Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਤਲਾਕ ਦੀ ਮੰਗ ਪੂਰੀ ਨਾ ਹੋਣ ‘ਤੇ ਵਿਆਹੁਤਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਦੋ ਬੱਚੇ ਹੋਣ ਦੇ ਬਾਵਜੂਦ ਕੋਈ ਖ਼ਰਚਾ ਨਹੀਂ ਭੇਜਦਾ 12 ਸਾਲਾਂ ਤੋਂ ਵਿਦੇਸ਼ ਰਹਿੰਦਾ ਪਤੀ

ਭਿੱਖੀਵਿੰਡ : ਪਿੰਡ ਮਾੜੀ ਨੌ ਅਬਾਦ ਵਿਖੇ ਦੋ ਬੱਚਿਆਂ ਦੀ ਮਾਂ ਦੀ ਕਥਿਤ ਤੌਰ ’ਤੇ ਕੁੱਟਮਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਵਿਦੇਸ਼ ਰਹਿੰਦੇ ਪਤੀ ਸਮੇਤ ਸਹੁਰੇ ਪਰਿਵਾਰ ਦੇ 6 ਜੀਆਂ ਵਿਰੁੱਧ ਵੱਖ ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾਂ ਦਰਜ ਕੀਤਾ ਹੈ। ਹਾਲਾਂਕਿ ਕਿਸੇ ਦੀ ਗਿ੍ਰਫਤਾਰੀ ਨਹੀਂ ਹੋ ਸਕੀ ਹੈ।

ਪਲਵਿੰਦਰ ਕੌਰ ਵਾਸੀ ਮਾੜੀ ਨੌ ਅਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਸਦਾ ਪਤੀ 12 ਸਾਲ ਤੋਂ ਬੈਲਜੀਅਮ ਵਿਚ ਰਹਿ ਰਿਹਾ ਹੈ ਅਤੇ ਉਸਦੇ ਦੋ ਬੱਚੇ ਹੋਣ ਦੇ ਬਾਵਜੂਦ ਉਸ ਨੂੰ ਖਰਚੇ ਵਾਸਤੇ ਕੋਈ ਪੈਸਾ ਨਹੀਂ ਦਿੰਦਾ। ਜਦੋਂਕਿ ਉਸਦਾ ਪਤੀ ਆਪਣੇ ਪਰਿਵਾਰ ਨੂੰ ਫੋਨ ਕਰਕੇ ਦੱਸਦਾ ਹੈ ਕਿ ਉਸ ਨੇ ਵਿਦੇਸ਼ ਵਿਚ ਵਿਆਹ ਕਰਵਾਇਆ ਹੋਇਆ ਹੈ। ਸਾਰਾ ਪਰਿਵਾਰ ਕੋਲੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਹੈ ਅਤੇ ਤਲਾਕ ਦੀ ਮੰਗ ਪੂਰੀ ਨਾ ਕਰਨ ’ਤੇ ਜਾਨੋਂ ਮਾਰਨ ਲਈ ਵੀ ਉਕਸਾਉਂਦਾ ਹੈ। ਉਸਨੇ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਪੁੱਤਰ ਅਭੀਜੋਤਦੀਪ ਸਿੰਘ ਨਾਲ ਝੋਨੇ ਨੂੰ ਪਾਣੀ ਲਗਾਉਣ ਲਈ ਗਈ ਤਾਂ ਉਸਦੇ ਦਿਓਰ ਹਰਮਨਪ੍ਰੀਤ ਸਿੰਘ, ਦਰਾਣੀ ਅਮਨਦੀਪ ਕੌਰ, ਸੱਸ ਸਿਮਰਨਜੀਤ ਕੌਰ ਅਤੇ ਇਕ ਅਣਪਛਾਤੇ ਵਿਅਕਤੀ ਨੇ ਉਸਦੀ ਕੁੱਟਮਾਰ ਕੀਤੀ। ਜਦੋਂ ਉਸਦੇ ਪੁੱਤਰ ਨੇ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਫਰਾਰ ਹੋਏ। ਉਹ ਆਪਣੇ ਲੜਕੇ ਸਮੇਤ ਘਰ ਆਈ ਤਾਂ ਮੁੜ ਮੁਲਜ਼ਮ ਉਸਦੇ ਘਰ ਆ ਗਏ ਤੇ ਦੁਬਾਰਾ ਉਸਦੀ ਕੁੱਟਮਾਰ ਕਰਦਿਆਂ ਸੋਨੇ ਦੀਆਂ ਵਾਲੀਆਂ ਅਤੇ ਮੋਬਾਈਲ ਫੋਨ ਖੋਹ ਲਿਆ। ਇਲਾਜ ਲਈ ਉਸ ਨੂੰ ਸੁਰਸਿੰਘ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਉਸਨੇ ਇਹ ਵੀ ਦੱਸਿਆ ਕਿ ਸਾਰੇ ਮੁਲਜ਼ਮ ਉਸਦੇ ਪਤੀ ਸੁਖਵਿੰਦਰ ਸਿੰਘ ਦੇ ਕਹਿਣ ‘ਤੇ ਜ਼ਮੀਨ ਵਾਹੁਣ ਅਤੇ ਪਾਣੀ ਲਾਉਣ ਤੋਂ ਰੋਕਦੇ ਸਨ, ਜਿਸਦੇ ਕਰਕੇ ਉਸ ਨੂੰ ਪਾਣੀ ਲਗਾਉਣ ਜਾਣ ਸਮੇਂ ਉਸਦੀ ਕੁੱਟਮਾਰ ਕੀਤੀ। ਜਾਂਚ ਅਧਿਕਾਰੀ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਮਹਿਲਾ ਦੇ ਪਤੀ ਸੁਖਜਿੰਦਰ ਸਿੰਘ ਸਮੇਤ ਉਕਤ ਸਾਰੇ ਪਰਿਵਾਰਕ ਮੈਂਬਰਾਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਲੰਗਰ ਹਾਲ ‘ਚ ਲੱਗਾ ਮੋਬਾਈਲ ਫੋਨਾਂ ਦਾ ਲੰਗਰ, ਤਲਾਸ਼ੀ ਦੌਰਾਨ 10 ਮੋਬਾਈਲ ਫੋਨ ਤੇ 2 ਚਾਰਜਰ ਬਰਾਮਦ

Read Next

ਨਿੱਕੂ ਪਾਰਕ ‘ਚ ਬ੍ਰੇਕ ਡਾਂਸ ਝੂਲਾ ਤੇ ਕ੍ਰਿਕਟ ਬੋਲਿੰਗ ਮਸ਼ੀਨ ਚਾਲੂ, ਡੀਸੀ ਨੇ ਕਿਹਾ-ਪਾਰਕ ਦੀ ਸ਼ਾਨ ਕੀਤੀ ਜਾਵੇਗੀ ਮੁੜ ਬਹਾਲ