Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਅੰਮ੍ਰਿਤਸਰ ’ਚ ਮੰਤਰੀ ਸੋਨੀ ਦੀ ਕੋਠੀ ਕੋਲ ਵੱਡੀ ਵਾਰਦਾਤ, ਕਰਿਆਨਾ ਕਾਰੋਬਾਰੀ ’ਤੇ ਪਿਸਤੌਲ ਤਾਣ ਕੇ ਲੁੱਟੇ 30 ਹਜ਼ਾਰ

ਅੰਮ੍ਰਿਤਸਰ : ਕੈਬਨਿਟ ਮੰਤਰੀ ਓਪੀ ਸੋਨੀ ਦੀ ਕੋਠੀ ਤੋਂ ਕੁਝ ਹੀ ਦੂਰੀ ’ਤੇ ਬਾਈਕ ਸਵਾਰ ਦੋ ਲੁਟੇਰਿਆਂ ਨੇ ਹਰਿਆਣਾ ਕਾਰੋਬਾਰੀ ਨੂੰ ਬੰਧਕ ਬਣਾ ਕੇ ਉਸ ਕੋਲੋਂ 30 ਹਜ਼ਾਰ ਰੁਪਏ ਲੁੱਟ ਲਏ। ਫਰਾਰ ਹੁੰਦੇ ਸਮੇਂ ਬਾਈਕ ਸਵਾਰ ਲੁਟੇਰੇ ਕਾਰੋਬਾਰੀ ਤੋਂ ਪੰਜ ਹਜ਼ਾਰ ਰੁਪਏ ਦੇ ਦੋ ਮੋਬਾਈਲ ਫੋਨ ਵੀ ਲੈ ਗਏ। ਘਟਨਾ ਬਾਰੇ ਪਤਾ ਚੱਲਦੇ ਹੀ ਏਸੀਪੀ ਸਰਵਜੀਤ ਸਿੰਘ ਬਾਜਵਾ ਅਤੇ ਇੰਸਪੈਕਟਰ ਸ਼ਿਵ ਦਰਸ਼ਨ ਘਟਨਾ ਸਥਾਨ ’ਤੇ ਪਹੁੰਚ ਗਏ।

ਰਾਣੀ ਦਾ ਬਾਗ ਵਾਸੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਕੋਠੀ ਤੋਂ ਕੁਝ ਹੀ ਦੂਰੀ ’ਤੇ ਕਰਿਆਨੇ ਦਾ ਕਾਰੋਬਾਰ ਹੈ। ਮੰਗਲਵਾਰ ਦੀ ਸਵੇਰ ਉਨ੍ਹਾਂ ਨੇ ਆਪਣਾ ਸ਼ਟਰ ਖੋਲ੍ਹਿਆ ਅਤੇ ਗਾਹਕਾਂ ਨੂੰ ਰਾਸ਼ਨ ਦੇਣ ਲੱਗੇ। ਇਸ ਦੌਰਾਨ ਬਾਈਕ ’ਤੇ ਸਵਾਰ ਦੋ ਨੌਜਵਾਨ ਉਨ੍ਹਾਂ ਦੇ ਸਟੋਰ ’ਤੇ ਆਏ। ਦੋਵਾਂ ਦੇ ਚਿਹਰੇ ਮਾਸਕ ਨਾਲ ਕਵਰ ਸੀ। ਦੇਖਦੇ ਹੀ ਦੇਖਦੇ ਇਕ ਨੌਜਵਾਨ ਨੇ ਆਪਣੇ ਢੰਗ ਨਾਲ ਪਿਸਤੌਲ ਕੱਢ ਕੇ ਉਸਦੀ ਪੁੜਪੁੜੀ ’ਤੇ ਰੱਖ ਦਿੱਤੀ। ਦੂਸਰੇ ਦੋਸ਼ੀ ਨੇ ਉਸਦੇ ਗੱਲੇ ’ਚ ਹੱਥ ਪਾਇਆ। ਫਿਰ, ਪਿਸਤੌਲ ਧਰ ਕੇ ਤੇਜ਼ੀ ਨਾਲ ਉਸਦੇ ਗੱਲੇ ’ਚੋਂ 30 ਹਜ਼ਾਰ ਰੁਪਏ ਲੁੱਟ ਲਏ। ਦੋਸ਼ੀਆਂ ਨੇ ਉਸਨੂੰ ਜਾਨ ਤੋਂ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਅਤੇ ਕਾਊਂਟਰ ’ਤੇ ਰੱਖੇ ਉਸਦੇ ਪੰਜ ਹਜ਼ਾਰ ਰੁਪਏ ਦੇ ਦੋ ਮੋਬਾਈਲ ਲੈ ਕੇ ਆਪਣੀ ਬਾਈਕ ਲੈ ਕੇ ਫਰਾਰ ਹੋ ਗਏ।

ਏਸੀਪੀ ਸਰਵਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਘਟਨਾ ਸਥਾਨ ਅਤੇ ਉਸਦੇ ਆਸਪਾਸ ਲੱਗੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਕਾਰੋਬਾਰੀ ਨੇ ਆਪਣੇ ਸਟੋਰ ’ਤੇ ਸੀਸੀਟੀਵੀ ਕੈਮਰੇ ਨਹੀਂ ਲਗਵਾਏ। ਪੁਲਿਸ ਨੂੰ ਸ਼ੱਕ ਹੈ ਕਿ ਵਾਰਦਾਤ ਕਿਸੇ ਜਾਣਕਾਰ ਦੁਆਰਾ ਕੀਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਸੀਸੀਟੀਵੀ ਫੁਟੇਜ ਖੰਗਾਲਣੀ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤਕ ਲੁਟੇਰਿਆਂ ਦਾ ਪਤਾ ਨਹੀਂ ਲੱਗ ਸਕਿਆ ਹੈ।

Vinkmag ad
Share Our Daily Posts

News Desk

Read Previous

27 ਸਤੰਬਰ ਦੇ ਭਾਰਤ ਬੰਦ ਦੀ ਹਮਾਇਤ ਕਰਦਿਆਂ ਕਾਮਰੇਡ ਅਜਮੇਰ ਨੇ ਕਿਹਾ- ਕੈਪਟਨ ਅਮਰਿੰਦਰ ਮੋਦੀ-ਸ਼ਾਹ ਜੋੜੀ ਦੀ ਬੋਲੀ ਬੋਲ ਰਿਹੈ

Read Next

ਹਵਾਈ ਫਾਇਰ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਪੰਚਾਇਤ ਮੈਂਬਰ ’ਤੇ ਹਮਲਾ, ਅੱਧਾ ਦਰਜਨ ਲੋਕਾਂ ’ਤੇ ਕੇਸ ਦਰਜ