Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

Captain Amarinder Singh Resigned : ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ, ਬੋਲੇ- ਮੇਰੇ ਕੋਲ ਢੇਰ ਸਾਰੀਆਂ ਆਪਸ਼ਨਾਂ

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਘਮਸਾਨ ਤੇਜ਼ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਬੀਐੱਲ ਪੁਰੋਹਿਤ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਰਾਜ ਭਵਨ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਢੇਰ ਸਾਰੀਆਂ ਆਪਸ਼ਨਾਂ ਹਨ ਤੇ ਉਹ ਕਿਸੇ ਵੀ ਆਪਸ਼ਨ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਬੇਇੱਜ਼ਤ ਮਹਿਸੂਸ ਕੀਤਾ ਜਿਸ ਕਾਰਨ ਅਸਤੀਫ਼ਾ ਦੇਣ ਦਾ ਫ਼ੈਸਲਾ ਲਿਆ। ਉਹ ਆਪਣੇ ਸਮਰਥਕਾਂ ਨਾਲ ਗੱਲ ਕਰਨਗੇ, ਉਸ ਤੋਂ ਬਾਅਦ ਅਗਲੇਰੀ ਰਣਨੀਤੀ ਉਲੀਕੀ ਜਾਵੇਗੀ।

ਰਣਇੰਦਰ ਸਿੰਘ ਨੇ ਟਵੀਟ ਕਰ ਕੇ ਕਿਹਾ- ਮੇਰੇ ਪਿਤਾ ਨਵੀਂ ਸ਼ੁਰੂਆਤ ਕਰਨਗੇ

ਪੰਜਾਬ ਕਾਂਗਰਸ ਭਵਨ ‘ਚ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ 4 ਵਜੇ ਪ੍ਰੈੱਸ ਕਾਨਫਰੰਸ ਕਰਨ ਦਾ ਐਲਾਨ ਕੀਤਾ। ਇਸ ਤੋਂ ਬਾਅਦ ਉਹ ਸਿਸਵਾਂ ਸਥਿਤ ਫਾਰਮ ਹਾਊਸ ਲਈ ਰਵਾਨਾ ਹੋ ਗਏ ਜਿੱਥੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਅਸਤੀਫ਼ਾ ਦੇਣ ਜਾ ਰਹੇ ਹਨ ਤੇ ਉਹ ਵੀ ਉਨ੍ਹਾਂ ਦੇ ਨਾਲ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਪਿਤਾ ਸਾਡੇ ਪਰਿਵਾਰ ਦੀ ਇਕ ਨਵੀਂ ਸ਼ੁਰੂਆਤ ‘ਚ ਅਗਵਾਈ ਕਰਨਗੇ।

ਸੁਨੀਲ ਜਾਖੜ ਹੋ ਸਕਦੇ ਹਨ ਪੰਜਾਬ ਦੇ ਅਗਲੇ ਮੁੱਖ ਮੰਤਰੀ, ਦੌੜ ‘ਚ ਸਭ ਤੋਂ ਅੱਗੇ

ਪੰਜਾਬ ਦੇ ਅਗਲੇ ਮੁੱਖ ਮੰਤਰੀ ਸੁਨੀਲ ਜਾਖੜ ਹੋ ਸਕਦੇ ਹਨ। ਜਾਖੜ ਜਿਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਹਟਾ ਕੇ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਉਨ੍ਹਾਂ ਇਕ ਟਵੀਟ ਕਰ ਕੇ ਰਾਹੁਲ ਗਾਂਧੀ ਦੀ ਸ਼ਲਾਘਾ ਕੀਤੀ। ਜਾਖੜ ਨੇ ਕਿਹਾ, ਹੈਰਾਨੀ ਦੀ ਗੱਲ ਨਹੀਂ ਹੈ ਕਿ ਪੰਜਾਬ ਕਾਂਗਰਸ ਦੇ ਵਿਵਾਦ ਨੂੰ ਸੁਲਝਾਉਣ ਦੇ ਇਸ ਸਾਹਸੀ ਫ਼ੈਸਲੇ ਨੇ ਨਾ ਸਿਰਫ਼ ਕਾਂਗਰਸੀ ਵਰਕਰਾਂ ਨੂੰ ਰੋਮਾਂਚਕ ਕੀਤਾ ਹੈ ਬਲਕਿ ਅਕਾਲੀਆਂ ਦੀ ਨੀਂਹ ਵੀ ਹਿਲਾ ਕੇ ਰੱਖ ਦਿੱਤੀ ਹੈ।

ਜਾਖੜ ਜਿਨ੍ਹਾਂ ਨੂੰ ਦੋ ਦਿਨ ਪਹਿਲਾਂ ਬੈਂਗਲੁਰੂ ਗਏ ਹੋਏ ਸਨ, ਨੂੰ ਅਚਾਨਕ ਦਿੱਲੀ ਬੁਲਾਉਣ ਤੋਂ ਸਾਫ਼ ਹੋ ਗਿਆ ਕਿ ਅਗਲੀ ਸਰਕਾਰ ‘ਚ ਉਨ੍ਹਾਂ ਦੀ ਅਹਿਮ ਭੂਮਿਕਾ ਹੋਵੇਗੀ। ਚੰਡੀਗੜ੍ਹ ਵਾਪਸੀ ਤੋਂ ਪਹਿਲਾਂ ਦਿੱਲੀ ‘ਚ ਵੀ ਉਨ੍ਹਾਂ ਦੀ ਕਾਂਗਰਸ ਹਾਈ ਕਮਾਂਡ ਦੇ ਸੀਨੀਅਰ ਆਗੂਆਂ ਨਾਲ ਗੱਲ ਹੋਈ ਹੈ। ਦੇਰ ਰਾਤ ਜਦੋਂ ਹਰੀਸ਼ ਰਾਵਤ ਨੇ ਸੀਐੱਲਪੀ ਦੀ ਬੈਠਕ ਬੁਲਾਉਣ ਸਬੰਧੀ ਟਵੀਟ ਕੀਤਾ ਤਾਂ ਅੱਜ ਸਵੇਰ ਤੋਂ ਹੀ ਜਾਖੜ ਦੇ ਘਰ ਸੀਨੀਅਰ ਆਗੂਆਂ ਦਾ ਤਾਂਤਾ ਲੱਗ ਗਿਆ।

ਹਾਲਾਂਕਿ ਉਨ੍ਹਾਂ ਨੇ ਫਿਲਹਾਲ ਇਸ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ ਹੈ। ਜਾਖੜ, ਕਿਸੇ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀਆਂ ‘ਚੋਂ ਮੰਨੇ ਜਾਂਦੇ ਸਨ। ਪਾਰਟੀ ਹਾਈ ਕਮਾਨ ਨੇ ਜਦੋਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਤਾਂ ਉਹ ਸਰਕਾਰ ‘ਚ ਗ਼ਲਤ ਫੈ਼ਸਲਿਆਂ ਨੂੰ ਲੈ ਕੇ ਉਹ ਅਕਸਰ ਮੁੱਖ ਮੰਤਰੀ ਨਾਲ ਉਲਝਦੇ ਵੀ ਰਹੇ ਹਨ। ਬੇੱਸ਼ਕ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ਦਾ ਮਾਮਲਾ ਹੋਵੇ ਜਾਂ ਬੇਅਦਬੀ ਮਾਮਲੇ ਸਬੰਧੀ ਕੋਈ ਸਖ਼ਤ ਫ਼ੈਸਲਾ ਲੈਣ ਦੀ ਗੱਲ, ਜਾਖੜ ਅਜਿਹੇ ਮੁੱਦਿਆਂ ‘ਤੇ ਆਵਾਜ਼ ਬੁਲੰਦ ਕਰਦੇ ਰਹੇ ਹਨ।

ਉਨ੍ਹਾਂ ਨੂੰ ਹਿੰਦੂ ਨੇਤਾ ਦੇ ਤੌਰ ‘ਤੇ ਵੀ ਲਗਾਇਆ ਜਾ ਸਕਦਾ ਹੈ ਕਿਉਂਕਿ ਇਸ ਵੇਲੇ ਕਾਂਗਰਸ ਦੀ ਪ੍ਰਧਾਨਗੀ ਜੱਟ ਸਿੱਖ ਦੇ ਹੱਥ ਵਿਚ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਜਾਤੀ ਸਮੀਕਰਨਾਂ ਦਾ ਪੂਰਾ ਖ਼ਿਆਲ ਰੱਖੇਗੀ ਕਿਉਂਕਿ ਅੱਜਕਲ੍ਹ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਭਰ ‘ਚ ਕਿਸਾਨ ਅੰਦੋਲਨ ਕਰ ਰਹੇ ਹਨ। ਅਜਿਹੇ ਵਿਚ ਵੀ ਜਾਖੜ ਦੀ ਭੂਮਿਕਾ ਅਹਿਮ ਹੋਵੇਗੀ ਕਿਉਂਕਿ ਤਿੰਨ ਖੇਤੀ ਕਾਨੂੰਨਾਂ ਦੇ ਜਦੋਂ ਆਰਡੀਨੈਂਸ ਜਦੋਂ ਜਾਰੀ ਹੋਇਆ ਸੀ ਤਾਂ ਸੁਨੀਲ ਜਾਖੜ ਹੀ ਅਜਿਹੇ ਪਹਿਲੇ ਆਗੂ ਸਨ ਜਿਨ੍ਹਾਂ ਨੇ ਇਨ੍ਹਾਂ ਦਾ ਵਿਰੋਧ ਕੀਤਾ ਸੀ। ਉਹ ਅਕਸਰ ਕਿਸਾਨੀ ਮੁੱਦਿਆਂ ਨੂੰ ਉਭਾਰਨ ਵਾਲੇ ਨੇਤਾ ਮੰਨੇ ਜਾਂਦੇ ਹਨ।

Vinkmag ad
Share Our Daily Posts

News Desk

Read Previous

Air Show : ਅਸਮਾਨ ‘ਚ ਬੱਦਲਾਂ ਦੇ ਹੇਠਾਂ ਹੋਣ ਤੋਂ ਰੋਕਿਆ ਗਿਆ ਏਅਰ ਸ਼ੋਅ, Surya Kiran Aerobatic Team ਵਾਪਸ ਪਰਤੀ

Read Next

ਜੰਡਿਆਲਾ ਚੌਕ ‘ਚ ਦਰਦਨਾਕ ਹਾਦਸਾ – ਸਕੂਟਰੀ ਸਵਾਰ ਮਾਂ-ਧੀ ਨੂੰ ਟਰੱਕ ਨੇ ਦਰੜਿਆ, ਧੀ ਦੀ ਮੌਤ, ਮਾਂ ਗੰਭੀਰ ਜ਼ਖ਼ਮੀ