Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਸਰਵਿਸ ਸੈਂਟਰ ਦੀ ਕੀਤੀ ਭੰਨਤੋੜ, ਬਚਾਅ ਲਈ ਲਾਇਸੈਂਸੀ ਰਿਵਾਲਵਰ ਨਾਲ ਕੀਤੇ ਫਾਇਰ

ਕਪੂਰਥਲਾ : ਕਪੂਰਥਲਾ ਵਿੱਚ ਪੈਸਿਆਂ ਦੇ ਲੈਣ-ਦੇਣ ਦੇ ਚੱਲਦਿਆਂ ਦੋ ਵਿਅਕਤੀਆਂ ‘ਚ ਹੋਏ ਝਗੜੇ ਦੌਰਾਨ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਾਮਾ ਮਸਜਿਦ ਕੰਪਲੈਕਸ ਨੇੜੇ ਸੈਮਸੰਗ ਸਰਵਿਸ ਸੈਂਟਰ ਦੇ ਮਾਲਕ ਅਤੇ ਇੱਕ ਇਕ ਹੋਰ ਵਿਅਕਤੀ ‘ਚ ਹੋਏ ਝਗੜੇ ਦੌਰਾਨ ਸੈਂਟਰ ਦੇ ਮਾਲਕ ਨੇ ਆਪਣੇ ਬਚਾਅ ਵਿੱਚ ਫਾਇਰਿੰਗ ਕੀਤੀ, ਜਿਸ ‘ਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਉੱਤੇ ਪਹੁੰਚੇ ਡੀਐਸਪੀ ਸ਼ਾਹਬਾਜ ਸਿੰਘ ਨੇ ਆਪਣੀ ਟੀਮ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਕਪੂਰਥਲਾ ਦੇ ਸੈਮਸੰਗ ਸਰਵਿਸ ਸੈਂਟਰ ਦੇ ਮਾਲਕ ਮਨਜੀਤ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੁਧਿਆਣਾ ਵਾਸੀ ਪ੍ਰਿੰਸ ਗਰੋਵਰ ਨੇ ਉਸ ਕੋਲੋਂ ਲਗਪਗ ਸਾਢੇ ਅੱਠ ਲੱਖ ਰੁਪਏ ਲੈਣੇ ਹਨ, ਜਿਸਦੇ ਚੱਲਦਿਆਂ ਉਹ ਅੱਜ ਮੰਗਲਵਾਰ ਦੁਪਹਿਰ ਹਿਸਾਬ ਕਰਨ ਲਈ ਆਪਣੇ ਸਾਥੀਆਂ ਸਮੇਤ ਉਸਦੇ ਸਰਵਿਸ ਸੈਂਟਰ ਆਇਆ ਤੇ ਵਰਕਸ਼ਾਪ ‘ਚ ਵੜਕੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੌਰਾਨ ਉਸਦੇ ਟੈਕਨੀਸ਼ੀਅਨ ਨੂੰ ਵੀ ਜਖ਼ਮੀ ਕਰ ਦਿੱਤਾ ਤੇ ਕੁਝ ਮੋਬਾਈਲ ਫੋਨ ਵੀ ਤੋੜ ਦਿੱਤੇ।

ਇਸ ਤੋਂ ਬਾਅਦ ਉਸਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਉਸਦੇ ਪੈਰਾਂ ‘ਚ 4 ਫਾਇਰ ਕੀਤੇ, ਜੋ ਕਿ ਮਿਸ ਫਾਇਰ ਹੋ ਗਏ। ਇਸਦੇ ਬਾਅਦ ਪ੍ਰਿੰਸ ਹੱਥੋਪਾਈ ਹੋਣ ਲੱਗਾ। ਇਸਤੋਂ ਬਾਅਦ ਉਸਨੇ ਪ੍ਰਿੰਸ ‘ਤੇ ਇੱਕ ਫਾਇਰ ਫਿਰ ਕੀਤਾ ਜੋ ਉਸਦੀ ਬਾਂਹ ਵਿੱਚ ਲੱਗਾ। ਜਿਸਦੇ ਬਾਅਦ ਉਹ ਤੇ ਉਸਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਮੌਕੇ ਉੱਤੇ ਪੁੱਜੇ ਡੀਐਸਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਮੌਕੇ ਦੀ ਸੀਸੀਟੀਵੀ ਫੁਟੇਜ ਲੈ ਕੇ ਜਾਂਚ ਜਾਰੀ ਹੈ।

Vinkmag ad
Share Our Daily Posts

News Desk

Read Previous

ਹਵਾਈ ਫਾਇਰ ਕਰਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਪੰਚਾਇਤ ਮੈਂਬਰ ’ਤੇ ਹਮਲਾ, ਅੱਧਾ ਦਰਜਨ ਲੋਕਾਂ ’ਤੇ ਕੇਸ ਦਰਜ

Read Next

ਜਲੰਧਰ ’ਚ ਨਿੱਜੀ ਹਸਪਤਾਲ ’ਚ ਹੰਗਾਮਾ, ਪਰਿਵਾਰ ਬੋਲਿਆ, ਮਰੇ ਹੋਏ ਬੱਚੇ ਦਾ ਇਲਾਜ ਕਰ ਰਹੇ ਡਾਕਟਰ, ਹਸਪਤਾਲ ਨੇ ਜ਼ਿੰਦਾ ਦਿਖਾਇਆ