Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹੈ ਨਸ਼ਾ, ਮੂੰਹ ‘ਤੇ ਲਾਚਾਰੀ ਤੇ ਪੈਰਾਂ ‘ਚ ਜੰਜ਼ੀਰ

ਸਮਰਾਲਾ : ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 100 ਦਿਨਾਂ ’ਚ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਨਸ਼ੇ ਦੀ ਲਤ ਦੇ ਸ਼ਿਕਾਰ ਨੌਜਵਾਨਾਂ ਦੇ ਹਾਲਾਤ ਦੇਖ ਕੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਇਸ ਤੋਂ ਇਹ ਸਹਿਜੇ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਅੱਜ ਵੀ ਪੰਜਾਬ ਦੀ ਜਵਾਨੀ ਨਸ਼ੇ ’ਚ ਬਰਬਾਦ ਹੋ ਰਹੀ ਹੈ। ਅਜਿਹਾ ਹੀ ਗੰਭੀਰ ਮਾਮਲਾ ਸਮਰਾਲਾ ਦੇ ਨੇੜਲੇ ਪਿੰਡ ਸਿਆਲਾ ’ਚ ਸਾਹਮਣੇ ਆਇਆ ਹੈ। ਇਥੇ 28 ਸਾਲਾ ਨੌਜਵਾਨ ਭਾਗ ਸਿੰਘ ਨੇ ਨਸ਼ਾ ਨਾ ਮਿਲਣ ਕਾਰਨ ਆਪਣਾ ਮਾਨਸਿਕ ਸੰਤੁਲਨ ਗੁਆ ਦਿੱਤਾ, ਜੋ ਪਿੰਡ ਦੇ ਲੋਕਾਂ ਨੂੰ ਤੰਗ ਕਰਨ ਲੱਗ ਪਿਆ। ਇਸ ਤੋਂ ਪਰੇਸ਼ਾਨ ਪਰਿਵਾਰ ਨੇ ਉਸ ਨੂੰ ਦਰੱਖ਼ਤ ਨਾਲ ਬੰਨ੍ਹ ਦਿੱਤਾ। ਜਾਣਕਾਰੀ ਮਿਲਣ ’ਤੇ ਪ੍ਰਸ਼ਾਸਨ ਹਰਕਤ ’ਚ ਆਇਆ। ਸਿਹਤ ਵਿਭਾਗ ਦੀ ਟੀਮ, ਪ੍ਰਸ਼ਾਸਨਕ ਅਧਿਕਾਰੀ ਤੇ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਸਰਕਾਰੀ ਖ਼ਰਚ ’ਤੇ ਉਸ ਦਾ ਇਲਾਜ ਕਰਵਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਭਾਗ ਸਿੰਘ ਨੂੰ ਕੁਝ ਸਾਲ ਪਹਿਲਾਂ ਉਸ ਦੇ ਨਸ਼ੇੜੀ ਸਾਥੀਆਂ ਤੋਂ ਨਸ਼ੇ ਦੀ ਲਤ ਲੱਗ ਗਈ। ਹਾਲਤ ਇਹ ਹੋ ਗਈ ਕਿ ਉਸ ਦਾ ਨਸ਼ੇ ਤੋਂ ਬਿਨਾਂ ਰਹਿਣਾ ਮੁਸ਼ਕਿਲ ਹੋ ਗਿਆ। ਨਸ਼ੇ ਲਈ ਉਹ ਘਰ ਦਾ ਸਾਮਾਨ ਚੋਰੀ ਕਰਨ ਲੱਗ ਪਿਆ। ਉਹ ਪਿੰਡ ’ਚ ਹੰਗਾਮਾ ਕਰਨ ਲੱਗ ਪਿਆ ਤੇ ਹੌਲੀ-ਹੌਲੀ ਉਸ ਦਾ ਦਿਮਾਗੀ ਸੰਤੁਲਨ ਵਿਗੜ ਗਿਆ। ਮਾਨਸਿਕ ਸੰਤੁਲਨ ਗੁਆਉਣ ਕਾਰਨ ਪਿਛਲੇ ਕੁਝ ਮਹੀਨਿਆਂ ਤੋਂ ਭਾਗ ਸਿੰਘ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਪੈਰਾਂ ’ਚ ਜੰਜੀਰ ਪਾ ਕੇ ਘਰ ’ਚ ਹੀ ਦਰੱਖ਼ਤ ਨਾਲ ਬੰਨ੍ਹਿਆ ਹੋਇਆ ਸੀ।

ਭਾਗ ਸਿੰਘ ਦੀ ਮਾਂ ਚਰਨਜੀਤ ਕੌਰ ਦਾ ਕਹਿਣਾ ਹੈ ਕਿ ਜੇਕਰ ਉਸ ਨੂੰ ਨਹੀਂ ਬੰਨ੍ਹਦੇ ਤਾਂ ਉਹ ਪਿੰਡ ’ਚ ਹੰਗਾਮਾ ਕਰਦਾ ਸੀ। ਲੋਕਾਂ ਨਾਲ ਝਗੜਾ ਕਰਦਾ ਸੀ। ਇਸ ਲਈ ਉਸ ਨੂੰ ਬੰਨ੍ਹਣਾ ਪਿਆ। ਮਾਂ ਨੇ ਦੱਸਿਆ ਕਿ ਉਸ ਦਾ ਪੁੱਤ ਪਲੰਬਰ ਦਾ ਕੰਮ ਕਰਦਾ ਸੀ। ਨਸ਼ੇ ਦਾ ਆਦੀ ਹੋਣ ਤੋਂ ਬਾਅਦ ਉਸ ਦਾ ਕੰਮਕਾਜ ਠੱਪ ਹੋ ਗਿਆ। ਭਾਗ ਸਿੰਘ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ। ਅੱਜ ਵੀ ਸਿਰਫ਼ ਦੋ ਸਮੇਂ ਦੀ ਰੋਟੀ ਹੀ ਨਸੀਬ ਹੁੰਦੀ ਹੈ।

ਭਾਗ ਸਿੰਘ ਨੂੰ ਸਮਰਾਲਾ ਦੇ ਸਿਵਲ ਹਸਪਤਾਲ ’ਚ ਨਸ਼ਾ ਮੁਕਤੀ ਕੇਂਦਰ ’ਚ ਦਾਖ਼ਲ ਕਰਵਾਇਆ ਗਿਆ। ਉਸ ਦੀ ਮਾਂ ਚਰਨਜੀਤ ਕੌਰ ਦਾ ਕਹਿਣਾ ਹੈ ਕਿ ਹੁਣ ਉਸ ਦੀ ਚਿੰਤਾ ਕੁਝ ਘਟੀ ਹੈ। ਉਸ ਦੇ ਪੁੱਤ ਜਾ ਇਲਾਜ ਸਰਕਾਰੀ ਖ਼ਰਚ ’ਤੇ ਹੋ ਰਿਹਾ ਹੈ। ਉਸ ਨੂੰ ਉਮੀਦ ਹੈ ਕਿ ਉਸ ਦਾ ਪੁੱਤ ਠੀਕ ਹੋ ਜਾਵੇਗਾ। ਸਮਰਾਲਾ ਸਿਵਲ ਹਸਪਤਾਲ ਦੇ ਐੱਸਐੱਮਓ ਡਾ. ਤਾਰਕਜੋਤ ਸਿੰਘ ਦਾ ਕਹਿਣਾ ਹੈ ਕਿ ਭਾਗ ਸਿੰਘ ਦਾ ਇਲਾਜ ਸਰਕਾਰੀ ਖ਼ਰਚ ’ਤੇ ਹੋਵੇਗਾ।

ਪਿੰਡਾਂ ਦੇ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਕੋਹੜ ਨੂੰ ਸਮਾਜ ’ਚੋਂ ਖ਼ਤਮ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

Vinkmag ad
Share Our Daily Posts

News Desk

Read Previous

ਮੋਗਾ ਦੇ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਖੇਡ ਜਗਤ ‘ਚ ਸੋਗ ਦੀ ਲਹਿਰ

Read Next

ਥਾਣੇਦਾਰ ਦੀ ਕੁੱਟਮਾਰ ਕਾਰਨ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਦੀ ਮੌਤ, ਪਰਿਵਾਰ ਵਾਲਿਆਂ ਨੇ ਲਾਇਆ ਧਰਨਾ