Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਹਵਾਈ ਫਾਇਰ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਪੰਚਾਇਤ ਮੈਂਬਰ ’ਤੇ ਹਮਲਾ, ਅੱਧਾ ਦਰਜਨ ਲੋਕਾਂ ’ਤੇ ਕੇਸ ਦਰਜ

ਤਰਨਤਾਰਨ : ਪਿੰਡ ਕੰਗ ਵਿਖੇ ਮੌਜੂਦਾ ਪੰਚਾਇਤ ਮੈਂਬਰ ‘ਤੇ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਗੋਲੀਆਂ ਵੀ ਚਲਾਈਆਂ। ਪੁਲਿਸ ਨੇ ਉਸਦੀ ਸ਼ਿਕਾਇਤ ’ਤੇ ਅੱਧਾ ਦਰਜਨ ਲੋਕਾਂ ਖ਼ਿਲਾਫ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਦੋਂਕਿ ਜ਼ਖਮੀ ਨੂੰ ਖਡੂਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਦਿਲਬਾਗ ਸਿੰਘ ਪੁੱਤਰ ਮਹਿੰਦਰ ਸਿੰਘ ਮੈਂਬਰ ਪੰਚਾਇਤ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਰਾਤ ਕਰੀਬ ਸਾਢੇ ਦਸ ਵਜੇ ਦਲਜੀਤ ਸਿੰਘ ਪੁੱਤਰ ਕੁੰਨਣ ਸਿੰਘ ਉਨ੍ਹਾਂ ਦੀ ਗਲੀ ਵਿਚ ਆਇਆ ਅਤੇ ਕਹਿੰਦਾ ਕਿ ਹਰਭੇਜ ਸਿੰਘ ਉਰਫ ਭੇਜਾ ਨੇ ਉਸਦੇ ਟੋਕੇ ਵਾਲੀ ਮੋਟਰ ਚੋਰੀ ਕੀਤੀ ਹੈ। ਇਸੇ ਗੱਲ ਨੂੰ ਲੈ ਕੇ ਗਲੀ ਵਿਚ ਰੌਲਾ-ਰੱਪਾ ਪੈ ਗਿਆ ਅਤੇ ਕੁਝ ਮਿੰਟਾਂ ਬਾਅਦ ਦਲਜੀਤ ਸਿੰਘ ਦਾ ਭਤੀਜਾ ਗੁਰਮੀਤ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਹਰਜੀਤ ਸਿੰਘ, ਜੋਬਨ ਸਿੰਘ ਪੁੱਤਰ ਸੁਖਚੈਨ ਸਿੰਘ, ਕਾਲੂ ਪੁੱਤਰ ਜੋਗਾ ਸਿੰਘ ਅਤੇ ਕਾਲੀ ਪੁੱਤਰ ਤਾਰਾ ਸਿੰਘ ਤੇਜ਼ਧਾਰ ਹਥਿਆਰਾਂ ਤੇ ਪਿਸਤੌਲਾਂ ਨਾਲ ਲੈੱਸ ਹੋ ਕੇ ਆ ਗਏ। ਉਸਨੇ ਦੱਸਿਆ ਕਿ ਉਕਤ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਕੰਨ ’ਤੇ ਵਾਰ ਕੀਤਾ ਜਦੋਂਕਿ 4-5 ਗੋਲੀਆਂ ਹਵਾ ਵਿਚ ਵੀ ਚਲਾਈਆਂ। ਮੌਕੇ ’ਤੇ ਪਹੁੰਚੇ ਚੌਕੀ ਕੰਗ ਦੇ ਏਐੱਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿਚ ਦੱਸੇ ਸਾਰੇ ਲੋਕਾਂ ਨੂੰ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ’ਚ ਮੰਤਰੀ ਸੋਨੀ ਦੀ ਕੋਠੀ ਕੋਲ ਵੱਡੀ ਵਾਰਦਾਤ, ਕਰਿਆਨਾ ਕਾਰੋਬਾਰੀ ’ਤੇ ਪਿਸਤੌਲ ਤਾਣ ਕੇ ਲੁੱਟੇ 30 ਹਜ਼ਾਰ

Read Next

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਰਵਿਸ ਸੈਂਟਰ ਦੀ ਕੀਤੀ ਭੰਨਤੋੜ, ਬਚਾਅ ਲਈ ਲਾਇਸੈਂਸੀ ਰਿਵਾਲਵਰ ਨਾਲ ਕੀਤੇ ਫਾਇਰ