Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਮਾਂ ਭਗਵਤੀ ਦੀ ਤਸਵੀਰ ਅੱਗੇ ਜੁੱਤੇ ਪਹਿਨ ਕੇ ਜੋਤ ਜਗਾਉਣ ਦੇ ਮਾਮਲੇ ‘ਤੇ ਸਾਂਸਦ ਸੰਤੋਖ ਸਿੰਘ ਚੌਧਰੀ ਨੇ ਮੰਗੀ ਮਾਫ਼ੀ ਪਰ ਵਿਰੋਧ ਜਾਰੀ

ਜਲੰਧਰ : ਕਾਂਗਰਸ ਦੇ ਸਾਂਸਦ ਸੰਤੋਖ ਸਿੰਘ ਚੌਧਰੀ ਵੱਲੋਂ ਮਾਂ ਭਗਵਤੀ ਦੀ ਤਸਵੀਰ ਦੇ ਸਾਹਮਣੇ ਜੁੱਤੇ ਪਹਿਨ ਕੇ ਜੋਤ ਜਗਾਉਣ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਹਿੰਦੂ ਸੰਗਠਨਾਂ ’ਚ ਦੇ ਭਾਰੀ ਰੋਸ ਪਿੱਛੋਂ ਸਾਂਸਦ ਨੇ ਦੇਰ ਸ਼ਾਮ ਫੇਸਬੁੱਕ ’ਤੇ ਇਕ ਪੋਸਟ ਸ਼ੇਅਰ ਕਰ ਕੇ ਮਾਫ਼ੀ ਮੰਗ ਲਈ ਹੈ। ਪਰ ਫਿਰ ਵੀ ਉਨ੍ਹਾਂ ਦਾ ਵਿਰੋਧ ਜਾਰੀ ਹੈ।

ਵੀਰਵਾਰ ਨੂੰ ਜਿੱਥੇ ਸ਼ਿਵਸੈਨਾ ਹਿੰਦ ਨੇ ਡੀਸੀਪੀ ਗੁਰਮੀਤ ਸਿੰਘ ਨੂੰ ਮੰਗ ਪੱਤਰ ਦੇ ਕੇ ਸਾਂਸਦ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ, ਉੱਥੇ ਸ਼ਿਵਸੈਨਾ ਸਮਾਜਵਾਦੀ ਵੱਲੋਂ ਸਾਂਸਦ ਦੀ ਕੋਠੀ ਦਾ ਘਿਰਾਓ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਬੀਐੱਸਐੱਨਐੱਲ ਵੱਲੋਂ ਜ਼ਿਲ੍ਹਾ ਦਫ਼ਤਰ ’ਚ ਹਿੰਦੀ ਦਿਵਸ ਸਮਾਰੋਹ ਕਰਵਾਇਆ ਗਿਆ ਸੀ। ਜਿਸ ’ਚ ਸਾਂਸਦ ਸੰਤੋਖ ਸਿੰਘ ਚੌਧਰੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਇਸ ਦੌਰਾਨ ਸਾਂਸਦ ਨੇ ਪੈਰਾਂ ’ਚ ਜੁੱਤੇ ਉਤਾਰੇ ਬਿਨਾਂ ਹੀ ਮਾਂ ਭਗਵਤੀ ਦੀ ਤਸਵੀਰ ਦੇ ਸਾਹਮਣੇ ਜੋਤ ਜਗਾ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਦਸਤਵੀਰ ਖ਼ੁਦ ਹੀ ਆਪਣੇ ਫੇਸਬੁੱਕ ਪੰਨੇ ’ਤੇ ਅਪਲੋਡ ਕਰ ਦਿੱਤੀ ਜੋ ਵੇਖਦੇ ਹੀ ਵੇਖਦੇ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਗਈ। ਸਾਂਸਦ ਨੇ ਕਿਹਾ ਕਿ ਜੇਕਰ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਤਾਂ ਉਹ ਮਾਫ਼ੀ ਮੰਗ ਚੁੱਕੇ ਹਨ।

24 ਘੰਟਿਆਂ ਦੇ ਅੰਦਰ ਦਰਜ ਹੋਵੇ ਮਾਮਲਾ

ਮਾਮਲੇ ਨੂੰ ਲੈ ਕੇ ਡੀਸੀਪੀ ਗੁਰਮੀਤ ਸਿੰਘ ਨੂੰ ਮੰਗ ਪੱਤਰ ਦੇਣ ਪਹੁੰਚੇ ਸ਼ਿਵਸੈਨਾ ਹਿੰਦ ਦੇ ਰਾਸ਼ਟਰੀ ਯੁਵਾ ਪ੍ਰਧਾਨ ਇਸ਼ਾਂਤ ਸ਼ਰਮਾ ਨੇ ਕਿਹਾ ਕਿ 24 ਘੰਟਿਆਂ ਅੰਦਰ ਸਾਂਸਦ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਂਸਦ ਵੱਲੋਂ ਅਜਿਹਾ ਕਰ ਕੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਨੂੰ ਕਦੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੇ ਨਾਲ ਪਹੁੰਚੇ ਭਗਵਾਨ ਪਰਸ਼ੂਰਾਮ ਸੇਵਾ ਸੰਘ ਦੇ ਰਾਸ਼ਟਰੀ ਪ੍ਰਧਾਨ ਕਮਲ ਦੇਵ ਜੋਸ਼ੀ ਨੇ ਹਿਕਾ ਕਿ ਸਾਂਸਦ ਵੱਲੋਂ ਮੰਗੀ ਗਈ ਮਾਫ਼ੀ ਨਾਲ ਉਹ ਸਹਿਮਤ ਨਹੀਂ ਹਨ। ਲਿਹਾਜ਼ਾ ਸੰਘਰਸ਼ ਜਾਰੀ ਰਹੇਗਾ।

 

Vinkmag ad
Share Our Daily Posts

News Desk

Read Previous

ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ

Read Next

Corona Guidelines : ਪੰਜਾਬ ‘ਚ 30 ਸਤੰਬਰ ਤਕ ਵਧੀਆਂ ਕੋਰੋਨਾ ਪਾਬੰਦੀਆਂ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼