Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਬਰ ਜਨਾਹ ਦੇ ਲੰਬਿਤ ਕੇਸ ਛੇਤੀ ਨਬੇੜਨ ਲਈ ਪੰਜਾਬ ਦੇ ਇਨ੍ਹਾਂ 9 ਜ਼ਿਲ੍ਹਿਆਂ ‘ਚ ਬਣਨਗੀਆਂ ਫਾਸਟ ਟ੍ਰੈਕ ਅਦਾਲਤਾਂ, 117 ਅਸਾਮੀਆਂ ਦੀ ਸਿਰਜਣਾ ਨੂੰ ਵੀ ਮਨਜ਼ੂਰੀ

ਚੰਡੀਗੜ੍ਹ : ਜਿਨਸੀ ਸੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੌਸਕੋ) ਐਕਟ ਅਤੇ ਜਬਰ ਜਨਾਹ ਦੇ ਕੇਸਾਂ ਵਿੱਚ ਲੰਬਿਤ ਮਾਮਲਿਆਂ ਨੂੰ ਘਟਾਉਣ ਦੀ ਦਿਸ਼ਾ ਵਿੱਚ ਕੈਬਨਿਟ ਨੇ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅਤੇ ਇਨ੍ਹਾਂ ਵਿੱਚ 117 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ ਦੇ ਦਿੱਤੀ।

ਇਹ 9 ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਮਾਨਸਾ, ਮੋਗਾ, ਪਟਿਆਲਾ ਤੇ ਐਸ.ਏ.ਐਸ. ਨਗਰ ਵਿਖੇ ਸਥਾਪਤ ਕੀਤੀਆਂ ਜਾਣਗੀਆਂ। ਇਨ੍ਹਾਂ ਅਦਾਲਤਾਂ ਲਈ ਸਿਰਜਣਾ ਕੀਤੀਆਂ 117 ਅਸਾਮੀਆਂ ਵਿੱਚ 9 ਵਧੀਕ ਜ਼ਿਲਾ ਤੇ ਸੈਸ਼ਨ ਜੱਜ ਅਤੇ ਜੱਜਮੈਂਟ ਰਾਈਟਰ (ਸੀਨੀਅਰ ਗਰੇਡ), ਰੀਡਰ ਗਰੇਡ-1, ਸਟੈਨੋਗ੍ਰਾਫਰ ਗਰੇਡ-2, ਟਰਾਂਸਲੇਟਰ, ਅਹਲਮਦ, ਕਾਪੀ ਕਲਰਕ ਤੇ ਅਸ਼ਰ ਦੀਆਂ 9-9 ਅਸਾਮੀਆਂ ਤੇ 18 ਸੇਵਾਦਾਰ ਸ਼ਾਮਲ ਹਨ। ਬਾਕੀ 27 ਅਸਾਮੀਆਂ ਵਿੱਚ ਡਿਪਟੀ ਜ਼ਿਲਾ ਅਟਾਰਨੀ, ਜੂਨੀਅਰ ਸਕੇਲ ਸਟੈਨੋਗ੍ਰਾਫਰ ਤੇ ਸੇਵਾਦਾਰ ਦੀਆਂ 9-9 ਅਸਾਮੀਆਂ ਸ਼ਾਮਲ ਹਨ।

ਗੌਰਤਲਬ ਹੈ ਕਿ ਸੁਪਰੀਮ ਕੋਰਟ ਵੱਲੋਂ ਸੂਬਾ ਸਰਕਾਰਾਂ ਨੂੰ ਅਜਿਹੇ ਜ਼ਿਲ੍ਹਿਆਂ ਵਿੱਚ ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਜਿਨ੍ਹਾਂ ਵਿੱਚ ਪੌਸਕੇ ਤੇ ਬਲਾਤਕਾਰ ਕੇਸਾਂ ਦੇ 100 ਤੋਂ ਵੱਧ ਕੇਸ ਲੰਬਿਤ ਪਏ ਹਨ।

Vinkmag ad
Share Our Daily Posts

News Desk

Read Previous

ਦਿੱਲੀ ਵਿਚ ਵਿਰੋਧ ਪ੍ਰਦਰਸ਼ਨ ਕਾਰਨ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ

Read Next

ਲਟਕ ਜਾਣਗੇ ਲੋਕਾਂ ਦੇ ਕੰਮ, 21 ਸਤੰਬਰ ਤੋਂ ਹੜਤਾਲ ‘ਤੇ ਜਾਣਗੇ ਸਰਕਾਰੀ ਮੁਲਾਜ਼ਮ, 24 ਨੂੰ ਮੋਹਾਲੀ ‘ਚ ਕਰਨਗੇ ਵੱਡੀ ਰੈਲੀ