Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਘਰੇਲੂ ਕਲੇਸ਼ ਤੋਂ ਤੰਗ ਦੋ ਵਿਅਕਤੀਆਂ ਨੇ ਆਪਣੀ ਜੀਵਨ-ਲੀਲ੍ਹਾ ਕੀਤੀ ਸਮਾਪਤ, ਇਕ ਨੇ ਆਪਣੇ ਤੇ ਦੂਜੇ ਨੇ ਲਿਆ ਸਹੁਰੇ ਘਰ ਫਾਹਾ

ਬਠਿੰਡਾ : ਪਰਿਵਾਰਕ ਝਗੜਿਆਂ ਕਾਰਨ ਖੁਦਕੁਸ਼ੀਆਂ ਕਰਨ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਕ ਦਿਨ ਵਿਚ ਦੋ ਵਿਅਕਤੀਆਂ ਵੱਲੋਂ ਘਰੇਲੂ ਝਗੜੇ ਕਾਰਨ ਆਪਣੀ ਜੀਵਨ ਕਹਾਣੀ ਖ਼ਤਮ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਕ ਵਿਅਕਤੀ ਨੇ ਸਹੁਰਿਆਂ ਤੋਂ ਤੰਗ ਆ ਕੇ ਸਹੁਰੇ ਘਰ ਪੱਖੇ ਨਾਲ ਲਟਕ ਕੇ ਆਤਮ-ਹੱਤਿਆ ਕਰ ਲਈ, ਜਦੋਂ ਕਿ ਦੂਜੇ ਵਿਅਕਤੀ ਨੇ ਵੀ ਆਪਣੇ-ਘਰ ਪੱਖੇ ਨਾਲ ਫਾਹਾ ਲਗਾ ਲਿਆ। ਇਸ ਸਬੰਧੀ ਪੁਲਿਸ ਨੇ ਮਰਹੂਮ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਪਤਨੀਆਂ ਸਮੇਤ ਸਹੁਰੇ ਪਰਿਵਾਰ ਦੇ ਅੱਠ ਮੈਂਬਰਾਂ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਕੇਸ ਦਰਜ ਕੀਤਾ ਹੈ।

ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਦੇ ਐੱਸਆਈ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਕੌਰ ਵਾਸੀ ਪਿੰਡ ਰਾਮਪੁਰਾ ਨੇ ਬਿਆਨ ਦਰਜ ਕਰਾਏ ਹਨ ਕਿ ਉਸ ਦੇ ਲੜਕੇ ਪਰੇਮ ਸਿੰਘ ਦਾ ਵਿਆਹ ਪਿੰਡ ਆਕਲੀਆ ਤੇ ਵਸਨੀਕ ਬੂਟਾ ਸਿੰਘ ਦੀ ਲੜਕੀ ਨਾਲ ਹੋਇਆ ਸੀ, ਪਰ ਵਿਆਹ ਤੋਂ ਬਾਅਦ ਉਸ ਦੇ ਲੜਕੇ ਦਾ ਆਪਣੀ ਪਤਨੀ ਨਾਲ ਝਗੜਾ ਰਹਿਣ ਲੱਗ ਪਿਆ ਤੇ ਉਸ ਦੀ ਨੂੰਹ ਦੇ ਪਰਿਵਾਰ ਵਾਲੇ ਆਪਣੀ ਲੜਕੀ ਦਾ ਸਾਥ ਦਿੰਦੇ ਸਨ। ਪੀੜਤਾ ਨੇ ਦੱਸਿਆ ਕਿ ਘਰੇਲੂ ਕਲੇਸ਼ ਤੋਂ ਤੰਗ ਆ ਕੇ ਉਸਦੇ ਲੜਕੇ ਨੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪ੍ਰਕਾਸ਼ ਕੌਰ ਦੀ ਸ਼ਿਕਾਇਤ ’ਤੇ ਕਥਿਤ ਦੋਸ਼ਣ ਪਤਨੀ ਗੁਰਪ੍ਰੀਤ ਕੌਰ, ਉਸਦੇ ਪਿਤਾ ਬੂਟਾ ਸਿੰਘ, ਮਾਤਾ ਪਰਮਜੀਤ ਕੌਰ ਅਤੇ ਭਰਾ ਇੰਦਰਜੀਤ ਸਿੰਘ ਵਾਸੀ ਆਕਲੀਆ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਸੇ ਤਰ੍ਹਾਂ ਥਾਣਾ ਸੰਗਤ ਦੇ ਏਐਸਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਭਗਵਾਨੀ ਦੇਵੀ ਵਾਸੀ ਜੈਤੋ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਸਦੇ ਲੜਕੇ ਯੋਗੇਸ਼ ਕੁਮਾਰ ਦਾ ਵਿਆਹ ਰੇਣੂ ਵਾਸੀ ਪਿੰਡ ਪੱਕਾ ਕਲਾਂ ਨਾਲ ਹੋਇਆ ਸੀ, ਪਰ ਵਿਆਹ ਤੋਂ ਬਾਅਦ ਉਸ ਦੇ ਲੜਕੇ ਦਾ ਆਪਣੀ ਪਤਨੀ ਅਤੇ ਸਹੁਰਾ ਪਰਿਵਾਰ ਨਾਲ ਝਗੜਾ ਰਹਿਣ ਲੱਗ ਗਿਆ। ਪੀੜਤਾ ਨੇ ਦੱਸਿਆ ਕਿ ਚੌਦਾਂ ਸਤੰਬਰ ਨੂੰ ਉਸ ਦਾ ਲੜਕਾ ਯੋਗੇਸ਼ ਆਪਣੇ ਸਹੁਰੇ ਪਿੰਡ ਪੱਕਾ ਕਲਾਂ ਗਿਆ ਸੀ, ਜਿਥੇ ਉਕਤ ਵਿਅਕਤੀਆਂ ਤੋਂ ਤੰਗ ਆ ਕੇ ਉਸ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੜਤਾਲ ਅਧਿਕਾਰੀ ਨੇ ਦੱਸਿਆ ਕਿ ਭਗਵਾਨੀ ਦੇਵੀ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ਣ ਰੇਣੂ , ਹਰਨੇਕ ਰਾਮ, ਹਰਬੰਸ ਰਾਮ, ਲੱਛਮੀ ਰਾਣੀ ਵਾਸੀ ਪੱਕਾ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਹਾਈ ਅਲਰਟ ਜਾਰੀ ਹੁੰਦਿਆਂ ਹੀ ਹੋਇਆ ਧਮਾਕਾ, ਬੁਰੀ ਤਰ੍ਹਾਂ ਝੁਲਸਿਆ ਮੋਟਰਸਾਈਕਲ ਸਵਾਰ, ਮਾਲਕ ਫਰਾਰ

Read Next

ਅਕਾਲੀ ਦਲ ਦਾ ਸਿੱਧੂ ਨੂੰ ਜਵਾਬੀ ਹਮਲਾ : ਏਪੀਐੱਮਸੀ ਐਕਟ ਰੱਦ ਕਰਵਾਉਣ ਦੀ ਦਿਲੇਰੀ ਦਿਖਾਵੇ ਪੰਜਾਬ ਕਾਂਗਰਸ ਪ੍ਰਧਾਨ