Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪਤਨੀ ਨੂੰ ਗੁਆਂਢੀ ਨਾਲ ਹੋਟਲ ‘ਚ ਇਤਰਾਜ਼ਯੋਗ ਹਾਲਤ ‘ਚ ਫੜਿਆ, ਘੜੀਸਦਾ ਹੋਇਆ ਪੁਲਿਸ ਕੋਲ ਲੈ ਗਿਆ ਪਤੀ

ਜਲੰਧਰ : ਬਸ ਸਟੈੱਡ ਚੌਕੀ ਤਹਿਤ ਆਉਂਦੇ ਇਕ ਹੋਟਲ ਨੇੜੇ ਸ਼ੁੱਕਰਵਾਰ ਦੁਪਹਿਰੇ 3.30 ਵਜੇ ਹਾਈ ਵੋਲਟੇਜ ਡਰਾਮਾ ਦੇਖਣ ਨੂੰ ਮਿਲਿਆ। ਇੱਥੇ ਇਕ ਵਿਅਕਤੀ ਨੇ ਆਪਣੀ ਪਤਨੀ ਨੂੰ ਗੁਆਂਢੀ ਦੇ ਨਾਲ ਹੋਟਲ ਦੇ ਕਮਰੇ ‘ਚ ਇਤਰਾਜ਼ਯੋਗ ਹਾਲਤ ‘ਚ ਫੜ ਲਿਆ। ਉਹ ਉਨ੍ਹਾਂ ਨੂੰ ਘੜੀਸਦਾ ਹੋਇਆ ਬੱਸ ਸਟੈਂਡ ਪੁਲਿਸ ਚੌਕੀ ਪਹੁੰਚ ਗਿਆ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਕਥਿਤ ਪ੍ਰੇਮੀ ਨੂੰ ਵੀ ਹਿਰਾਸਤ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਤੀ ਨੇ ਦੱਸਿਆ ਕਿ ਸ਼ਨਿਚਰਵਾਰ ਦੁਪਹਿਰੇ ਪਤਨੀ ਨੇ ਉਸ ਨੂੰ ਪੇਕੇ ਜਾਣ ਦੀ ਗੱਲ ਕਹੀ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ਜਦੋਂ ਘਰੋਂ ਬਾਹਰ ਨਿਕਲਿਆ ਤਾਂ ਉਸ ਦੇ ਪਿੱਛੇ ਹੀ ਪਤਨੀ ਘਰੋਂ ਨਿਕਲ ਕੇ ਆਟੋ ‘ਚ ਬੈਠ ਗਈ। ਉਦੋਂ ਉਨ੍ਹਾਂ ਦਾ ਗੁਆਂਡੀ ਵੀ ਬਾਈਕ ‘ਤੇ ਆਟੋ ਦੇ ਪਿੱਛੇ ਚੱਲ ਪਿਆ। ਇਸ ਨੂੰ ਉਸਦੀ ਭੈਣ ਨੇ ਦੇਖ ਲਿਆ। ਜਦੋਂ ਉਸ ਨੇ ਸਕੂਟੀ ‘ਤੇ ਦੋਵਾਂ ਦਾ ਪਿੱਛਾ ਕੀਤਾ ਤਾਂ ਉਹ ਦੋਵੇਂ ਬੱਸ ਸਟੈਂਡ ਦੇ ਇਕ ਹੋਟਲ ‘ਚ ਵੜਦੇ ਨਜ਼ਰ ਆਏ। ਹੋਟਲ ਦੇ ਬਾਹਰ ਕਰੀਬ ਡੇਢ ਘੰਟਾ ਇੰਤਜ਼ਾਰ ਕਰਨ ਤੋਂ ਬਾਅਦ ਭੇਣ ਨੇ ਮਾਮਲੇ ਦੀ ਜਾਣਕਾਰੀ ਉਸ ਨੂੰ ਦਿੱਤੀ। ਉਸ ਤੋਂ ਬਾਅਦ ਉਹ ਹੋਟਲ ਪੁੱਜਾ ਤੇ ਪਤਨੀ ਨੂੰ ਗੁਆਂਢੀ ਦੇ ਨਾਲ ਹੋਟਲ ਦੇ ਕਮਰੇ ‘ਚ ਇਤਰਾਜ਼ਯੋਗ ਹਾਲਤ ‘ਚ ਫੜ ਲਿਆ। ਉਹ ਦੋਵਾਂ ਨੂੰ ਘੜੀਸਦਾ ਹੋਇਆ ਬੱਸ ਸਟੈਂਡ ਪੁਲਿਸ ਚੌਕੀ ਲੈ ਗਿਆ

ਭੈਣ-ਭਰਾ ਦੱਸ ਕੇ ਲਿਆ ਸੀ ਹੋਟਲ ਦਾ ਕਮਰਾ

ਪੁਲਿਸ ਦੀ ਜਾਂਚ ਵਿਚ ਇਹ ਸਾਹਮਣੇ ਆਇਆ ਹੈ ਕਿ ਹੋਟਲ ‘ਚ ਕਮਰਾ ਲੈਂਦੇ ਸਮੇਂ ਔਰਤ ਤੇ ਉਸ ਦੇ ਕਥਿਤ ਪ੍ਰੇਮੀ ਇਕ-ਦੂਸਰੇ ਨੂੰ ਭੈਣ-ਭਰਾ ਦੱਸਿਆ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਔਰਤ ਨੇ ਦੱਸਿਆ ਕਿ ਉਸ ਦੇ ਵਿਆਹ ਨੂੰ 5 ਸਾਲ ਬੀਤ ਚੁੱਕੇ ਹਨ ਪਰ ਉਸ ਦੀ ਕੋਈ ਔਲਾਦ ਨਹੀਂ ਹੈ। ਪਤੀ ਉਸ ਨੂੰ ਸਮਾਂ ਨਹੀਂ ਦਿੰਦੇ ਹਨ ਜਿਸ ਕਾਰਨ ਉਸ ਦਾ ਅਫੇਅਰ ਗੁਆਂਢ ‘ਚ ਹੀ ਰਹਿਣ ਵਾਲੇ ਨੌਜਵਾਨ ਦੇ ਨਾਲ ਸ਼ੁਰੂ ਹੋ ਗਿਆ। ਔਰਤ ਨੇ ਆਪਣੇ ਪਤੀ ‘ਤੇ ਵੀ ਦੋਸ਼ ਲਗਾਇਆ ਕਿ ਉਸ ਦੇ ਫੋਨ ‘ਚ ਕਈ ਕੁੜੀਆਂ ਦੇ ਨੰਬਰ ਹਨ। ਪੁਲਿਸ ਦੋਵਾਂ ਹੀ ਧੜਿਆਂ ਦੇ ਬਿਆਨ ਦਰਜ ਕਰ ਕੇ ਮਾਮਲੇ ‘ਚ ਕਾਰਵਾਈ ਕਰਨ ‘ਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

ਥਾਣੇ ਨੇੜੇ ਦੁਕਾਨ ‘ਚ ਚੋਰੀ

Read Next

ਚਾਰ ਧਾਮ ਯਾਤਰਾ: ਦਰਸ਼ਨ ਲਈ ਰਜਿਸਟ੍ਰੇਸ਼ਨ ਤੇ ਈ-ਪਾਸ ਲਾਜ਼ਮੀ