Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਿੱਕੂ ਪਾਰਕ ‘ਚ ਬ੍ਰੇਕ ਡਾਂਸ ਝੂਲਾ ਤੇ ਕ੍ਰਿਕਟ ਬੋਲਿੰਗ ਮਸ਼ੀਨ ਚਾਲੂ, ਡੀਸੀ ਨੇ ਕਿਹਾ-ਪਾਰਕ ਦੀ ਸ਼ਾਨ ਕੀਤੀ ਜਾਵੇਗੀ ਮੁੜ ਬਹਾਲ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਦੇ ਠੋਸ ਯਤਨਾਂ ਸਦਕਾ ਬੱਚਿਆਂ ਦੇ ਮਨਪਸੰਦ ਮਨੋਰੰਜਨ ਸਥਾਨ ਨਿੱਕੂ ਪਾਰਕ ਨੇ ਇਥੇ ਕਈ ਵਿਕਾਸ ਕਾਰਜ ਹੋਣ ਮੁਕੰਮਲ ਹੋਣ ਤੋਂ ਬਾਅਦ ਆਪਣੀ ਪੁਰਾਣੀ ਸ਼ਾਨ ਮੁੜ ਹਾਸਲ ਕਰ ਲਈ ਹੈ। ਪਾਰਕ ਵਿੱਚ ਦਰਸ਼ਕਾਂ ਵੱਲੋਂ ਲੰਮੇ ਸਮੇਂ ਤੋਂ ਉਡੀਕ ਕੀਤੇ ਜਾ ਰਹੇ ਬ੍ਰੇਕ ਡਾਂਸ ਝੂਲੇ ਅਤੇ ਕ੍ਰਿਕਟ ਬੋਲਿੰਗ ਖੇਡ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜਿਸ ਸਦਕਾ ਇੱਥੇ ਮਨੋਰੰਜਨ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸਿਆਮ ਥੋਰੀ ਨੇ ਦੱਸਿਆ ਕਿ ਦੋਵੇਂ ਨਵੀਆਂ ਸਹੂਲਤਾਂ 5 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਪਹਿਲਾਂ ਇੱਥੇ 12 ਲੱਖ ਰੁਪਏ ਦੀ ਲਾਗਤ ਨਾਲ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਪਾਰਕ ਦੀਆਂ ਕੰਧਾਂ ਉੱਤੇ ਮਨਮੋਹਕ ਤਸਵੀਰਾਂ ਪੇਂਟ ਕਰ ਕੇ ਨਿੱਕੂ ਪਾਰਕ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਗਈ ਹੈ।

ਥੋਰੀ ਨੇ ਦੱਸਿਆ ਕਿ ਪਾਰਕ ਵਿੱਚ ਵਿਸ਼ਾ ਆਧਾਰਤ ਪੇਂਟਿੰਗ ਕਰਵਾਈ ਗਈ ਹੈ, ਜੋ ਕਿ ਬੱਚਿਆਂ ਵਿੱਚ ਖਿੱਚ ਦਾ ਕੇਂਦਰ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਰੱਖ-ਰਖਾਅ ਦੀ ਘਾਟ ਕਾਰਨ ਬ੍ਰੇਕ ਡਾਂਸ ਰਾਈਡ ਬੰਦ ਪਈ ਸੀ ਜਦਕਿ ਕ੍ਰਿਕਟ ਬੋਲਿੰਗ ਮਸ਼ੀਨ ਪਾਰਕ ਵਿੱਚ ਨਵੀਂ ਸਥਾਪਿਤ ਕੀਤੀ ਗਈ ਹੈ ਅਤੇ ਦੋਵੇਂ ਹੁਣ ਕਾਰਜਸ਼ੀਲ ਹਨ।

ਸ਼ਹਿਰ ਦੇ ਬਿਲਕੁਲ ਵਿਚਕਾਰ 4.5 ਏਕੜ ਵਿੱਚ ਸਥਿਤ ਨਿੱਕੂ ਪਾਰਕ ਕੋਵਿਡ -19 ਮਹਾਂਮਾਰੀ ਕਾਰਨ ਲਗਭਗ ਇਕ ਸਾਲ ਬੰਦ ਰਹਿਣ ਕਾਰਨ ਸਾਂਭ-ਸੰਭਾਲ ਦੀ ਘਾਟ ਕਰ ਕੇ ਖਸਤਾ ਹਾਲਤ ਵਿੱਚ ਸੀ। ਡਿਪਟੀ ਕਮਿਸ਼ਨਰ ਵੱਲੋਂ ਕੁਝ ਮਹੀਨੇ ਪਹਿਲਾਂ ਪਾਰਕ ਦੀ ਹਾਲਤ ਦਾ ਜਾਇਜ਼ਾ ਲੈਣ ਉਪਰੰਤ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਸੀ। ਉਨ੍ਹਾਂ ਪਾਰਕ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪਾਰਕ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।

 

Vinkmag ad
Share Our Daily Posts

News Desk

Read Previous

ਤਲਾਕ ਦੀ ਮੰਗ ਪੂਰੀ ਨਾ ਹੋਣ ‘ਤੇ ਵਿਆਹੁਤਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ, ਦੋ ਬੱਚੇ ਹੋਣ ਦੇ ਬਾਵਜੂਦ ਕੋਈ ਖ਼ਰਚਾ ਨਹੀਂ ਭੇਜਦਾ 12 ਸਾਲਾਂ ਤੋਂ ਵਿਦੇਸ਼ ਰਹਿੰਦਾ ਪਤੀ

Read Next

ਨਸ਼ੇ ਲਈ ਪੈਸੇ ਨਾ ਮਿਲਣ ‘ਤੇ ਪੁੱਤਰ ਨੇ ਘਣ ਮਾਰ ਕੇ ਕੀਤਾ ਮਾਂ ਦਾ ਕਤਲ, ਪਿਤਾ ਨੂੰ ਕੀਤਾ ਜ਼ਖ਼ਮੀ