿਹਾ ਕਿ ਯੂਨੀਵਰਸਿਟੀ ਦੀ ਵਿਦਿਆਰਥਣਾਂ ਨੂੰ ਹਿਜ਼ਾਬ ਪਾਉਣਾ ਲਾਜ਼ਮੀ ਹੋਵੇਗਾ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕੀ ਉਨ੍ਹਾਂ ਨੇ ਸਿਰਫ਼ ਹੈਡਸਕਾਰਫ ਪਾਉਣਾ ਹੋਵੇਗਾ ਜਾਂ ਫਿਰ ਪੂਰਾ ਚਹਿਰਾ ਢੰਕਣਾ ਹੋਵੇਗਾ।

ਉਨ੍ਹਾਂ ਕਿਹਾ, ਅਸੀਂ ਮੁੰਡੇ ਤੇ ਕੁੜੀਆਂ ਨੂੰ ਇਕੱਠਿਆਂ ਪੜ੍ਹਨ ਨਹੀਂ ਦੇਵਾਂਗੇ। ਅਸੀਂ ਸਹਿ-ਸਿੱਖਿਆ ਦੀ ਇਜਾਜ਼ਤ ਨਹੀਂ ਦੇਵਾਂਗੇ। ਹੱਕਾਨੀ ਨੇ ਕਿਹਾ ਕਿ ਯੂਨੀਵਰਸਿਟੀ ‘ਚ ਪੜ੍ਹਾਏ ਜਾ ਰਹੇ ਵਿਸ਼ਿਆਂ ਦੀ ਵੀ ਸਮੀਖਿਆ ਕੀਤੀ ਜਾਵੇਗੀ। ਦੱਸ ਦੇਈਏ ਕਿ ਤਾਲਿਬਾਨ ਨੇ ਆਪਣੀ ਪਿਛਲੀ ਸੱਤਾ ਦੌਰਾਨ ਵੀ ਸੰਗੀਤ ਤੇ ਕਲਾ ‘ਤੇ ਪਾਬੰਦੀ ਲਾ ਦਿੱਤੀ ਸੀ।

Vinkmag ad
Share Our Daily Posts

News Desk

Read Previous

ਪੁਲਿਸ ਮੁਲਾਜ਼ਮਾਂ ਲਈ ਖ਼ੁਸ਼ਖਬਰੀ ! ਜਨਮਦਿਨ ਤੇ ਵਿਆਹ ਦੀ ਵਰ੍ਹੇਗੰਢ ‘ਤੇ ਨਹੀਂ ਕਰਨਗੇ ਡਿਊਟੀ

Read Next

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਲੰਗਰ ਹਾਲ ‘ਚ ਲੱਗਾ ਮੋਬਾਈਲ ਫੋਨਾਂ ਦਾ ਲੰਗਰ, ਤਲਾਸ਼ੀ ਦੌਰਾਨ 10 ਮੋਬਾਈਲ ਫੋਨ ਤੇ 2 ਚਾਰਜਰ ਬਰਾਮਦ