Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਮੋਟਰਸਾਈਕਲ ਬਲਾਸਟ ਮਾਮਲਾ : ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਣ ਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ‘ਚ 13 ਖ਼ਿਲਾਫ ਮਾਮਲਾ ਦਰਜ

ਫਿਰੋਜ਼ਪੁਰ : ਬੀਤੇ ਦਿਨੀਂ ਜਲਾਲਾਬਾਦ ਵਿਖੇ ਹੋਏ ਮੋਟਰਸਾਈਕਲ ਬਲਾਸਟ ਤੋਂ ਬਾਅਦ ਜਿੱਥੇ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ, ਉਥੇ ਜ਼ਿਲ੍ਹਾ ਪੁਲਿਸ ਦਾ ਸੀਆਈਏ ਸਟਾਫ ਵਿੰਗ ਵੀ ਪੱਬਾਂ ਭਾਰ ਹੋ ਰਿਹਾ ਹੈ। ਹਾਲਾਂਕਿ ਜਲਾਲਾਬਾਦ ਬਲਾਸਟ ਵਿਚ ਪੁਲਿਸ ਜਾਂਚ ਕਿੱਥੋਂ ਤਕ ਪਹੁੰਚੀ ਹੈ, ਇਸ ਸਬੰਧੀ ਅਜੇ ਤਕ ਪੁਲਿਸ ਵੱਲੋਂ ਕੁਝ ਵੀ ਦੱਸਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਪਰ ਜ਼ਿਲ੍ਹਾ ਪੁਲਿਸ ਦੇ ਸੀਆਈਏ ਸਟਾਫ ਨੇ ਆਪਣੇ ਖ਼ੁਫ਼ੀਆ ਨੈੱਟਵਰਕ ਦਾ ਇਸਤੇਮਾਲ ਕਰਦਿਆਂ ਸਰਹੱਦ ਪਾਰ ਪਾਕਿਸਤਾਨੀ ਸਮੱਗਲਰਾਂ ਅਤੇ ਖੁਫੀਆ ਏਜੰਸੀਆਂ ਨਾਲ ਸਬੰਧ ਰੱਖਣ ਵਾਲੇ ਕੁਝ ਲੋਕਾਂ ਨੂੰ ਗਿ੍ਫ਼ਤਾਰ ਕਰਕੇ ਥਾਣਾ ਸਦਰ ਫਿਰੋਜ਼ਪੁਰ ਵਿਖੇ 7 ਬਾਏ ਨੇਮ ਵਿਅਕਤੀਆਂ ਤੇ 5-6 ਅਣਪਛਾਤੇ ਵਿਅਕਤੀਆਂ ਸਮੇਤ 13 ਵਿਅਕਤੀਆਂ ਖਿਲਾਫ ਐੱਨਡੀਪੀਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਜਲਾਲਾਬਾਦ ਬਲਾਸਟ ‘ਚ ਵਰਤੇ ਗਏ ਮੋਟਰਸਾਈਕਲ ਦਾ ਮਾਲਕ ਸੁੱਖਾ ਵੀ ਸ਼ਾਮਿਲ ਦੱਸਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਇਸ ਸਬੰਧੀ ਅਜੇ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਪੁਲਿਸ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬੱਸ ਅੱਡਾ ਬਾਰੇ ਕੇ ਵਿਖੇ ਮੌਜੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸੁਖਵਿੰਦਰ ਸਿੰਘ ਉਰਫ ਸੁੱਖਾ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚਾਂਦੀ ਵਾਲਾ, ਹਰਮੇਸ਼ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਝੁੱਗੇ ਕਿਸ਼ੋਰ ਸਿੰਘ ਵਾਲੇ, ਜਸਵੰਤ ਸਿੰਘ ਉਰਫ ਛਿੰਦਾ ਬਾਬਾ ਪੁੱਤਰ ਜੀਵਨ ਸਿੰਘ ਵਾਸੀ ਨਿਹੰਗਾਂ ਵਾਲੇ ਝੁੱਗੇ, ਅਮਰਜੀਤ ਸਿੰਘ ਉਰਫ ਬਿੱਟੂ ਪੁੱਤਰ ਨੱਥਾ ਸਿੰਘ ਵਾਸੀ ਨਿਹਾਲਾ ਕਿਲਚਾ, ਸੁਖਦੇਵ ਸਿੰਘ ਉਰਫ ਸੁੱਖਾ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਨਿਹਾਲਾ ਕਿਲਚਾ, ਜਸਵੀਰ ਸਿੰਘ ਉਰਫ ਗੱਗੂ ਪੁੱਤਰ ਫੁੰਮਣ ਸਿੰਘ ਵਾਸੀ ਪਿੰਡ ਮਹਾਲਮ, ਚੰਨੂ ਪੁੱਤਰ ਹੰਸਾ ਸਿੰਘ ਵਾਸੀ ਪਿੰਡ ਦਰੋਗਾ ਥਾਣਾ ਅਮੀਰ ਖਾਸ ਜ਼ਿਲ੍ਹਾ ਫਾਜ਼ਿਲਕਾ ਅਤੇ 5-6 ਅਣਪਛਾਤੇ ਆਦਮੀ ਹਨ।

ਇਨ੍ਹਾਂ ਸਾਰਿਆਂ ਦੀ ਭਾਰਤ ਪਾਕਿਸਤਾਨ ਬਾਰਡਰ ਦੇ ਨਜ਼ਦੀਕ ਰਿਹਾਇਸ਼ ਹੋਣ ਕਰਕੇ ਇਹ ਬਾਰਡਰ ਏਰੀਆ ਦੀ ਪੂਰੀ ਜਾਣਕਾਰੀ ਰੱਖਦੇ ਸਨ ਤੇ ਇਨ੍ਹਾਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ। ਇਹ ਵਿਅਕਤੀ ਪਾਕਿਸਤਾਨ ਤੇ ਰਾਜਸਥਾਨ ਤੋਂ ਪੰਜਾਬ ਏਰੀਆ ਰਾਹੀਂ ਸਮੱਗਲਿੰਗ ਕਰਨ ਵਿਚ ਪੂਰੀ ਤਰ੍ਹਾਂ ਸਰਗਰਮ ਹਨ, ਜੋ ਨਸ਼ੀਲੇ ਪਦਾਰਥ ਅਫੀਮ, ਹੈਰੋਇਨ, ਹਥਿਆਰ, ਅਸਲਾ ਦੀ ਸਮੱਗਲਿੰਗ ਫਾਜ਼ਿਲਕਾ ਦੇ ਏਰੀਆ ਵਿਚ ਧੰਦਾ ਕਰਦੇ ਹਨ, ਜਿਨ੍ਹਾਂ ਦਾ ਸਬੰਧ ਜਸਵੀਰ ਸਿੰਘ ਉਰਫ ਗੱਗੂ ਨਾਲ ਹੈ ਜੋ ਇਨ੍ਹਾਂ ਦੇ ਬਹੁਤ ਸਰਗਰਮ ਹਨ, ਜੇਕਰ ਇਨ੍ਹਾਂ ਵਿਅਕਤੀਆਂ ‘ਤੇ ਛਾਪੇਮਾਰੀ ਕੀਤੀ ਜਾਵੇ ਤਾਂ ਇਨ੍ਹਾਂ ਪਾਸੋਂ ਨਸ਼ੀਲੇ ਪਦਾਰਥ, ਅਸਲਾ ਤੇ ਨਾਜਾਇਜ਼ ਸ਼ਰਾਬ ਦੀ ਵੱਡੇ ਪੱਧਰ ਤੇ ਬਰਾਮਦਗੀ ਹੋ ਸਕਦੀ ਹੈ। ਇਤਲਾਹ ਠੋਸ ਤੇ ਭਰੋਸੇਯੋਗ ਹੋਣ ਤੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।

Vinkmag ad
Share Our Daily Posts

News Desk

Read Previous

ਲਟਕ ਜਾਣਗੇ ਲੋਕਾਂ ਦੇ ਕੰਮ, 21 ਸਤੰਬਰ ਤੋਂ ਹੜਤਾਲ ‘ਤੇ ਜਾਣਗੇ ਸਰਕਾਰੀ ਮੁਲਾਜ਼ਮ, 24 ਨੂੰ ਮੋਹਾਲੀ ‘ਚ ਕਰਨਗੇ ਵੱਡੀ ਰੈਲੀ

Read Next

ਥਾਣੇ ਨੇੜੇ ਦੁਕਾਨ ‘ਚ ਚੋਰੀ