Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਥਾਣੇਦਾਰ ਦੀ ਕੁੱਟਮਾਰ ਕਾਰਨ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਦੀ ਮੌਤ, ਪਰਿਵਾਰ ਵਾਲਿਆਂ ਨੇ ਲਾਇਆ ਧਰਨਾ

ਜਲੰਧਰ : ਦੀਵਾਨ ਨਗਰ, ਗੜ੍ਹਾ ਵਿਚ ਸ਼ਨਿਚਰਵਾਰ ਰਾਤ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਨਾਲ ਗੁਆਂਢੀ ਥਾਣੇਦਾਰ ਵੱਲੋਂ ਗੱਡੀ ਲਾਉਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਕੁੱਟਮਾਰ ਕੀਤੀ ਗਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਥਾਣੇਦਾਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਗੜ੍ਹਾ ਚੌਕ ਵਿਚ ਧਰਨਾ ਲਾਇਆ, ਜਿਸ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਜਾਣਕਾਰੀ ਅਨੁਸਾਰ ਪੱਕਾ ਬਾਗ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਅਸ਼ਵਨੀ ਕੁਮਾਰ ਵਾਸੀ ਦੀਵਾਨ ਨਗਰ ਦਾ ਸ਼ਨਿੱਚਰਵਾਰ ਰਾਤ ਉਸ ਦੇ ਗੁਆਂਢ ਵਿਚ ਰਹਿੰਦੇ ਥਾਣੇਦਾਰ ਨਾਲ ਗਲੀ ਵਿਚ ਗੱਡੀ ਲਾਉਣ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਤੋਂ ਬਾਅਦ ਥਾਣੇਦਾਰ ਨੇ ਅਸ਼ਵਨੀ ਕੁਮਾਰ ਨਾਲ ਕੁੱਟਮਾਰ ਕੀਤੀ ਤਾਂ ਅਸ਼ਵਨੀ ਮੂੰਹ ਦੇ ਭਾਰ ਡਿੱਗ ਪਿਆ ਤੇ ਜ਼ਖਮੀ ਹੋ ਗਿਆ। ਜ਼ਖ਼ਮੀ ਹਾਲਤ ਵਿਚ ਪਰਿਵਾਰ ਵਾਲੇ ਉਸ ਨੂੰ ਨਿੱਜੀ ਹਸਪਤਾਲ ਲੈ ਗਏ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਰਿਵਾਰ ਵਾਲਿਆਂ ਨੇ ਇਸ ਦੀ ਸ਼ਿਕਾਇਤ ਥਾਣਾ ਨੰ. ਸੱਤ ਦੀ ਪੁਲਿਸ ਨੂੰ ਕੀਤੀ ਪਰ ਪੁਲਿਸ ਵੱਲੋਂ ਥਾਣੇਦਾਰ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ’ਤੇ ਪਰਿਵਾਰ ਵਾਲਿਆਂ ਨੇ ਗੜ੍ਹਾ ਚੌਕ ਵਿਚ ਧਰਨਾ ਲਾ ਦਿੱਤਾ ਅਤੇ ਮੁਲਜ਼ਮ ਥਾਣੇਦਾਰ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਧਰਨੇ ਦੀ ਸੂਚਨਾ ਮਿਲਦਿਆਂ ਹੀ ਡੀਸੀਪੀ ਲਾਅ ਐਂਡ ਆਰਡਰ ਜਗਮੋਹਨ ਸਿੰਘ ਮੌਕੇ ’ਤੇ ਪਹੁੰਚੇ ਤੇ ਪਰਿਵਾਰ ਵਾਲਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਡੀਸੀਪੀ ਨੂੰ ਦੱਸਿਆ ਕਿ ਜਦ ਇਹ ਘਟਨਾ ਵਾਪਰੀ ਤਾਂ ਉਨ੍ਹਾਂ ਦੀ ਨਾਬਾਲਿਗ ਧੀ ਮੌਕੇ ’ਤੇ ਮੌਜੂਦ ਸੀ, ਜੋ ਕਿ ਆਪਣੀ ਸੁੱਧ ਬੁੱਧ ਖੋ ਬੈਠੀ ਸੀ। ਅੱਜ ਜਦ ਉਸ ਨੂੰ ਹੋਸ਼ ਆਇਆ ਤਾਂ ਉਸ ਨੇ ਦੱਸਿਆ ਕਿ ਜਦ ਥਾਣੇਦਾਰ ਨੇ ਕੁੱਟਮਾਰ ਕੀਤੀ ਤਾਂ ਉਸ ਨੇ ਸਭ ਦੇਖ ਲਿਆ ਸੀ ਜਿਸ ਤੋਂ ਬਾਅਦ ਥਾਣੇਦਾਰ ਨੇ ਉਸ ਨੂੰ ਵੀ ਕਮਰੇ ਵਿਚ ਡੱਕ ਦਿੱਤਾ ਸੀ। ਥਾਣੇਦਾਰ ਵੱਲੋਂ ਮੂੰਹ ਦਬਾਉਣ ਕਾਰਨ ਉਹ ਬੇਹੋਸ਼ ਹੋ ਗਈ ਸੀ। ਡੀਸੀਪੀ ਜਗਮੋਹਨ ਸਿੰਘ ਨੇ ਪਰਿਵਾਰ ਵਾਲਿਆਂ ਨੂੰ ਭਰੋਸਾ ਦਿਵਾਇਆ ਕਿ ਉਹ ਮਾਮਲੇ ਦੀ ਜਾਂਚ ਕਰਨਗੇ। ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰ ਰਿਹੈ ਨਸ਼ਾ, ਮੂੰਹ ‘ਤੇ ਲਾਚਾਰੀ ਤੇ ਪੈਰਾਂ ‘ਚ ਜੰਜ਼ੀਰ

Read Next

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ : ਸ਼ਰਾਰਤੀ ਅਨਸਰ ਨੇ ਬੀੜੀ ਪੀ ਕੇ ਰਾਗੀ ਸਿੰਘਾਂ ਵੱਲ ਸੁੱਟੀ,ਸੰਗਤਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ,ਪਰਚਾ ਦਰਜ