Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬਟਾਲੇ ਪਹੁੰਚਣ ’ਤੇ ਬਰਾਤ ਦਾ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਬਟਾਲਾ : ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਦੀ ਪੂਰਵ ਸੰਧਿਆ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਏ ਨਗਰ ਕੀਰਤਨ (ਬਰਾਤ ਰੂਪੀ) ਦਾ ਬਟਾਲਾ ਪਹੁੰਚਣ ’ਤੇ ਸੰਗਤਾਂ ਵੱਲੋਂ ਗਰਮ ਜੋਸ਼ੀ ਅਤੇ ਖਾਲਸਾਈ ਜਾਹੋ-ਜਲਾਲ ਨਾਲ ਸਵਾਗਤ ਕੀਤਾ ਗਿਆ। ਬਟਾਲਾ ਦੀ ਸਰਹੱਦ ’ਤੇ ਪਹੁੰਚਣ ’ਤੇ ਬਰਾਤ (ਨਗਰ ਕੀਰਤਨ) ਦਾ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ।

ਨਗਰ ਕੀਰਤਨ ਦਾ ਰੰਗੜ ਨੰਗਲ, ਬੂੜੇ ਨੰਗਲ, ਅੰਮੋਨੰਗਲ, ਅੱਚਲ ਸਾਹਿਬ, ਉਮਰਪੁਰਾ, ਜਲੰਧਰ ਰੋਡ ’ਤੇ ਸੰਗਤਾਂ ਨੇ ਨਿੱਘਾ ਸਵਾਗਤ ਕੀਤਾ। ਨਗਰ ਕੀਰਤਨ ਗੁਰਦੁਆਰਾ ਸਤਿਕਰਤਾਰੀਆ ਸਾਹਿਬ ਵਿਖੇ ਐਤਵਾਰ ਦੇਰ ਰਾਤ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਅਲੌਕਿਕ ਆਤਿਸ਼ਬਾਜ਼ੀ ਵੀ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਾਰਮਿਕ ਸਭਾ ਸੁਸਾਇਟੀਆਂ ਵੱਲੋਂ ਸੰਗਤਾਂ ਨੂੰ ਅੱਖਾਂ ’ਤੇ ਬਿਠਾਉਂਦਿਆਂ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੇ ਮਠਿਆਈਆਂ ਨਾਲ ਆਓ ਭਗਤ ਕੀਤੀ ਗਈ।

ਨਗਰ ਕੀਰਤਨ ਦਾ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ, ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ, ਵਿਧਾਇਕ ਬਟਾਲਾ ਲਖਬੀਰ ਸਿੰਘ ਲੋਧੀਨੰਗਲ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸਰਵਨ ਸਿੰਘ ਮਲਕਪੁਰ, ਅਸ਼ਵਨੀ ਸੇਖੜੀ ਚੇਅਰਮੈਨ ਪੰਜਾਬ ਸਿਹਤ ਕਾਰਪੋਰੇਸ਼ਨ, ਮੇਅਰ ਸੁਖਦੀਪ ਸਿੰਘ ਤੇਜਾ, ਸੁਨੀਲ ਸਰੀਨ ਸੀਨੀਅਰ ਉਪ ਮੇਅਰ, ਐੱਸਐੱਸਪੀ ਅਸ਼ਵਨੀ ਕਪੂਰ, ਕਮਿਸ਼ਨਰ ਨਗਰ ਨਿਗਮ ਬਟਾਲਾ ਜਗਵਿੰਦਰਜੀਤ ਸਿੰਘ ਗਰੇਵਾਲ, ਐੱਸਡੀਐੱਮ ਬਟਾਲਾ ਸ਼ਾਇਰੀ ਭੰਡਾਰੀ, ਐੱਸਪੀ ਤੇਜਬੀਰ ਸਿੰਘ ਹੁੰਦਲ, ਐੱਸਪੀ ਵਰਿੰਦਰਪ੍ਰੀਤ ਸਿੰਘ, ਜਥੇ. ਗੁਰਿੰਦਰਪਾਲ ਸਿੰਘ ਗੋਰਾ, ਜਥੇ. ਗੁਰਨਾਮ ਸਿੰਘ ਜੱਸਲ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਆਦਿ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ।

Vinkmag ad
Share Our Daily Posts

News Desk

Read Previous

ਸਾਰਾਗੜ੍ਹੀ ਸਾਕੇ ਮੌਕੇ ਇੰਗਲੈਂਡ ’ਚ ਲੱਗਾ ਭਾਈ ਈਸ਼ਰ ਸਿੰਘ ਦਾ ਬੁੱਤ

Read Next

ਮੋਗਾ ਦੇ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ