Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਅਕਾਲੀ ਦਲ ਦਾ ਸਿੱਧੂ ਨੂੰ ਜਵਾਬੀ ਹਮਲਾ : ਏਪੀਐੱਮਸੀ ਐਕਟ ਰੱਦ ਕਰਵਾਉਣ ਦੀ ਦਿਲੇਰੀ ਦਿਖਾਵੇ ਪੰਜਾਬ ਕਾਂਗਰਸ ਪ੍ਰਧਾਨ

ਚੰਡੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੂੰ ਪੁਰਾਣੇ ਮੁੱਦੇ ਚੁੱਕ ਕੇ ਲੋਕਾਂ ਨੂੰ ਮੂਰਖ ਬਣਾਉਣ ਦੀ ਬਜਾਏ ਕਾਂਗਰਸ ਸਰਕਾਰ ਵੱਲੋਂ 2017 ਵਿਚ ਸੋਧੇ ਗਏ ਏ.ਪੀ.ਐੱਮ.ਸੀ. ਐਕਟ ਨੂੰ ਰੱਦ ਕਰਵਾਉਣ ਦੀ ਦਲੇਰੀ ਦਿਖਾਉਣ ਦੀ ਚੁਣੌਤੀ ਦਿੱਤੀ ਹੈ।

ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਿੱਧੂ ਮੁੱਖ ਮੰਤਰੀ ’ਤੇ ਹਾਵੀ ਹੋਣ ਦਾ ਯਤਨ ਕਰ ਰਹੇ ਹਨ। ਇਸੀ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਹੁਣ ਜਾਗ ਗਏ ਹਨ ਤੇ ਤਿੰਨ ਕਾਨੂੰਨਾਂ ਕਾਰਨ ਪੰਜਾਬ ਵਿਚ ਹੋ ਰਹੇ ਨੁਕਸਾਨ ਬਾਰੇ ਦੋ ਦਿਨ ਪਹਿਲਾਂ ਹੀ ਪਤਾ ਲੱਗਾ ਹੈ। 2013 ਵਿਚ ਅਕਾਲੀ ਦਲ ਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਐਕਟ ਦੀ ਗੱਲ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਧੂ ਭੁੱਲ ਗਏ ਹਨ ਕਿ ਉਨ੍ਹਾਂ ਦੀ ਪਤਨੀ ਉਸ ਵੇਲੇ ਦੀ ਸਰਕਾਰ ਵਿਚ ਮੁੱਖ ਪਾਰਲੀਮਾਨੀ ਸਕੱਤਰ ਸੀ। ਸਿੱਧੂ ਪੁਰਾਣੀਆਂ ਫਾਈਲਾਂ ਖੋਲ੍ਹ ਕੇ ਐਕਟ ਪ੍ਰਤੀ ਕਾਂਗਰਸ ਪਾਰਟੀ ਦੇ ਹੁੰਗਾਰੇ ਨੂੰ ਵੇਖਣ ਵਿਚ ਨਾਕਾਮ ਰਹੇ ਹਨ। ਉਨ੍ਹਾਂ ਨੇ ਸਿੱਧੂ ਨੂੰ ਇਹ ਵੀ ਆਖਿਆ ਕਿ ਕੀ ਉਨ੍ਹਾਂ ਨੇ 2017 ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਜਾਂ ਬਾਅਦ ਵਿਚ ਵੀ 2013 ’ਤੇ ਬਣੇ ਐਕਟ ’ਤੇ ਇਤਰਾਜ਼ ਕੀਤਾ ਸੀ? ਹੁਣ ਚੋਣਾਂ ਹੋਣ ਕਰਕੇ ਆਪਣੀਆਂ ਨਾਕਾਮੀਆਂ ਛੁਪਾਉਣ ਵਾਸਤੇ ਇਹ ਮੁੱਦਾ ਚੁੱਕ ਰਹੇ ਹੋ

ਚੀਮਾ ਨੇ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਏ ਪੀ ਐਮ ਸੀ ਮੰਡੀਆਂ ਖਤਮ ਕਰਨ ਅਤੇ ਜ਼ਰੂਰੀ ਵਸਤਾਂ ਐਕਟ ਵੀ ਖਤਮ ਕਰਨ ਦੇ ਕਾਂਗਰਸ ਪਾਰਟੀ ਦੇ ਸਿਧਾਂਤਕ ਸਟੈਂਡ ਬਾਰੇ ਕਿਉਂ ਚੁੱਪ ਹਨ? ਉਨ੍ਹਾਂ ਕਿਹਾ ਕਿ 2019 ਦੀਆਂ ਚੋਣਾਂ ਦੇ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਇਹ ਗੱਲਾਂ ਦਰਜ ਹਨ ਪਰ ਸਿੱਧੂ ਨੇ ਕਦੇ ਵੀ ਇਸ ਕਿਸਾਨ ਵਿਰੋਧੀ ਸਟੈਂਡ ਦਾ ਵਿਰੋਧ ਨਹੀਂ ਕੀਤਾ।

ਚੀਮਾ ਨੇ ਸਿੱਧੂ ਨੂੰ ਪੁੱਛਿਆ ਕਿ ਉਹ 2017 ਵਿਚ ਆਪਣੀ ਹੀ ਸਰਕਾਰ ਵੱਲੋਂ ਏ.ਪੀ.ਐੱਮ.ਸੀ. ਐਕਟ ਸੋਧ ਕੇ ਤਿੰਨ ਕਾਲੇ ਕਾਨੂੰਨਾਂ ਵਾਲੀ ਵਿਵਸਥਾ ਇਸ ਵਿਚ ਸ਼ਾਮਲ ਕਰਨ ਬਾਰੇ ਕਿਉਂ ਨਹੀਂ ਬੋਲ ਰਹੇ? ਉਨ੍ਹਾਂ ਕਿਹਾ ਕਿ ਇਹ ਸੋਧਾਂ ਪ੍ਰਾਈਵੇਟ ਮੰਡੀਆਂ ਦੀ ਸਿਰਜਣਾਂ, ਕਿਸਾਨਾਂ ਤੋਂ ਸਿੱਧੀ ਖਰੀਦ, ਇਕਸਾਰ ਲਾਇਸੰਸ ਪ੍ਰਣਾਲੀ ਤੇ ਈ ਟਰੇਡਿੰਗ ਪਲੈਟਫਾਰਮ ਸਥਾਪਿਤ ਕਰਨ ਦੀ ਗੱਲ ਕਰਦੀਆਂ ਹਨ। ਇਸ ਬਾਰੇ ਤੁਸੀਂ ਹਾਲੇ ਤੱਕ ਆਵਾਜ਼ ਨਹੀਂ ਚੁੱਕੀ ਤੇ ਸਿਰਫ ਡਰਾਮੇਬਾਜ਼ੀ ਕਰਨ ਤੇ ਮਾਡ਼ੇ ਦੋਸ਼ ਲਾਉਣ ’ਤੇ ਲੱਗੇ ਹੋ।

 

Vinkmag ad
Share Our Daily Posts

News Desk

Read Previous

ਘਰੇਲੂ ਕਲੇਸ਼ ਤੋਂ ਤੰਗ ਦੋ ਵਿਅਕਤੀਆਂ ਨੇ ਆਪਣੀ ਜੀਵਨ-ਲੀਲ੍ਹਾ ਕੀਤੀ ਸਮਾਪਤ, ਇਕ ਨੇ ਆਪਣੇ ਤੇ ਦੂਜੇ ਨੇ ਲਿਆ ਸਹੁਰੇ ਘਰ ਫਾਹਾ

Read Next

ਮੋਹਾਲੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਰਿਜ਼ਨਲ ਸੈਂਟਰ ਹੋਵੇਗਾ ਬੰਦ, ਸਟੂਡੈਂਟਸ ਨੂੰ ਕਿਹਾ, ਦੂਸਰੇ ਕਾਲਜਾਂ ’ਚ ਲਓ ਐਡਮਿਸ਼ਨ