Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਵਾਲ਼ੀਆਂ ਝਪਟ ਕੇ ਭੱਜੇ ਲੁਟੇਰੇ 24 ਘੰਟਿਆਂ ‘ਚ ਕਾਬੂ

ਜਲੰਧਰ : ਚੌਕੀ ਦਕੋਹਾ ਦੀ ਪੁਲਿਸ ਨੇ ਬੀਤੇ ਦਿਨੀਂ ਬਾਬਾ ਬੁੱਢਾ ਜੀ ਨਗਰ ‘ਚ ਇਕ ਬਜ਼ੁਰਗ ਅੌਰਤ ਦੀਆਂ ਵਾਲ਼ੀਆਂ ਝਪਟ ਕੇ ਭੱਜੇ ਐਕਟਿਵਾ ਸਵਾਰ ਦੋ ਨੌਜਵਾਨਾਂ ਨੂੰ 24 ਘੰਟਿਆਂ ਵਿਚ ਹੀ ਕਾਬੂ ਕਰ ਕੇ ਉਨ੍ਹਾਂ ਕੋਲੋਂ ਝਪਟੀਆਂ ਹੋਈਆਂ ਵਾਲ਼ੀਆਂ ਅਤੇ ਵਾਰਦਾਤ ‘ਚ ਵਰਤੀ ਗਈ ਐਕਟਿਵਾ ਬਰਾਮਦ ਕਰ ਲਈ ਹੈ। ਥਾਣਾ ਰਾਮਾ ਮੰਡੀ ਦੇ ਮੁਖੀ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਚੌਕੀ ਦਕੋਹਾ ਦੀ ਪੁਲਿਸ ਨੂੰ ਅਮੀਨ ਬਾਜਵਾ ਵਾਸੀ ਬਾਬਾ ਬੁੱਢਾ ਜੀ ਨਗਰ ਨੇ ਬੀਤੇ ਦਿਨੀਂ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਦਾਦੀ ਘਰ ਦੇ ਬਾਹਰ ਬੈਠੀ ਹੋਈ ਸੀ ਕਿ ਇਕ ਐਕਟਿਵਾ ‘ਤੇ ਆਏ ਦੋ ਨੌਜਵਾਨ ਉਸ ਦੇ ਕੰਨਾਂ ‘ਚੋਂ ਵਾਲ਼ੀਆਂ ਝਪਟ ਕੇ ਫਰਾਰ ਹੋ ਗਏ। ਅਣਪਛਾਤੇ ਲੁਟੇਰਿਆਂ ਖਿਲਾਫ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ ਚੌਕੀ ਦਕੋਹਾ ਦੇ ਇੰਚਾਰਜ ਗੁਰਵਿੰਦਰ ਸਿੰਘ ਵਿਰਕ ਨੂੰ ਦਿੱਤੀ ਗਈ। ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ ਇਕ ਕੈਮਰੇ ਦੀ ਰਿਕਾਰਡਿੰਗ ‘ਚ ਉਕਤ ਲੁਟੇਰੇ ਕੈਦ ਹੋਏ ਮਿਲ ਗਏ ਜਿਨ੍ਹਾਂ ਦੀ ਪਛਾਣ ਕਰਵਾਈ ਗਈ ਤਾਂ ਉਸ ਨੂੰ ਪਤਾ ਲੱਗਾ ਕਿ ਇਹ ਵਾਰਦਾਤ ਮਨਪ੍ਰਰੀਤ ਸਿੰਘ ਉਰਫ ਮੰਨਾ ਵਾਸੀ ਲੱਧੇਵਾਲੀ ਤੇ ਲਖਵਿੰਦਰ ਸਿੰਘ ਉਰਫ ਰਾਜਾ ਵਾਸੀ ਪੰਚ ਰਤਨ ਕਾਲੋਨੀ ਨੇ ਆਪਣੀ ਐਕਟਿਵਾ ‘ਤੇ ਕੀਤੀ ਹੈ। ਚੌਕੀ ਇੰਚਾਰਜ ਵਿਰਕ ਨੇ ਉਨ੍ਹਾਂ ਦੀ ਗਿ੍ਫਤਾਰੀ ਲਈ ਭਾਲ ਕਰਨੀ ਸ਼ੁਰੂ ਕੀਤੀ। ਸ਼ਨਿਚਰਵਾਰ ਉਨ੍ਹਾਂ ਨੇ ਿਢੱਲਵਾਂ ਚੌਕ ‘ਚ ਨਾਕੇਬੰਦੀ ਕੀਤੀ ਹੋਈ ਸੀ ਤਾਂ ਉਕਤ ਦੋਵੇਂ ਨੌਜਵਾਨ ਪੁਲਿਸ ਨੇ ਕਾਬੂ ਕਰ ਲਏ ਜਦੋਂ ਤਲਾਸ਼ੀ ਲਈ ਤਾਂ ਜੇਬ ਵਿਚੋਂ ਸੋਨੇ ਦੀਆਂ ਵਾਲ਼ੀਆਂ ਬਰਾਮਦ ਹੋ ਗਈਆਂ। ਫੜੇ ਗਏ ਮੁਲਜ਼ਮਾਂ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਇਸ ਦੌਰਾਨ ਹੋਰ ਵੀ ਮਾਮਲੇ ਹੱਲ ਹੋਣ ਦੀ ਉਮੀਦ ਹੈ।

 

 

Vinkmag ad
Share Our Daily Posts

News Desk

Read Previous

ਭੂਚਾਲ ਨਾਲ ਕੰਬਿਆ ਜੰਮੂ-ਕਸ਼ਮੀਰ, ਰਿਐਕਟਰ ਪੈਮਾਨੇ ’ਤੇ 4.3 ਮਾਪੀ ਗਈ ਤੀਬਰਤਾ

Read Next

ਪੰਜਾਬ ਦੇ ਸੀਐੱਮ ਲਈ ਜਾਖੜ ਦੇ ਨਾਲ ਹੁਣ ਨਵਜੋਤ ਸਿੱਧੂ ਦਾ ਨਾਂ ਵੀ ਚਰਚਾ ’ਚ, ਅੱਜ ਹੋਵੇਗਾ ਐਲਾਨ