Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

27 ਸਤੰਬਰ ਦੇ ਭਾਰਤ ਬੰਦ ਦੀ ਹਮਾਇਤ ਕਰਦਿਆਂ ਕਾਮਰੇਡ ਅਜਮੇਰ ਨੇ ਕਿਹਾ- ਕੈਪਟਨ ਅਮਰਿੰਦਰ ਮੋਦੀ-ਸ਼ਾਹ ਜੋੜੀ ਦੀ ਬੋਲੀ ਬੋਲ ਰਿਹੈ

ਚੰਡੀਗੜ੍ਹ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ’ਚ ਚੱਲ ਰਹੇ ਕਿਸਾਨ ਧਰਨਿਆਂ ਸਬੰਧੀ ਆਪਣੇ ਭਾਸ਼ਣ ’ਚ ਇਹਨਾਂ ਧਰਨਿਆਂ ਨੂੰ ਪੰਜਾਬ ਦੇ ਵਿਕਾਸ ਲਈ ਰੁਕਾਵਟ ਦੱਸੇ ਜਾਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਪੰਜਾਬ ’ਚ ਕਾਂਗਰਸ ਦੇ ਸਾਢੇ ਚਾਰ ਸਾਲ ਦਾ ਰਾਜ ਵਿਕਾਸ ਦਾ ਮੂੰਹ ਚਿੜਾਉਦਾ ਹੈ।

ਪਾਰਟੀ ਵਲੋਂ ਸੂਬਾ ਆਗੂ ਕਾਮਰੇਡ ਅਜਮੇਰ ਸਿੰਘ ਨੇ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਕੈਪਟਨ ਦਾ ਇਹ ਕਹਿਣਾ ਹੋਰ ਵੀ ਨਿੰਦਣਯੋਗ ਹੈ ਕਿ ਪੰਜਾਬ ਸਰਕਾਰ ਕਾਰਨ ਹੀ ਪੰਜਾਬ ਦੇ ਕਿਸਾਨ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰਾਂ ’ਤੇ ਪਹੁੰਚੇ ਹਨ। ਮੁੱਖ ਮੰਤਰੀ ਭੁੱਲ ਰਹੇ ਹਨ ਕਿ ਭਾਜਪਾ ਦੀ ਹਰਿਆਣਾ ਸਰਕਾਰ ਵੱਲੋਂ ਥਾਂ-ਥਾਂ ਲਾਏ ਬੈਰੀਕੇਡ ਤੋੜ ਕੇ, ਡੂੰਘੇ-ਡੂੰਘੇ ਖੱਡੇ ਪੁੱਟ ਕੇ ਖੜੀਆਂ ਕੀਤੀਆਂ ਰੁਕਾਵਟਾਂ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦਾ ਸਾਹਮਣਾ ਕਰਦੇ ਹੋਏ ਅਤੇ ਪੁਲੀਸ ਤਸ਼ੱਦਦ ਦਾ ਵਿਰੋਧ ਕਰਦੇ ਹੋਏ ਕਿਸਾਨ ਦਿੱਲੀ ਬਾਰਡਰਾਂ ’ਤੇ ਪਹੁੰਚੇ ਸਨ। ਕਿਸਾਨਾਂ ਦੀ ਆਪਣੇ ਨਿਸ਼ਾਨੇ ਪ੍ਰਤੀ ਸਪੱਸ਼ਟਤਾ, ਏਕਤਾ, ਦਿ੍ਰੜ ਇਰਾਦੇ ਅਤੇ ਹੌਸਲਾ ਸਭ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਦਿੱਲੀ ਪਹੁੰਚੇ ਸਨ। ਉਹ ਕਿਸੇ ਦੀ ਦਇਆ ਜਾਂ ਰਹਿਮ ਕਰਕੇ ਨਹੀਂ। ਕੈਪਟਨ ਦਾ ਧਰਨੇ ਖਤਮ ਕਰਨ ਦੀ ਅਪੀਲ ਨੇ ਕਾਂਗਰਸ ਦੇ ਕਿਸਾਨ ਹਿਤੈਸ਼ੀ ਹੋਣ ਦਾ ਹੀਜ-ਪਿਆਜ ਸਾਹਮਣੇ ਲੈ ਆਂਦਾ ਹੈ। ਇਉ ਕਰਕੇ ਉਹ ਮੋਦੀ-ਸ਼ਾਹ ਦੀ ਬੋਲੀ ਬੋਲ ਰਹੇ ਹਨ। ਪਾਰਟੀ ਆਗੂ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਰਪੂਰ ਅਤੇ ਸਰਗਰਮ ਸਹਿਯੋਗ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ, ਖਾਸ ਕਰਕੇ ਕਿਸਾਨਾਂ ਨੂੰ ਦਿੱਲੀ ’ਚ ਚੱਲ ਰਹੇ ਮੋਰਚਿਆਂ ਵੱਲ ਵੱਡੀ ਗਿਣਤੀ ’ਚ ਚਾਲੇ ਪਾਉਣ ਦਾ ਸੱਦਾ ਵੀ ਦਿੱਤਾ।

 

Vinkmag ad
Share Our Daily Posts

News Desk

Read Previous

ਜਲ੍ਹਿਆਂਵਾਲਾ ਬਾਗ਼ ਦੇ ਹੋਏ ਸੁੰਦਰੀਕਰਨ ’ਤੇ ਪ੍ਰੋ. ਚਾਵਲਾ ਨੇ ਚੁੱਕੇ ਸਵਾਲ,ਕਿਹਾ-ਸ਼ਹੀਦੀ ਖੂਹ ਨੂੰ ਸ਼ੀਸ਼ੇ ਨਾਲ ਢੱਕ ਕੇ ਬਣਾ ’ਤਾ ਡੱਬਾ, ਜਿੱਥੋਂ ਜਨਰਲ ਡਾਇਰ ਦਾਖ਼ਲ ਹੋਇਆ, ਉਸ ਦੀ ਹੋਂਦ ਹੀ ਕਰ ਦਿੱਤੀ ਖ਼ਤਮ

Read Next

ਅੰਮ੍ਰਿਤਸਰ ’ਚ ਮੰਤਰੀ ਸੋਨੀ ਦੀ ਕੋਠੀ ਕੋਲ ਵੱਡੀ ਵਾਰਦਾਤ, ਕਰਿਆਨਾ ਕਾਰੋਬਾਰੀ ’ਤੇ ਪਿਸਤੌਲ ਤਾਣ ਕੇ ਲੁੱਟੇ 30 ਹਜ਼ਾਰ