Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸੋਢਲ ਮੇਲੇ ਲਈ ਰੂਟ ਪਲਾਨ ਜਾਰੀ, ਸੰਗਤਾਂ ਦੀ ਸੁਰੱਖਿਆ ਲਈ ਇਕ ਹਜ਼ਾਰ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ

ਜਲੰਧਰ : ਸ਼੍ਰੀ ਸਿੱਧ ਬਾਬਾ ਸੋਢਲ ਦਾ ਮੇਲਾ 19 ਸਤੰਬਰ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮੇਲੇ ਨੂੰ ਲੈ ਕੇ ਜਲੰਧਰ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤੀ ਜਾ ਰਹੀ ਹੈ। ਇਸੇ ਸਬੰਧੀ ਜਲੰਧਰ ਟਰੈਫਿਕ ਪੁਲਿਸ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੇ ਸੋਢਲ ਮੇਲੇ ’ਚ ਟਰੈਫਿਕ ਵਿਵਸਥਾ ਦੀ ਜ਼ਿੰਮੇਵਾਰੀ ਡੀਸੀਪੀ ਟਰੈਫਿਕ ਨਰੇਸ਼ ਡੋਗਰਾ ਅਤੇ ਏਡੀਸੀਪੀ ਟਰੈਫਿਕ ਗਗਨੇਸ਼ ਕੁਮਾਰ ਨੂੰ ਸੌਂਪੀ ਹੈ। ਏਡੀਸੀਪੀ ਟਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਟਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤਹਿਤ ਮੇਲਾ ਮਾਰਗ ਨਾਲ ਸਬੰਧਤ ਸਾਰੇ ਰਸਤਿਆਂ ਨੂੰ ਟਰੈਫਿਕ ਪੁਲਸ ਵੱਲੋਂ ਬੰਦ ਕਰ ਦਿੱਤਾ ਜਾਵੇਗਾ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਮੇਲਾ ਮਾਰਗ ’ਤੇ ਟਰੈਫਿਕ ਪੁਲਸ ਦੀ ਨਾਕਾਬੰਦੀ ਵੀ ਹੋਵੇਗੀ।

ਏਡੀਸੀਪੀ ਟਰੈਫਿਕ ਗਗਨੇਸ਼ ਕੁਮਾਰ ਨੇ ਦੱਸਿਆ ਕਿ ਮੇਲੇ ਦੇ ਮੱਦੇਨਜ਼ਰ ਟ੍ਰੈਫਿਕ ਪੁਲਸ ਵੱਲੋਂ ਜੋ ਰੂਟ ਪਲਾਨ ਜਾਰੀ ਕੀਤਾ ਗਿਆ ਇਸ ਦੇ ਤਹਿਤ ਵਰਕਸ਼ਾਪ ਚੌਂਕ, ਪਟੇਲ ਚੌਂਕ, ਚਿੰਤਪੂਰਨੀ ਮੰਦਿਰ ਟੀ-ਪੁਆਇੰਟ, ਟਾਂਡਾ ਫਾਟਕ, ਅੱਡਾ ਹੁਸ਼ਿਆਰਪੁਰ ਚੌਂਕ, ਰੇਲਵੇ ਕਰਾਸਿੰਗ ਰਾਮ ਨਗਰ, ਦੋਆਬਾ ਚੌਂਕ, ਸੋਢਲ ਚੌਂਕ, ਸਈਪੁਰ ਰੋਡ, ਇੰਡਸਟਰੀਅਲ ਏਰੀਆ, ਮਕਸੂਦਾਂ, ਭਗਤ ਸਿੰਘ ਕਾਲੋਨੀ ਵਾਈ-ਪੁਆਇੰਟ, ਸੰਜੇ ਗਾਂਧੀ ਨਗਰ, ਪਠਾਨਕੋਟ ਚੌਂਕ ਅਤੇ ਲੰਮਾ ਪਿੰਡ ਚੌਂਕ ਤੋਂ ਆਉਣ ਵਾਲਾ ਸਾਰਾ ਟਰੈਫਿਕ ਡਾਇਵਰਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪਠਾਨਕੋਟ ਚੌਂਕ ਤੋਂ ਸ਼ਹਿਰ ਵਿਚ ਆਉਣ ਵਾਲਾ ਟਰੈਫਿਕ ਦੋਆਬਾ ਚੌਂਕ ਤੋਂ ਕਿਸ਼ਨਪੁਰਾ ਚੌਂਕ ਵੱਲ ਡਾਇਵਰਟ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮਕਸੂਦਾਂ ਚੌਂਕ ਤੋਂ ਵਰਕਸ਼ਾਪ ਚੌਂਕ, ਦੋਆਬਾ ਚੌਂਕ ਅਤੇ ਟਾਂਡਾ ਫਾਟਕ ਚੌਂਕ ਤੋਂ ਮੇਲਾ ਮਾਰਗ ’ਤੇ ਜਾਣ ਵਾਲੇ ਰਸਤਿਆਂ ਨੂੰ ਬੈਰੀਕੇਡਸ ਲਾ ਕੇ ਬੰਦ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਥੇ ਗੱਡੀਆਂ ਦੀ ਪਾਰਕਿੰਗ ਦਾ ਇੰਤਜ਼ਾਮ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਅਤੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਕੇ ਬਾਬਾ ਜੀ ਦੇ ਦਰਸ਼ਨ ਕਰਨ। ਸ਼ਰਧਾਲੂ ਸਮਾਜਿਕ ਦੁਰੀ ਦੀ ਰੱਖਣ ਦੇ ਨਾਲ-ਨਾਲ ਮਾਸਕ ਜ਼ਰੂਰ ਪਾਉਣ। ਉਨ੍ਹਾਂ ਦੱਸਿਆ ਕਿ ਕੋਵਿਡ-19 ਤੋਂ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਲਈ ਵਿਸ਼ੇਸ਼ ਤੌਰ ’ਤੇ ਬੈਰੀਕੇਡਜ਼ ਲਾਏ ਜਾ ਰਹੇ ਹਨ। ਇਸ ਦੇ ਨਾਲ ਹੀ ਪੁਲਸ ਮੁਲਾਜ਼ਮਾਂ ਨੂੰ ਵੀ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Vinkmag ad
Share Our Daily Posts

News Desk

Read Previous

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਗੁਰਦਾਸ ਮਾਨ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ

Read Next

ਹਰਿਆਣੇ ਦੇ ਨਵੇਂ ਗਵਰਨਰ ਬੰਡਾਰੂ ਦੱਤਾਤ੍ਰੇਯਾ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ