Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਲੁਧਿਆਣਾ ਦੇ MLA ਬੈਂਸ ਵਿਰੁੱਧ ਦਰਜ ਜਬਰ ਜਨਾਹ ਮਾਮਲੇ ‘ਚ SIT ਦਾ ਗਠਨ, ਦੋ ਦਿਨ ਪਹਿਲਾਂ ਘਰ ‘ਚ ਪੁਲਿਸ ਨੇ ਕੀਤੀ ਸੀ ਰੇਡ

ਚੰਡੀਗੜ੍ਹ : ਹਾਈਕੋਰਟ ਤੋਂ ਸਖ਼ਤ ਤਾੜਨਾ ਤੋਂ ਬਾਅਦ, ਪੰਜਾਬ ਸਰਕਾਰ ਨੇ ਲੁਧਿਆਣਾ ਦੇ ਆਤਮਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼ ਦਰਜ ਹੋਏ ਬਲਾਤਕਾਰ ਦੇ ਮਾਮਲੇ ਵਿੱਚ ਏਡੀਸੀਪੀ (ਜਾਂਚ) ਰੁਪਿੰਦਰ ਕੌਰ ਭੱਟੀ ਦੀ ਪ੍ਰਧਾਨਗੀ ਵਿੱਚ ਇੱਕ SIT ਦਾ ਗਠਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੂੰ ਦਿੱਤੀ। ਇਸ ‘ਤੇ ਹਾਈ ਕੋਰਟ ਨੇ SIT ਦੇ ਮੁਖੀ ਏਡੀਸੀਪੀ (ਜਾਂਚ) ਰੁਪਿੰਦਰ ਕੌਰ ਭੱਟੀ ਨੂੰ ਚਾਰ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਜਾਂਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।

ਸ਼ਿਕਾਇਤਕਰਤਾ ਦੇ ਵਕੀਲ ਨੇ ਗਵਾਹਾਂ ਨੂੰ ਪਰੇਸ਼ਾਨ ਕਰਨ ਦਾ ਲਗਾਇਆ ਦੋਸ਼ 

ਦੂਜੇ ਪਾਸੇ, ਸਿਮਰਜੀਤ ਬੈਂਸ ਵਿਰੁੱਧ ਸ਼ਿਕਾਇਤ ਦਾਇਰ ਕਰਨ ਵਾਲੇ ਸ਼ਿਕਾਇਤਕਰਤਾ ਦੇ ਵਕੀਲ CM ਮੁੰਜਾਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਬੈਂਸ ਇਸ ਮਾਮਲੇ ਵਿੱਚ ਗਵਾਹਾਂ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਵਿਰੁੱਧ ਸੂਬੇ ਤੋਂ ਬਾਹਰ ਕੁਝ ਕੇਸ ਦਰਜ ਕਰਵਾ ਸਕਦੇ ਹਨ। ਇਸ ‘ਤੇ ਹਾਈਕੋਰਟ ਨੇ SIT ਨੂੰ ਇਸ ਦੋਸ਼ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਸਨ। ਜ਼ਿਕਰਯੋਗ ਹੈ ਕਿ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਗਰਮਾ ਸਕਦਾ ਹੈ।

ਔਰਤ ਨੇ ਲਾਏ ਕਈ ਦੋਸ਼

ਔਰਤ ਨੇ ਦੋਸ਼ ਲਾਇਆ ਸੀ ਕਿ ਬੈਂਸ ਨੇ ਉਸ ਦੀ ਸਮਾਜਿਕ ਅਤੇ ਆਰਥਿਕ ਕਮਜ਼ੋਰੀ ਦਾ ਫਾਇਦਾ ਉਠਾ ਕੇ ਉਸ ਦੀ ਮਦਦ ਕਰਨ ਦੇ ਬਹਾਨੇ ਉਸ ਨਾਲ ਵਾਰ-ਵਾਰ ਬਲਾਤਕਾਰ ਕੀਤਾ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਵਿਧਾਇਕ ਦੇ ਭਰਾ ਨੇ ਵੀ ਉਸ ਨਾਲ ਸਰੀਰਕ ਸੰਬੰਧ ਬਣਾਉਣ ਲਈ ਵਾਰ-ਵਾਰ ਫ਼ੋਨ ਕਰਨਾ ਅਤੇ ਕਈ ਵ੍ਹਟਸਐਪ ਸੰਦੇਸ਼ ਦੇਣੇ ਸ਼ੁਰੂ ਕਰ ਦਿੱਤੇ। ਪਟੀਸ਼ਨਕਰਤਾ ਦੇ ਅਨੁਸਾਰ, ਉਸਦੇ ਭਰਾ ਅਤੇ ਪਿਤਾ ਨੂੰ ਲਗਾਤਾਰ ਫ਼ੋਨ ‘ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਵਿਧਾਇਕ ਦੇ ਨੇੜਲੇ ਸਹਿਯੋਗੀਆਂ ਦੁਆਰਾ ਨਿੱਜੀ ਤੌਰ ‘ਤੇ ਵੀ ਸੰਪਰਕ ਕੀਤਾ ਜਾ ਰਿਹਾ ਸੀ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਹਾਈ ਅਲਰਟ ਦੇ ਦਿੱਤੇ ਆਦੇਸ਼, ਜਾਣੋ ਕੀ ਹੈ ਮਾਮਲਾ

Read Next

ਪੰਜਾਬ ‘ਚ ਹਾਈ ਅਲਰਟ ਜਾਰੀ ਹੁੰਦਿਆਂ ਹੀ ਹੋਇਆ ਧਮਾਕਾ, ਬੁਰੀ ਤਰ੍ਹਾਂ ਝੁਲਸਿਆ ਮੋਟਰਸਾਈਕਲ ਸਵਾਰ, ਮਾਲਕ ਫਰਾਰ