Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Punjab ‘ਚ ਕਾਂਟ੍ਰੈਕਟ ਬੱਸ ਕਰਮਚਾਰੀਆਂ ਦਾ ਐਲਾਨ, ਮੰਗਾਂ ਨਾ ਮੰਨੀਏ ਤਾਂ 29 ਸਤੰਬਰ ਤੋਂ ਬਾਅਦ ਫਿਰ ਕਰਾਂਗੇ ਅਣਮਿੱਥੇ ਸਮੇਂ ਲਈ ਹੜਤਾਲ

ਲੁਧਿਆਣਾ, ਜੇਐਨਐਨ : ਪੰਜਾਬ ਰੋਡਵੇਜ਼ ਕਾਂਟ੍ਰੈਕਟ ਬੱਸ ਕਰਮਚਾਰੀਆਂ ਨੇ ਵੱਡਾ ਐਲਾਨ ਕੀਤਾ ਹੈ। ਯੂਨੀਅਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ 29 ਤਕ ਮੰਗਾਂ ਪੂਰੀਆਂ ਕਰਨ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਮੰਗਾਂ ਪੂਰੀਆਂ ਹੋ ਗਈਆਂ ਤਾਂ ਬੱਸਾਂ ਦੀ ਆਵਾਜਾਈ ਜਾਰੀ ਰਹੇਗੀ ਨਾਂ ਤਾਂ 30 ਸਤੰਬਰ ਤੋਂ ਫਿਰ ਹੜਤਾਲ ਕੀਤੀ ਜਾਵੇਗੀ। ਪਿਛਲੇ ਕਈ ਦਿਨਾਂ ਤੋਂ ਪਨਬੱਸ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਮੁਲਤਵੀਂ ਹੋਣ ਨਾਲ ਯਾਤਰੀਆਂ ਨੂੰ ਥੋੜ੍ਹੀ ਰਾਹਤ ਮਿਲੀ ਹੈ। ਹਾਲਾਂਕਿ 29 ਸਤੰਬਰ ਤੋਂ ਬਾਅਦ ਕੀ ਸਥਿਤੀ ਰਹੇਗੀ।

ਪੰਜਾਬ ਰੋਡਵੇਜ਼ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਹੜਤਾਲ ਨੂੰ 29 ਸਤੰਬਰ ਤਕ ਮੁਲਤਵੀ ਕੀਤਾ ਹੈ। ਮੰਗਾਂ ਪੂਰੀਆਂ ਕਰਨ ਲਈ ਕੈਪਟਨ ਸਰਕਾਰ ਨੂੰ 14 ਦਿਨ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਕੈਪਟਨ ਸਰਕਾਰ ਇਨ੍ਹਾਂ 14 ਦਿਨਾਂ ‘ਚ ਉਨ੍ਹਾਂ ਦੀ ਮੰਗਾਂ ਨੂੰ ਪੂਰੀ ਕਰੇ ਤਾਂ ਜੋ ਬੱਸਾਂ ਦਾ ਸੰਚਾਲਨ ਲਗਾਤਾਰ ਜਾਰੀ ਰਹੇ। ਸਰਕਾਰ ਜੇਕਰ 29 ਸਤੰਬਰ ਤਕ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਇਸ ਤੋਂ ਬਾਅਦ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕਰਮਚਾਰੀਆਂ ਨੇ ਰੇਗੂਲਰ ਕਰਨ ਦੀ ਮੰਗ ਨੂੰ ਲੈ ਕੇ ਛੇ ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡਾਂ ਨੂੰ ਬੰਦ ਕੀਤਾ ਸੀ। ਇਸ ਨਾਲ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਰੂਟਾਂ ‘ਤੇ ਬੱਸਾਂ ਦੀ ਆਵਾਜਾਈ ਨਾ ਹੋਣ ਕਾਰਨ ਯਾਤਰੀਆਂ ਨੂੰ ਪੇਰਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।

Vinkmag ad
Share Our Daily Posts

News Desk

Read Previous

ਮੋਹਾਲੀ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਰਿਜ਼ਨਲ ਸੈਂਟਰ ਹੋਵੇਗਾ ਬੰਦ, ਸਟੂਡੈਂਟਸ ਨੂੰ ਕਿਹਾ, ਦੂਸਰੇ ਕਾਲਜਾਂ ’ਚ ਲਓ ਐਡਮਿਸ਼ਨ

Read Next

ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ