Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਪੰਜਾਬ ਦੇ ਸੀਐੱਮ ਲਈ ਜਾਖੜ ਦੇ ਨਾਲ ਹੁਣ ਨਵਜੋਤ ਸਿੱਧੂ ਦਾ ਨਾਂ ਵੀ ਚਰਚਾ ’ਚ, ਅੱਜ ਹੋਵੇਗਾ ਐਲਾਨ

ਚੰਡੀਗੜ੍ਹ, ਜੇਐੱਨਐੱਨ : ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਫ਼ੈਸਲਾ ਅੱਜ ਹੋ ਜਾਵੇਗਾ। ਕਾਂਗਰਸ ਵਿਧਾਇਕ ਦਲ ਦੇ ਨਵੇਂ ਸੀਐੱਮ ਦੇ ਲਈ ਕੱਲ੍ਹ ਸੁਨੀਲ ਜਾਖੜ ਦਾ ਨਾਂ ਲਗਪਗ ਤੈਅ ਮੰਨਿਆ ਜਾ ਰਿਹਾ ਸੀ ਪਰ ਦੇਰ ਰਾਤ ਪੰਜਾਬ ਕਾਂਗਰਸੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਚਰਚਾ ’ਚ ਆ ਗਿਆ। ਇਸ ਤੋਂ ਇਲਾਵਾ ਵੀ ਕਈ ਆਗੂਆਂ ਦੇ ਨਾਵਾਂ ਦੀ ਚਰਚਾ ਚੱਲ ਰਹੀ ਹੈ। ਹੁਣ ਨਵੇਂ ਸੀਐੱਮ ਦੇ ਲਈ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ’ਤੇ ਹਨ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਤੋਂ ਬਅਦ ਹੁਣ ਤਕ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਨਹੀਂ ਹੋ ਸਕਿਆ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਨਾਂ ਲਗਪਗ ਤੈਅ ਮੰਨਿਆ ਜਾ ਰਿਹਾ ਹੈ। ਉਨ੍ਹਾਂ ਦੇ ਨਾਂ ਦਾ ਨਵੇਂ ਮੁੱਖ ਮੰਤਰੀ ਦੇ ਰੂਪ ’ਚ ਐਲਾਨ ਕਾਂਗਰਸ ਵਿਧਾਇਕ ਦਲ ਦੀ ਬੈਠਕ ’ਚ ਕੱਲ੍ਹ ਹੀ ਹੋ ਜਾਣੀ ਸੀ ਪਰ ਐਨ ਮੌਕੇ ’ਤੇ ਇਹ ਟਲ਼ ਗਈ। ਦਰਅਸਲ, ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ’ਚ ਅੜਚਣ ਪਾ ਦਿੱਤੀ। ਹੁਣ ਅੱਜ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨਵੇਂ ਨੇਤਾ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਰੂਪ ’ਚ ਸੁਨੀਲ ਜਾਖੜ ਦਾ ਜਾਂ ਨਵਜੋਤ ਸਿੰਘ ਸਿੱਧੂ ਦਾ ਨਾਂ ਐਲਾਨ ਹੋਣ ਦੀ ਸੰਭਾਵਨਾ ਹੈ। 

ਨਵੇਂ CM ਦੀ ਦੌੜ ‘ਚ ਜਾਖੜ ਸਣੇ ਇਨ੍ਹਾਂ 5 ਆਗੂਆਂ ਦਾ ਨਾਂ ਸਭ ਤੋਂ ਅੱਗੇ… 

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਨੀਲ ਜਾਖੜ ਦੇ ਨਾਂ ‘ਤੇ ਚਰਚਾ ਸਿਖਰ ‘ਤੇ ਹੈ। ਹਾਲਾਂਕਿ, ਹੁਣ ਕੁਝ ਪਾਰਟੀ ਦੇ ਨੇਤਾਵਾਂ ਨੇ ਇੱਕ ਹਿੰਦੂ ਨੂੰ ਵਿਧਾਇਕ ਦਲ ਦਾ ਨੇਤਾ ਬਣਾਉਣ ‘ਤੇ ਇਤਰਾਜ਼ ਦਰਜ ਕਰਵਾਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਇੱਕ ਜੱਟ-ਸਿੱਖ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾਣਾ ਚਾਹੀਦਾ ਹੈ। ਇਸ ਮੰਗ ਦੇ ਮੱਦੇਨਜ਼ਰ, ਹਾਈਕਮਾਨ ਨੇ ਇੱਕ ਵਾਰ ਫਿਰ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਹੈ। ਇਸ ਬੈਠਕ ‘ਚ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਂ’ ਤੇ ਮੋਹਰ ਲੱਗੇਗੀ।

ਉਂਜ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਂ ਵੀ ਚੱਲ ਰਹੇ ਹਨ। ਕਾਂਗਰਸ ਹਾਈ ਕਮਾਨ ਹਿੰਦੂ ਚਿਹਰੇ ਨੂੰ ਮੁੱਖ ਮੰਤਰੀ ਦਾ ਅਹੁਦਾ ਦੇਣ ਦੀ ਇੱਛੁਕ ਹੈ ਤਾਂ ਜੋ ਹਿੰਦੂ ਵੋਟ ਬੈਂਕ ਨੂੰ ਨਾਲ ਜੋੜਿਆ ਜਾ ਸਕੇ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੇ ਅਹੁਦੇ ਲਈ ਅੰਬਿਕਾ ਸੋਨੀ ਦੇ ਨਾਮ ’ਤੇ ਵੀ ਚਰਚਾ ਹੋਈ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ ਹੈ। ਹਾਈ ਕਮਾਨ ਵੱਲੋਂ ਮੁੱਖ ਮੰਤਰੀ ਦੇ ਨਾਲ ਦੋ ਡਿਪਟੀ ਮੁੱਖ ਮੰਤਰੀ ਬਣਾਏ ਜਾਣ ਦੀ ਵੀ ਰਣਨੀਤੀ ਹੈ।

ਦਲਿਤ ਚਿਹਰੇ ਵਜੋਂ ਚਰਨਜੀਤ ਚੰਨੀ ਦੇ ਨਾਮ ’ਤੇ ਵਿਚਾਰ ਹੋ ਰਿਹਾ ਹੈ ਅਤੇ ਜੇਕਰ ਜਾਖੜ ਮੁੱਖ ਮੰਤਰੀ ਬਣਦੇ ਹਨ ਤਾਂ ਦੂਜੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਜਾਂ ਤ੍ਰਿਪਤ ਰਾਜਿੰਦਰ ਬਾਜਵਾ ’ਚੋਂ ਕੋਈ ਇਕ ਹੋ ਸਕਦਾ ਹੈ।

Vinkmag ad
Share Our Daily Posts

News Desk

Read Previous

ਵਾਲ਼ੀਆਂ ਝਪਟ ਕੇ ਭੱਜੇ ਲੁਟੇਰੇ 24 ਘੰਟਿਆਂ ‘ਚ ਕਾਬੂ

Read Next

ਕੋਰੋਨਾ ਦੀਆਂ ਪਾਬੰਦੀਆਂ ਦੇ ਮੱਦੇਨਜ਼ਰ ਸੋਢਲ ਮੇਲਾ ਅੱਜ