Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਥਾਣੇ ਨੇੜੇ ਦੁਕਾਨ ‘ਚ ਚੋਰੀ

ਜਲੰਧਰ : ਕਮਿਸ਼ਨਰੇਟ ਪੁਲਿਸ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਤੋਂ ਬਾਅਦ ਸ਼ਹਿਰ ਵਿਚ ਕੀਤੇ ਗਏ ਹਾਈ ਅਲਰਟ ਦੀ ਵੀ ਚੋਰਾਂ ਨੂੰ ਕੋਈ ਪ੍ਰਵਾਹ ਨਹੀਂ ਹੈ। ਉਹ ਬਿਨਾਂ ਕਿਸੇ ਡਰ ਤੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਹੁਣ ਤਾਂ ਚੋਰਾਂ ਨੇ ਹੱਦ ਹੀ ਕਰ ਦਿੱਤੀ, ਜਦ ਥਾਣਾ ਭਾਰਗੋ ਕੈਂਪ ਦੇ ਲਾਗੇ ਪੈਂਦੀ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੰਦਰੋਂ ਇਕ ਲੱਖ ਰੁਪਏ ਤੋਂ ਵੱਧ ਦੀ ਕੀਮਤ ਦਾ ਸਾਮਾਨ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸ ਤੋਂ ਇਲਾਵਾ, ਚੋਰ ਜਾਂਦੇ ਜਾਂਦੇ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਡਿਲੀਟ ਕਰ ਕੇ ਚਲੇ ਗਏ।

ਰਾਜ ਪਾਨ ਸ਼ਾਪ ਅਵਤਾਰ ਨਗਰ ਦੇ ਮਾਲਕ ਰਾਜ ਕੁਮਾਰ ਵਾਸੀ ਗਲੋਬ ਕਾਲੋਨੀ ਨੇ ਦੱਸਿਆ ਕਿ ਉਹ ਕੱਲ੍ਹ ਰਾਤ ਦੱਸ ਵਜੇ ਆਪਣੀ ਦੁਕਾਨ ਬੰਦ ਕਰ ਕੇ ਘਰ ਚਲੇ ਗਏ ਸਨ। ਸ਼ੁੱਕਰਵਾਰ ਸਵੇਰੇ ਸਾਢੇ ਛੇ ਵਜੇ ਦੇ ਕਰੀਬ ਉਨ੍ਹਾਂ ਦੀ ਦੁਕਾਨ ਦੇ ਸਾਹਮਣੇ ਚਾਹ ਦੀ ਦੁਕਾਨ ਕਰਨ ਵਾਲੇ ਵਿਅਕਤੀ ਨੇ ਜਦ ਦੁਕਾਨ ਖੋਲ੍ਹੀ ਤਾਂ ਦੁਕਾਨ ਦਾ ਸ਼ਟਰ ਉਖੜਿਆ ਹੋਇਆ ਦੇਖਿਆ ਤਾਂ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ। ਜਦ ਉਹ ਦੁਕਾਨ ਅੰਦਰ ਗਏ। ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ। ਚੋਰ ਦੁਕਾਨ ‘ਚੋਂ ਇਕ ਲੱਖ ਰੁਪਏ ਦਾ ਸਾਮਾਨ ਤੇ ਗੱਲੇ ਵਿਚ ਪਈ ਪੰਜ ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ। ਜਦ ਉਸ ਨੇ ਦੁਕਾਨ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਉਹ ਵੀ ਡਿਲੀਟ ਕੀਤੀ ਹੋਈ ਸੀ। ਘਟਨਾ ਦੀ ਸੂਚਨਾ ਥਾਣਾ ਭਾਰਗੋ ਕੈਂਪ ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ, ਜੋ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਸਨ। ਪੁਲਿਸ ਟੀਮ ਦੁਕਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲਣ ਵਿਚ ਜੁੱਟ ਗਈ ਹੈ।

 

Vinkmag ad
Share Our Daily Posts

News Desk

Read Previous

ਮੋਟਰਸਾਈਕਲ ਬਲਾਸਟ ਮਾਮਲਾ : ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਰੱਖਣ ਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ‘ਚ 13 ਖ਼ਿਲਾਫ ਮਾਮਲਾ ਦਰਜ

Read Next

ਪਤਨੀ ਨੂੰ ਗੁਆਂਢੀ ਨਾਲ ਹੋਟਲ ‘ਚ ਇਤਰਾਜ਼ਯੋਗ ਹਾਲਤ ‘ਚ ਫੜਿਆ, ਘੜੀਸਦਾ ਹੋਇਆ ਪੁਲਿਸ ਕੋਲ ਲੈ ਗਿਆ ਪਤੀ