Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 29, 2026

ਲੋਕਾਂ ਦੀਆਂ ਆਸਾਂ ’ਤੇ ਮੁੜ ਫਿਰਿਆ ਪਾਣੀ, ਬਾਬੇ ਨਾਨਕ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਨੇ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਨਹੀਂ ਕੀਤਾ ਐਲਾਨ

ਬਟਾਲਾ : ਪਿਛਲੇ ਕਈ ਦਿਨਾਂ ਤੋਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਬਾਰੇ ਐਲਾਨ ਕਰ ਦੇਣਗੇ ਪਰ ਵਿਆਹ ਪੁਰਬ ਮੌਕੇ ਸਰਕਾਰ ਨੇ ਕੋਈ ਐਲਾਨ ਨਹੀਂ ਕੀਤਾ ਹੈ। ਲੋਕਾਂ ਮੁਤਾਬਕ ਅੰਗਰੇਜ਼ਾਂ ਤੋਂ ਬਾਅਦ 169 ਸਾਲ ਬਾਅਦ ਬਟਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੀ ਆਸ ਜਾਗੀ ਸੀ ਪਰ ਐਨ ਮੌਕੇ ’ਤੇ ਕਾਂਗਰਸੀਆਂ ਅੰਦਰਲੀ ਫੁੱਟ ਕਾਰਨ ਬਟਾਲਾ ਜ਼ਿਲ੍ਹਾ ਬਣਨ ਤੋਂ ਰਹਿ ਗਿਆ ਹੈ।

ਦੱਸਣਯੋਗ ਹੈ ਕਿ ਕਰੀਬ 10 ਦਿਨ ਪਹਿਲਾਂ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਸੀ ਕਿ ਬਟਾਲਾ ਨੂੰ ਜ਼ਿਲ੍ਹਾ ਬਣਾਏ ਜਾਣ ਦੀ ਤਜਵੀਜ਼ ਵਿਚਾਰ ਅਧੀਨ ਹੈ। ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਪੱਸ਼ਟ ਇਸ਼ਾਰਾ ਦਿੱਤਾ ਸੀ ਕਿ ਗੁਰੂ ਨਾਨਕ ਸਾਹਿਬ ਦੇ ਵਿਆਹ ਪੁਰਬ ਮੌਕੇ ਬਟਾਲਾ ਜ਼ਿਲ੍ਹਾ ਬਣ ਸਕਦਾ ਹੈ। ਇਸ ਤੋਂ ਬਾਅਦ ਗੁਰਦਾਸਪੁਰ ਦੀ ਸਿਆਸਤ ਵਿਚ ਸਿਆਸੀ ਤੂਫਾਨ ਆ ਗਿਆ ਸੀ ਅਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ, ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹਡ਼ਾ, ਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਸਮੇਤ ਕਈ ਕਾਂਗਰਸੀਆਂ ਨੇ ਗੁਰਦਾਸਪੁਰ ਨਾਲੋਂ ਬਟਾਲੇ ਨੂੰ ਵੱਖ ਕਰ ਕੇ ਜ਼ਿਲ੍ਹਾ ਬਣਾਏ ਜਾਣ ਦਾ ਵਿਰੋਧ ਕੀਤਾ ਸੀ।

ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਮਾਨੇਪੁਰੀਆ ਵੱਲੋਂ ਪਾਏ ਦਬਾਅ ਕਾਰਨ ਮੁੱਖ ਮੰਤਰੀ ਪੰਜਾਬ ਨੇ ਫ਼ਿਲਹਾਲ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦਾ ਫੈਸਲਾ ਟਾਲ ਦਿੱਤਾ ਹੈ।

ਸੰਘਰਸ਼ ਕਰਦੇ ਆ ਰਹੇ ਲੋਕ ਨਿਰਾਸ਼

ਪਿਛਲੇ 25 ਸਾਲਾਂ ਤੋਂ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਸੰਘਰਸ਼ ਕਰਦੇ ਆ ਰਹੇ ਆਜ਼ਾਦ ਪਾਰਟੀ ਦੇ ਬਜ਼ੁਰਗ ਆਗੂ ਸੁਰਿੰਦਰ ਸਿੰਘ ਕਲਸੀ ਨੇ ਕਿਹਾ ਕਿ ਸਿਆਸੀ ਪੱਖਪਾਤ ਨੀਤੀ ਕਰ ਕੇ ਬਟਾਲੇ ਨੂੰ ਜ਼ਿਲ੍ਹਾ ਨਹੀਂ ਬਣਾਇਆ ਗਿਆ ਹੈ। ਸਰਕਾਰ ਹਰ ਵਾਰ ਲੋਕਾਂ ਦੀਆਂ ਭਾਵਨਾਵਾਂ ਮਿੱਟੀ ਵਿਚ ਰੋਲ ਦਿੰਦੀ ਹੈ। ਜੇ 20 ਸਤੰਬਰ ਤਕ ਬਟਾਲਾ ਨੂੰ ਪੂਰਨ ਜ਼ਿਲ੍ਹਾ ਨਾ ਐਲਾਨਿਆ ਤਾਂ 23 ਸਤੰਬਰ ਨੂੰ ਆਜ਼ਾਦ ਪਾਰਟੀ ਸਹਿਯੋਗੀ ਪਾਰਟੀਆਂ ਨਾਲ ਜਬਰਦਸਤ ਰੋਸ ਮੁਜ਼ਾਹਰਾ ਕਰੇਗੀ।

ਸਰਕਾਰ ਨੇ ਖੇਡੀ ਹੈ ਸਿਆਸੀ ਖੇਡ : ਗੁਰਦਰਸ਼ਨ ਸਿੰਘ

ਸਰਕਾਰਾਂ ਹਮੇਸ਼ਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾਡ਼ ਕਰਦੀਆਂ ਹਨ ਅਤੇ ਅਜਿਹਾ ਹੀ ਕੈਪਟਨ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਹਿਣੀ ਅਤੇ ਕਥਣੀ ਵਿਚ ਹਮੇਸ਼ਾ ਫ਼ਰਕ ਰਹਿੰਦਾ ਹੈ। ਸਿਆਸਤਦਾਨਾਂ ਦੀ ਲਡ਼ਾਈ ਵਿਚ ਬਟਾਲਾ ਵਾਸੀਆਂ ਦੇ ਅਰਮਾਨਾਂ ਦੀ ਬਲੀ ਲਈ ਗਈ ਹੈ। ਜੇ ਬਟਾਲਾ ਜ਼ਿਲ੍ਹਾ ਬਣਦਾ ਹੈ ਤਾਂ ਇਸ ਦੇ ਨਾਲ ਸਨਅਤ ਨੂੰ ਹੁਲਾਰਾ ਮਿਲਣਾ ਸੀ ਅਤੇ ਨਾਲ ਹੀ ਆਰਥਿਕਤਾ ਵਿਚ ਵਾਧਾ ਹੋਣਾ ਸੀ।

Vinkmag ad
Share Our Daily Posts

News Desk

Read Previous

ਜਲੰਧਰ ’ਚ ਨਿੱਜੀ ਹਸਪਤਾਲ ’ਚ ਹੰਗਾਮਾ, ਪਰਿਵਾਰ ਬੋਲਿਆ, ਮਰੇ ਹੋਏ ਬੱਚੇ ਦਾ ਇਲਾਜ ਕਰ ਰਹੇ ਡਾਕਟਰ, ਹਸਪਤਾਲ ਨੇ ਜ਼ਿੰਦਾ ਦਿਖਾਇਆ

Read Next

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਗੁਰਦਾਸ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ