Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਭੂਚਾਲ ਨਾਲ ਕੰਬਿਆ ਜੰਮੂ-ਕਸ਼ਮੀਰ, ਰਿਐਕਟਰ ਪੈਮਾਨੇ ’ਤੇ 4.3 ਮਾਪੀ ਗਈ ਤੀਬਰਤਾ

ਜੰਮੂ, ਜੇਐੱਨਐੱਨ : ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ’ਚ ਸ਼ਨਿਚਰਵਾਰ ਦੇਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 4.3 ਮਾਪੀ ਗਈ ਹੈ। ਫਿਲਹਾਲ ਅਜੇ ਤਕ ਕਿਸੇ ਵੀ ਜਾਨਮਾਲ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਸ ਤੋਂ ਤਿੰਨ ਦਿਨ ਪਹਿਲਾਂ ਲੱਦਾਖ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇੱਥੇ ਦੱਸਣਾ ਜ਼ਰੂਰੀ ਹੈ ਕਿ ਜੰਮੂ ਕਸ਼ਮੀਰ ਅਤੇ ਲੱਦਾਖ ਭੂਚਾਲੀ ਖੇਤਰ ’ਚ ਆਉਂਦੇ ਹਨ ਅਤੇ ਇੱਥੇ ਭੂਚਾਲ ਦੇ ਝਟਕਿਆਂ ਦੇ ਆਉਣ ਦੀ ਸੰਭਾਵਨਾ ਬਣੀ ਰਹਿੰਦੀ ਹੈ।

ਇਸ ਤੋਂ ਪਹਿਲਾਂ ਬੀਤੇ ਵਰ੍ਹੇ ਦਸੰਬਰ, ਜਨਵਰੀ, ਫਰਵਰੀ ਅਤੇ ਮਾਰਚ ’ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਮਾਹਿਰਾਂ ਦਾ ਮੰਨਦਾ ਹੈ ਕਿ ਲੱਦਾਖ ਅਤੇ ਜੰਮੂ ਕਸ਼ਮੀਰ ’ਚ ਆ ਰਹੇ ਭੂਚਾਲ ਦਾ ਕੇਂਦਰ ਲਗਾਤਾਰ ਲੱਦਾਖ ’ਚ ਬਣ ਰਿਹਾ ਹੈ। ਜੇਕਰ ਕੋਈ ਵੱਡਾ ਝਟਕਾ ਆਇਆ ਤਾਂ ਨੁਕਸਾਨ ਹੋਣ ਦੀ ਸੰਭਾਵਨਾ ਹੈ। ਰਿਆਸੀ ’ਚ ਵੀ ਫਾਲਟ ਲਾਈਨ ਹੈ। ਜੰਮੂ ਦੇ ਡੋਡਾ, ਭੱਦਰਵਾਹ, ਕਿਸ਼ਤਵਾੜ ਵੀ ਭੂਚਾਲ ਦੇ ਲਿਹਾਜ ਨਾਲ ਸੰਵੇਦਨਸ਼ੀਲ ਹਨ। ਜੰਮੂ ਕਸ਼ਮੀਰ ਲੱਦਾਖ ’ਚ ਬੀਤੇ ਵਰ੍ਹੇ ਸਿਰਫ਼ ਸਤੰਬਰ ਮਹੀਨੇ ’ਚ 10 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਮਾਹਿਰ ਇਸ ਨੂੰ ਚਿੰਤਾ ਦਾ ਵਿਸ਼ਾ ਮੰਨ ਰਹੇ ਹਨ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਇਸ ਨਾਲ ਦਬਾਅ ਘੱਟ ਹੁੰਦਾ ਹੈ ਅਤੇ ਵੱਡੇ ਝਟਕੇ ਆਉਣ ਦੀ ਸੰਭਾਵਨਾ ਘੱਟ ਹੁੰਦੀ ਜਾਂਦੀ ਹੈ। ਪਰ ਲਗਾਤਾਰ ਆ ਰਹੇ ਝਟਕੇ ਖ਼ਤਰਾ ਵੀ ਵਧਾ ਸਕਦੇ ਹਨ।

Vinkmag ad
Share Our Daily Posts

News Desk

Read Previous

ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ – ਕੈਪਟਨ ਅਮਰਿੰਦਰ ਸਿੰਘ

Read Next

ਵਾਲ਼ੀਆਂ ਝਪਟ ਕੇ ਭੱਜੇ ਲੁਟੇਰੇ 24 ਘੰਟਿਆਂ ‘ਚ ਕਾਬੂ