Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ : ਸ਼ਰਾਰਤੀ ਅਨਸਰ ਨੇ ਬੀੜੀ ਪੀ ਕੇ ਰਾਗੀ ਸਿੰਘਾਂ ਵੱਲ ਸੁੱਟੀ,ਸੰਗਤਾਂ ਨੇ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ,ਪਰਚਾ ਦਰਜ

ਆਨੰਦਪੁਰ ਸਾਹਿਬ : ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਸਵੇਰੇ ਕਿਸੇ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਬੀੜੀ ਪੀਣ ਦੀ ਮਾੜੀ ਘਟਨਾ ਵਾਪਰੀ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਮੈਨੇਜਮੈਂਟ ਵਿਚਕਾਰ ਬੰਦ ਕਮਰਾ ਮੀਟਿੰਗ ਚੱਲ ਰਹੀ ਹੈ।

ਇਸ ਸਬੰਧੀ ਜਿਥੇ ਸਿੱਖ ਸੰਗਤਾਂ ਵਿਚ ਗੁੱਸੇ ਦੀ ਲਹਿਰ ਹੈ ਉਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਮੈਨੇਜਰ ਮਲਕੀਤ ਸਿੰਘ ਐਡੀਸ਼ਨਲ ਮੈਨੇਜਰ ਹਰਦੇਵ ਸਿੰਘ ਐਡਵੋਕੇਟ ਅਤੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਵਿਚਕਾਰ ਲੰਮਾ ਸਮਾਂ ਬੰਦ ਕਮਰਾ ਮੀਟਿੰਗ ਹੋਈ। ਜਿਸ ਤੋਂ ਬਾਅਦ ਗੱਲਬਾਤ ਕਰਦਿਆਂ ਐੱਸਐੱਸਪੀ ਰੂਪਨਗਰ ਨੇ ਦੱਸਿਆ ਕਿ ਸਬੰਧਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੰਦਭਾਗੀ ਘਟਨਾ ਤੇ ਅਫਸੋਸ ਪ੍ਰਗਟਾਉਂਦਿਆਂ ਕਿਹਾ ਕਿ ਪੁਲਿਸ ਵੱਲੋਂ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੂਜੇ ਪਾਸੇ ਸਿੱਖ ਸੰਗਤਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਵਿਖੇ ਇਕੱਤਰ ਹੋਣੀਆਂ ਸ਼ੁਰੂ ਹੋ ਗਈਆਂ ਤੇ ਇਸ ਘਟਨਾ ਤੇ ਸਖਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

 

Vinkmag ad
Share Our Daily Posts

News Desk

Read Previous

ਥਾਣੇਦਾਰ ਦੀ ਕੁੱਟਮਾਰ ਕਾਰਨ ਕੋਆਪ੍ਰੇਟਿਵ ਸੁਸਾਇਟੀ ਦੇ ਸਕੱਤਰ ਦੀ ਮੌਤ, ਪਰਿਵਾਰ ਵਾਲਿਆਂ ਨੇ ਲਾਇਆ ਧਰਨਾ

Read Next

ਦਾਜ ਲਈ ਸਹੁਰਾ ਪਰਿਵਾਰ ਤੋਂ ਤੰਗ ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਦਿੱਤੀ ਜਾਨ, ਪਤੀ, ਸਹੁਰਾ ਤੇ ਨਨਾਣ ਵਿਰੁੱਧ ਕੇਸ